ਅਬੋਹਰ(ਸੁਨੀਲ, ਰਹੇਜਾ)—ਸ਼ਹਿਰ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਆਏ ਦਿਨ ਅਕਾਲੀ ਨੇਤਾਵਾਂ 'ਤੇ ਹੋ ਰਹੇ ਝੂਠੇ ਪਰਚਿਆਂ, ਹਮਲਿਆਂ ਅਤੇ ਸ਼ਹਿਰ ਵਿਚ ਰੁਕੇ ਹੋਏ ਵਿਕਾਸ ਕੰਮਾਂ ਦੇ ਸੰਬੰਧ 'ਚ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਦਿੱਲੀ ਵਿਚ ਮਿਲੇ ਅਤੇ ਉਨ੍ਹਾਂ ਨੂੰ ਸ਼ਹਿਰ ਦੀ ਸਥਿਤੀ ਤੋਂ ਜਾਣੂ ਕਰਵਾਇਆ। ਜਿਸ 'ਤੇ ਸੁਖਬੀਰ ਬਾਦਲ ਨੇ 28 ਅਗਸਤ ਨੂੰ ਅਬੋਹਰ ਆਉਣ ਦਾ ਭਰੋਸਾ ਦਿੱਤਾ।
ਸ਼੍ਰੀ ਨਾਰੰਗ ਨੇ ਸੁਖਬੀਰ ਬਾਦਲ ਨੂੰ ਦੱਸਿਆ ਕਿ ਜਦ ਤੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਹੈ ਉਹ ਸੂਬੇ ਦੇ ਵਿਕਾਸ ਵੱਲ ਧਿਆਨ ਦੇਣ ਦੀ ਬਜਾਏ ਬਦਲੇ ਦੀ ਰਾਜਨੀਤੀ ਕਰ ਰਹੀ ਹੈ। ਜਿਸਦੇ ਕਾਰਨ ਆਏ ਦਿਨ ਅਕਾਲੀ-ਭਾਜਪਾ ਵਰਕਰਾਂ 'ਤੇ ਹਮਲੇ ਹੋ ਰਹੇ ਹਨ ਤੇ ਉਨ੍ਹਾਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਅਬੋਹਰ ਵਿਚ ਕਾਂਗਰਸੀ ਨੇਤਾਵਾਂ ਦੇ ਇਸ਼ਾਰਿਆਂ 'ਤੇ ਉਨ੍ਹਾਂ ਦੇ ਵਰਕਰ ਅਕਾਲੀ ਨੇਤਾਵਾਂ 'ਤੇ ਹਮਲੇ ਕਰ ਰਹੇ ਹਨ, ਜਦਕਿ ਪੁਲਸ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਜਿਸ ਨਾਲ ਸ਼ਹਿਰ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਰਹੀ ਹੈ ਅਤੇ ਸ਼ਹਿਰਵਾਸੀ ਡਰ ਦੇ ਸਾਏ ਵਿਚ ਜੀਵਨ ਬਤੀਤ ਕਰ ਰਹੇ ਹਨ।
ਦੁਕਾਨਦਾਰ ਨੂੰ ਲੁੱਟਣ ਵਾਲੇ ਨੌਕਰ ਸਮੇਤ ਤਿੰਨ ਕਾਬੂ
NEXT STORY