ਮਹਿਲ ਕਲਾਂ (ਹਮੀਦੀ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਲਕਾ ਮਹਿਲ ਕਲਾਂ ਦੇ ਵਿਕਾਸ ਕਾਰਜਾਂ ਤੇ ਕਰੋੜਾਂ ਰੁਪਏ ਖਰਚ ਕਰਕੇ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ ਇਹ ਵਿਚਾਰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਤੇ ਵਿਧਾਨ ਸਭਾ ਹਲਕਾ ਮਹਿਲਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹਲਕੇ ਵਿੱਚ 4.36 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਜਾਣ ਵਾਲੀਆਂ 22.80 ਕਿਲੋਮੀਟਰ ਲੰਬਾਈ ਦੀਆਂ 5 ਲਿੰਕ ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕਹੇ। ਵਿਧਾਇਕ ਪੰਡੋਰੀ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਨੂੰ ਆਵਾਜਾਈ ਸੁਵਿਧਾਵਾਂ ਨਾਲ ਹੋਰ ਮਜ਼ਬੂਤ ਕਰਨ ਲਈ ਇਹ ਸੜਕਾਂ ਬਹੁਤ ਮਹੱਤਵਪੂਰਨ ਹਨ।
ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪੱਖੋ ਮੋਗਾ ਰੋਡ ਤੋਂ ਬਖ਼ਤਗੜ੍ਹ ਲਈ 204.46 ਲੱਖ ਰੁਪਏ, ਬਖ਼ਤਗੜ੍ਹ ਤੋਂ ਰਾਏਸਰ ਲਈ 112.32 ਲੱਖ ਰੁਪਏ, ਠੀਕਰੀਵਾਲ ਤੋਂ ਵਜੀਦਕੇ ਕਲਾਂ ਲਈ 63.74 ਲੱਖ ਰੁਪਏ, ਫਿਰਨੀ ਤੋਂ ਪਿੰਡ ਨਾਈਵਾਲ ਲਈ 18.59 ਲੱਖ ਰੁਪਏ, ਅਤੇ ਚੀਮਾ ਤੋਂ ਨਾਈਵਾਲ ਲਈ 37.33 ਲੱਖ ਰੁਪਏ ਦੀ ਲਾਗਤ ਨਾਲ ਇਹ ਸੜਕਾਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਹਿਲ ਕਲਾਂ ਹਲਕੇ ਵਿੱਚ ਪਿਛਲੇ ਸਮੇਂ ਦੌਰਾਨ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਪਾਣੀ, ਸਿਹਤ ਤੇ ਸਿੱਖਿਆ ਨਾਲ ਜੁੜੇ ਕਈ ਮਹੱਤਵਪੂਰਨ ਵਿਕਾਸ ਕਾਰਜ ਕਰਵਾਏ ਗਏ ਹਨ। ਪੰਜਾਬ ਸਰਕਾਰ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਵਚਨਬੱਧ ਹੈ ਅਤੇ ਆਉਂਦੇ ਸਮੇਂ ਵਿਚ ਹੋਰ ਵੱਡੇ ਪ੍ਰੋਜੈਕਟ ਲਾਗੂ ਕਰਨ ਦੀ ਯੋਜਨਾ ਵੀ ਤਿਆਰ ਹੈ। ਇਸ ਮੌਕੇ ਬਾਲਟੀ ਵਲੰਟੀਅਰਾਂ ਸਮੇਤ ਇਲਾਕੇ ਦੇ ਹੋਰ ਪ੍ਰਮੁੱਖ ਨਿਵਾਸੀ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਚੰਡੀਗੜ੍ਹ ਦੇ ਮੁੱਦੇ 'ਤੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
NEXT STORY