ਜ਼ੀਰਾ (ਗੁਰਮੇਲ ਸੇਖਵਾਂ) : ਜ਼ੀਰਾ ਦੀ ਅਦਾਲਤ 'ਚ ਚੱਲ ਰਹੇ ਇੱਕ ਮੁਕੱਦਮੇ ਦੀ ਸੁਣਵਾਈ ਕਰਦੇ ਹੋਏ ਜੱਜ ਪਰਵਿੰਦਰ ਕੌਰ ਵੱਲੋਂ ਜ਼ੀਰਾ ਦੇ ਮੌਜੂਦਾ ਵਿਧਾਇਕ ਨਰੇਸ਼ ਕਟਾਰੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਅੱਜ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਥਾਣਾ ਮਖੂ 'ਚ ਮਿਤੀ 3 ਮਈ, 2021 ਨੂੰ ਧਰਨਾ ਲਗਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਇਆ ਸੀ।
ਅੱਜ ਦੀ ਸੁਣਵਾਈ ਦੌਰਾਨ ਜੱਜ ਪਰਵਿੰਦਰ ਕੌਰ ਨੇ 'ਆਪ' ਆਗੂਆਂ ਦੇ ਵਕੀਲ ਹਰਵਿੰਦਰ ਸਿੰਘ ਕਰਵਲ ਪ੍ਰਧਾਨ ਬਾਰ ਐਸੋਸੀਏਸ਼ਨ ਜ਼ੀਰਾ, ਜਗਦੀਪ ਸਿੰਘ ਗਰੇਵਾਲ, ਹਰਜਿੰਦਰ ਸਿੰਘ ਢਿੱਲੋਂ, ਤੇਜਿੰਦਰ ਸਿੰਘ ਭੁੱਲਰ ਦੀਆਂ ਦਲੀਲਾਂ ’ਤੇ ਸਹਿਮਤੀ ਪ੍ਰਗਟ ਕੀਤੀ। ਉਨ੍ਹਾਂ ਨੇ ਵਿਧਾਇਕ ਨਰੇਸ਼ ਕਟਾਰੀਆ, ਉਨ੍ਹਾਂ ਦੇ ਪੁੱਤਰ ਸ਼ੰਕਰ ਕਟਾਰੀਆ, ਬਲਵੰਤ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ, ਪੰਜਾਬ ਐਗਰੋ ਇੰਡਸਟਰੀ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਪੰਜਾਬ ਅਗਰੋ ਇੰਡਸਟਰੀ ਦੇ ਚੇਅਰਮੈਨ ਅਤੇ ਹੋਰ 16 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ।
ਹੁਸ਼ਿਆਰਪੁਰ ਦੀ ਅਦਾਲਤ ਵਲੋਂ ‘ਬਾਦਲਾਂ’ ਨੂੰ ਵੱਡਾ ਝਟਕਾ
NEXT STORY