ਸੁਲਤਾਨਪੁਰ ਲੋਧੀ, (ਧੀਰ, ਸੋਢੀ, ਧੰਜੂ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਨੂੰ ਸਾਰੀਆਂ ਸੁੱਖ ਸਹੂਲਤਾਂ ਉਨ੍ਹਾਂ ਦੇ ਘਰਾਂ 'ਚ ਜਾ ਕੇ ਦੇਣ ਦਾ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਨੇ ਅੱਜ ਪਿੰਡ ਤਲਵੰਡੀ ਚੌਧਰੀਆਂ ਵਿਖੇ ਹਲਕੇ 'ਚ ਲਾਏ ਜਾਣ ਵਾਲੇ ਲੋਕ ਸੇਵਾ ਕੈਂਪਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਜਿਸ ਤਰ੍ਹਾਂ 2002 ਤੋਂ 2007 ਦੌਰਾਨ ਪਿੰਡਾਂ ਅਤੇ ਸ਼ਹਿਰਾਂ 'ਚ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਸਨ, ਉਸੇ ਤਰ੍ਹਾਂ ਹੁਣ ਵੀ ਸਰਕਾਰ ਵੱਲੋਂ ਲੋਕ ਸੇਵਾ ਕੈਂਪਾਂ ਦਾ ਆਗਾਜ਼ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ 'ਚ ਖੱਜਲ ਨਾ ਹੋਣਾ ਪਵੇ ਅਤੇ ਅਧਿਕਾਰੀ ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਸਾਰੇ ਸੂਬੇ ਵਿਚ ਲਾਏ ਜਾਣਗੇ, ਜਿਸ ਦੀ ਸ਼ੁਰੂਆਤ ਅੱਜ ਸੁਲਤਾਨਪੁਰ ਲੋਧੀ ਹਲਕੇ ਤੋਂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਫਿਲਹਾਲ ਇਨ੍ਹਾਂ ਕੈਂਪਾਂ 'ਚ ਪੈਨਸ਼ਨਾਂ ਤੋਂ ਇਲਾਵਾ ਆਟਾ-ਦਾਲ ਸਕੀਮ ਦੇ ਸਮਾਰਟ ਕਾਰਡ, ਮਗਨਰੇਗਾ ਦੇ ਜੌਬ ਕਾਰਡ ਆਦਿ ਬਣਾਏ ਜਾ ਰਹੇ ਹਨ ਅਤੇ ਬਾਅਦ ਵਿਚ ਇਸ 'ਚ ਸਿਹਤ, ਸਿੱਖਿਆ, ਟਰਾਂਸਪੋਰਟ, ਮਾਲ ਅਤੇ ਹੋਰਨਾਂ ਵਿਭਾਗਾਂ ਨਾਲ ਸੰਬੰਧਿਤ ਸੇਵਾਵਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਿਚ ਲੋੜਵੰਦ ਅਤੇ ਹੱਕਦਾਰ ਲੋਕ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝੇ ਰਹਿ ਗਏ ਸਨ, ਜਦਕਿ ਰੱਜੇ-ਪੁੱਜੇ ਅਤੇ ਜ਼ਮੀਨਾਂ ਵਾਲੇ ਲੋਕ ਇਨ੍ਹਾਂ ਦਾ ਲਾਹਾ ਲੈ ਗਏ। ਕਾਂਗਰਸ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ ਅਤੇ ਹੱਕਦਾਰ ਨੂੰ ਹੀ ਹੱਕ ਮਿਲੇਗਾ। ਇਸ ਦੌਰਾਨ ਚੀਮਾ ਨੇ ਇਨ੍ਹਾਂ ਕੈਂਪਾਂ ਦੀ ਸਫਲਤਾ ਲਈ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਹਾ ਲੈ ਸਕਣ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚੋਂ ਪਹੁੰਚੇ ਲੋਕਾਂ ਵੱਲੋਂ ਇਸ ਕੈਂਪ ਪ੍ਰਤੀ ਭਾਰੀ ਉਤਸ਼ਾਹ ਵਿਖਾਇਆ ਗਿਆ ਤੇ ਸਾਰਾ ਦਿਨ ਫਾਰਮ ਭਰੇ ਗਏ।ਇਸ ਮੌਕੇ ਐੱਸ. ਡੀ. ਐੱਮ. ਡਾ. ਚਾਰੂਮਿਤਾ, ਤਹਿਸੀਲਦਾਰ ਗੁਰਮੀਤ ਸਿੰਘ ਮਾਨ, ਬੀ. ਡੀ. ਪੀ. ਓ ਪਰਗਟ ਸਿੰਘ, ਸੀ. ਡੀ. ਪੀ. ਓ. ਸੁਖਮਨਜੀਤ ਕੌਰ, ਖੁਰਾਕ ਸਪਲਾਈ ਵਿਭਾਗ ਤੋਂ ਲਲਿਤ ਤੇ ਭੁਪਿੰਦਰ ਸਿੰਘ, ਬੀ. ਈ. ਓ. ਚਰਨਜੀਤ ਸਿੰਘ, ਸਤਿੰਦਰ ਸਿੰਘ ਚੀਮਾ, ਮੁਖਤਾਰ ਸਿੰਘ ਪ੍ਰਧਾਨ, ਜਗਪਾਲ ਚੀਮਾ, ਬਲਜਿੰਦਰ ਸਿੰਘ, ਪ੍ਰੇਮ ਲਾਲ, ਬਲਵਿੰਦਰ ਸਿੰਘ ਪ੍ਰਧਾਨ, ਰੁਪਿੰਦਰ ਸੇਠੀ, ਵਿੱਕੀ ਟੌਹੜਾ, ਲਾਲ ਸਿੰਘ, ਅਮਰੀਕ ਸਿੰਘ ਭਾਰਜ, ਬਲਦੇਵ ਸਿੰਘ ਦੇਬੂ, ਰਾਣਾ ਆਸੀ, ਗੁਰਦੀਪ ਸਿੰਘ, ਮੇਜਰ ਸਿੰਘ, ਸਰੂਪ ਸਿੰਘ, ਕਸ਼ਮੀਰ ਸਿਘ ਬਦੇਸ਼ਾ, ਬਲਬੀਰ ਸਿੰਘ, ਲਖਵਿੰਦਰ ਸਿੰਘ ਜੌਹਲ, ਮਨਜੀਤ ਸਿੰਘ ਤੇ ਹੋਰ ਹਾਜ਼ਰ ਸਨ।
ਗਲਤ ਟੀਕਾ ਲਾ ਕੇ ਝੋਲਾ ਛਾਪ ਡਾਕਟਰ ਨੇ ਖੋਹ ਲਈ ਮਾਸੂਮ ਦੀ ਜ਼ਿੰਦਗੀ
NEXT STORY