ਫਾਜ਼ਿਲਕਾ : ਪੰਜਾਬ 'ਚ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਦਾ ਜਲਦ ਹੀ ਵਿਆਹ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਤੋਂ 'ਆਪ' ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਵਿਧਾਇਕ ਸਵਨਾ ਦੀ ਹੋਣ ਵਾਲੀ ਪਤਨੀ ਖੁਸ਼ਬੂ ਨਾਲ ਮਹਿੰਦੀ ਦੀ ਰਸਮ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਵਿਆਹ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਮੰਤਰੀ ਪਹੁੰਚ ਰਹੇ ਹਨ। ਦੱਸ ਦੇਈਏ ਕਿ 'ਆਪ' ਵਿਧਾਇਕ ਨਰਿੰਦਰ ਪਾਲ ਸਵਾਨਾ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੂੰ 27 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ।


ਨਹਿਰ 'ਚੋਂ ਨਿਕਲੀ ਨੌਜਵਾਨ ਦੀ ਮੋਟਰਸਾਈਕਲ ਨਾਲ ਬੰਨ੍ਹੀ ਹੋਈ ਲਾਸ਼, ਕੈਨੇਡਾ ਰਹਿੰਦੀ ਪਤਨੀ ਸਣੇ 4 ਖ਼ਿਲਾਫ਼ ਕੇਸ ਦਰਜ
NEXT STORY