ਮਹਿਲ ਕਲਾਂ (ਹਮੀਦੀ) ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਆਪਣੇ ਜੱਦੀ ਪਿੰਡ ਪੰਡੋਰੀ ਵਿਖੇ ਵੋਟ ਦਾ ਮਤਦਾਨ ਕੀਤਾ। ਵੋਟ ਪਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਭਲਾਈ ਲਈ ਕੀਤੇ ਜਾ ਰਹੇ ਲੋਕ-ਹਿਤੈਸ਼ੀ ਕੰਮਾਂ ਅਤੇ ਹਰ ਵਰਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਖੁਸ਼ ਹੋ ਕੇ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ‘ਆਪ’ ਦੇ ਹੱਕ ਵਿਚ ਵੋਟਿੰਗ ਕੀਤੀ ਗਈ ਹੈ।
ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੇ ਅਮਨ-ਅਮਾਨ ਨਾਲ ਸੰਪੰਨ ਹੋਣ ’ਤੇ ਸਮੂਹ ਪਾਰਟੀ ਵਲੰਟੀਅਰਾਂ, ਚੋਣ ਅਧਿਕਾਰੀਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਸਹੀ ਅਤੇ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਅੰਤ ਵਿਚ ਫਿਰ ਦੁਹਰਾਇਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਜਾਣਗੇ ਕਿਉਂਕਿ ਲੋਕਾਂ ਨੇ ਸਰਕਾਰ ਦੇ ਕੀਤੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਫ਼ੈਸਲਿਆਂ ’ਤੇ ਆਪਣੀ ਮੋਹਰ ਲਗਾ ਦਿੱਤੀ ਹੈ।
ਹਲਕਾ ਬਾਘਾਪੁਰਾਣਾ ਦੇ ਪਿੰਡਾ ਵਿਚ ਅਮਨ ਅਮਾਨ ਨਾਲ ਹੋ ਰਹੀ ਹੈ ਵੋਟਿੰਗ
NEXT STORY