ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਦੇ ਜੌਗਿੰਦਰ ਨਗਰ ਵਿਖੇ ਨਵੀ ਬਣੀ ਸੜਕ ਦੇ ਨਿਰਮਾਣ ਕਾਰਜਾਂ ’ਚ ਘਟੀਆ ਮਟੀਰੀਅਲ ਦੀ ਕਥਿਤ ਤੌਰ ’ਤੇ ਵਰਤੋਂ ਹੋਣ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਦੀ ਅਣਦੇਖੀ ਕੀਤੇ ਜਾਣ ਕਾਰਨ ਮੁਹੱਲਾ ਨਿਵਾਸੀਆਂ ਵੱਲੋਂ ਇਸ ਸੜਕ ਦੇ ਘੱਟੀਆ ਨਿਰਮਾਣ ਕਾਰਜਾਂ ਪ੍ਰਤੀ ਰੋਸ਼ ਜਾਹਿਰ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਸਵਾਲ ਖੜੇ ਕੀਤੇ ਜਾਣ ’ਤੇ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਸੜਕਾ ਦਾ ਨਿਰਮਾਣ ਕਾਰਜ ਕਰਨ ਵਾਲੇ ਠੇਕੇਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਹਲਕਾ ਸੰਗਰੂਰ ’ਚ ਸਹੀ ਕੰਮ ਕਰਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ SI ਨੇ ਨਹੀਂ ਕੀਤੀ DGP ਦੇ ਹੁਕਮਾਂ ਦੀ ਪਰਵਾਹ! ਪੈ ਗਈ ਕਾਰਵਾਈ
ਇਸ ਸੜਕ ਦੇ ਨਿਰਮਾਣ ਕਾਰਜਾਂ ’ਚ ਘਟੀਆ ਮਟੀਰੀਅਲ ਦੀ ਵਰਤੋਂ ਹੋਣ ਦਾ ਮੁੱਦਾ ਸਹਾਮਣੇ ਆਉਣ ’ਤੇ ਹਲਕਾ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਇਕ ਵਿਸ਼ੇਸ਼ ਟੀਮ ਭੇਜ ਕੇ ਨਗਰ ਕੌਂਸਲ ਵੱਲੋਂ ਬਣਵਾਈ ਗਈ ਇਸ ਸੜਕ ਦੇ ਨਿਰਮਾਣ ਕਾਰਜਾਂ ਦੀ ਜਾਂਚ ਕਰਵਾਈ ਹੈ ਤੇ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਸੜਕ ਦੇ ਨਿਰਮਾਣ ਕਾਰਜਾਂ ‘ਚ ਘੱਟੀਆ ਮਟੀਰੀਅਲ ਦੀ ਵਰਤੋਂ ਹੋਣ ਅਤੇ ਸੜਕ ਦੇ ਨਿਰਮਾਣ ਕਾਰਜਾਂ ਦੇ ਦੌਰਾਨ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੌਕੇ ‘ਤੇ ਮੌਜੂਦ ਨਾ ਹੋਣ ਸਬੰਧੀ ਸਾਰਾ ਮਾਮਲਾ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ‘ਚ ਲਿਆਂਦਾ ਗਿਆ ਹੈ। ਜਿਥੇ ਮੁੱਖ ਮੰਤਰੀ ਵੱਲੋਂ ਤੁਰੰਤ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਨਗਰ ਕੌਂਸਲ ਭਵਾਨੀਗੜ੍ਹ, ਨਗਰ ਕੌਂਸਲ ਸੰਗਰੂਰ ਅਤੇ ਪਿੰਡਾਂ ’ਚ ਪੀ.ਡਬਲਯੂ.ਡੀ ਵੱਲੋਂ ਕਰਵਾਏ ਜਾ ਰਹੇ ਕੰਮਾਂ ’ਚ ਘਟੀਆ ਮਟੀਰੀਅਲ ਵਰਤਨ ਵਾਲੇ ਠੇਕੇਦਾਰਾਂ ਅਤੇ ਲਾਹਪ੍ਰਵਾਹੀ ਵਰਤਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 24,00,00,000 ਰੁਪਏ ਦਾ ਵੱਡਾ ਘਪਲਾ! DGGI ਨੇ ਗ੍ਰਿਫ਼ਤਾਰ ਕੀਤੇ 2 'ਵੱਡੇ ਬੰਦੇ'
ਹਲਕਾ ਵਿਧਾਇਕ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ਕਾਰਜਾਂ ਦੌਰਾਨ ਐਕਸ਼ੀਅਨ, ਐਸ.ਡੀ.ਓ ਅਤੇ ਹੋਰ ਜਿੰਮੇਵਾਰ ਅਧਿਕਾਰੀਆਂ ਦਾ ਮੌਕੇ ’ਤੇ ਮੌਜੂਦ ਨਾ ਹੋਣਾ ਬਹੁਤ ਵੱਡੀ ਲਾਹਪ੍ਰਵਾਹੀ ਹੈ ਅਤੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਹੈ। ਉਨ੍ਹਾਂ ਕਿਹਾ ਕਿ ਘੱਟੀਆ ਮਟੀਰੀਅਲ ਦੀ ਵਰਤੋਂ ਕਰਨ ਵਾਲੇ ਠੇਕੇਦਾਰ ਅਤੇ ਲਾਹਪ੍ਰਵਾਹੀ ਵਰਤਨ ਵਾਲੇ ਅਧਿਕਾਰੀ ਬਖਸ਼ੇ ਨਹੀਂ ਜਾਣਗੇ ਇਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਕ ਇਕ ਪੈਸੇ ਦੀ ਸਹੀ ਵਰਤੋਂ ਕੀਤੀ ਜਾਵੇਗੀ ਅਤੇ ਜਿਥੇ ਵੀ ਘੱਟੀਆ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ ਉਥੇ ਕੰਮ ਦਬਾਰਾ ਸਹੀ ਢੰਗ ਨਾਲ ਕਰਵਾਏ ਜਾਣਗੇ।
ਘਰ ਦੇ ਬਾਹਰ ਹੋਈ ਤਾੜ-ਤਾੜ, ਮੋਟਰਸਾਈਕਲ 'ਤੇ ਆਏ ਨੌਜਵਾਨਾਂ ਨੇ ਕੀਤੇ 35 ਫਾਇਰ
NEXT STORY