ਪਟਿਆਲਾ (ਬਿਊਰੋ) : ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਦੀ ਰਿਸੈਪਸ਼ਨ ਅੱਜ ਪਟਿਆਲਾ ’ਚ ਕੀਤੀ ਗਈ। ਇਸ ਦੌਰਾਨ ਰਿਸੈਪਸ਼ਨ ’ਚ ਖ਼ੂਬ ਰੌਣਕਾਂ ਲੱਗੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂਆਂ ਨੇ ਸ਼ਿਰਕਤ ਕੀਤੀ।

ਇਸ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਸੰਜੇ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਨਾਲ, ਸੰਸਦ ਮੈਂਬਰ ਰਾਘਵ ਚੱਢਾ, ਵਿੱਤ ਮੰਤਰੀ ਹਰਪਾਲ ਚੀਮਾ, ਸਿੱਖਿਆ ਮੰਤਰੀ ਮੀਤ ਹੇਅਰ, ਅਮਨ ਅਰੋੜਾ ਸਣੇ ਕਈ ‘ਆਪ’ ਵਿਧਾਇਕ ਸ਼ਾਮਲ ਹੋਏ ਤੇ ਨਵੀਂ ਵਿਆਹੀ ਜੋੜੀ ਨੂੰ ਵਿਆਹ ਦੀਆਂ ਮੁਬਾਰਕਾਂ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਦੇ ਡ੍ਰੀਮ ਪ੍ਰਾਜੈਕਟ ‘ਜਲ ਬੱਸ’ ਨੂੰ ਅੱਜ ਵੀ ਇਕ ਪ੍ਰਾਪਤੀ ਵਜੋਂ ਦਿਖਾ ਰਿਹੈ ਜਲ ਸਰੋਤ ਵਿਭਾਗ

ਜ਼ਿਕਰਯੋਗ ਹੈ ਕਿ ਮਾਲਵਾ ਦੇ ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਨੌਜਵਾਨ ਅਤੇ ਪਹਿਲੀ ਵਾਰ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ ਤੇ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ 7 ਅਕਤੂਬਰ ਨੂੰ ਵਿਆਹ ਦੇ ਬੰਧਨ ਵਿਚ ਬੱਝੇ ਸਨ।

ਦੋਵਾਂ ਦੇ ਅਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ’ਚ ਨਿਭਾਈ ਗਈ ਸੀ। ਵਿਆਹ ਸਮਾਗਮ ’ਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕਰੀਬੀ ਜਾਣਕਾਰ ਹੀ ਮੌਜੂਦ ਸਨ। ਵਿਆਹ ਸਮਾਗਮ ਬੇਹੱਦ ਸਾਧਾਰਨ ਰੱਖਿਆ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸ ਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ

ਭੂਆ ਨੂੰ ਦੀਵਾਲੀ ਗਿਫ਼ਟ ਦੇਣ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੱਕ ਨੇ ਮਾਰੀ ਟੱਕਰ, ਇਕ ਦੀ ਮੌਤ
NEXT STORY