ਜਲੰਧਰ— ਜਲੰਧਰ ਦੇ ਕੈਂਟ ਹਲਕੇ ਤੋਂ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਨੇ ਇਕ ਵਾਰ ਫਿਰ ਤੋਂ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਹਨ। ਪਰਗਟ ਸਿੰਘ ਨੇ ਸਰਕਾਰ ਵੱਲੋਂ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀਆਂ ਗਈਆਂ ਨੌਕਰੀਆਂ ਦੇ ਮੁੱਦੇ ’ਤੇ ਸਰਕਾਰ ਖ਼ਿਲਾਫ਼ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਦੀ ਸਾਡੇ ਦੇਸ਼ ਦੀ ਸੇਵਾ ਕਰਦਿਆਂ ਜਾਨ ਚਲੀ ਗਈ, ਸਗੋਂ ਉਨ੍ਹਾਂ ਨੂੰ ਨੌਕਰੀ ਦੇਣ ਦੀ ਬਜਾਏ ਅਸੀਂ ਅਜਿਹਾ ਪੈਰਾਮੀਟਰ ਚੁਣਿਆ ਜੋਕਿ ਤਰਸ ਦੇ ਆਧਾਰ ’ਤੇ ਨਹੀਂ ਹੈ।
ਇਹ ਵੀ ਪੜ੍ਹੋ: ਬੇਗੋਵਾਲ 'ਚ ਖ਼ੌਫ਼ਨਾਕ ਵਾਰਦਾਤ, 23 ਸਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਉਨ੍ਹਾਂ ਕੈਪਟਨ ਸਰਕਾਰ ’ਤੇ ਵਰ੍ਹਦੇ ਕਿਹਾ ਕਿ ਕਿਸਾਨੀ ਸੰਘਰਸ਼ ’ਚ ਕਰੀਬ 450 ਤੋਂ ਵਧੇਰੇ ਕਿਸਾਨਾਂ ਦੀ ਜਾਨ ਚਲੀ ਗਈ, ਸਾਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸਪੋਰਟ ਕਰਨੀ ਚਾਹੀਦੀ ਹੈ। ਪੈਰਾਮੀਟਰ ਸਾਰਿਆਂ ਲਈ ਇਕੋ ਜਿਹਾ ਹੋਣਾ ਚਾਹੀਦਾ ਹਨ। ਭਾਵੇਂ ਉਹ ਕੋਈ ਵਿਧਾਇਕ ਦਾ ਮੁੰਡਾ ਹੋਵੇ ਭਾਵੇਂ ਆਮ ਇਨਸਾਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕਰਦੇ ਕਿਹਾ ਕਿ ਇਨ੍ਹਾਂ ਨੌਕਰੀਆਂ ਨੂੰ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਇਹ ਨੌਕਰੀਆਂ ਤਰਸ ਦੇ ਆਧਾਰ ’ਤੇ ਨਹੀਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਜਲੰਧਰ 'ਚ ਦਰਦਨਾਕ ਹਾਦਸਾ, ਪਲਾਂ 'ਚ ਉਜੜਿਆ ਪਰਿਵਾਰ, ਕਰੰਟ ਲੱਗਣ ਨਾਲ ਮਾਂ-ਧੀ ਦੀ ਮੌਤ
ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਨੌਕਰੀਆਂ ਦੇ ਕੇ ਆਖਿਰ ਅਸੀਂ ਲੋਕਾਂ ਵਿਚਾਲੇ ਕਿਹੋ ਜਿਹੀ ਧਾਰਨਾ ਰੱਖਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣਾ ਇੰਝ ਲੱਗਦਾ ਹੈ ਕਿ ਉਨ੍ਹਾਂ ਵਿਧਾਇਕਾਂ ਨੂੰ ਆਪਣੇ ਧੜ੍ਹੇ ਨਾਲ ਰੱਖਣਾ ਹੈ। ਇਹ ਲੜਾਈ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੀ ਨਹੀਂ ਹੈ, ਸਗੋਂ ਕਈ ਸਮਲਿਆਂ ਦੀ ਲੜਾਈ ਹੈ।
ਉਨ੍ਹਾਂ ਕਿਹਾ ਕਿ ਨਾ ਤਾਂ ਮੈਂ ਕਦੇ ਕੋਈ ਧੜ੍ਹਾ ਬਣਾਇਆ ਹੈ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਨੇ। ਜੇਕਰ ਨਵਜੋਤ ਸਿੰਘ ਸਿੱਧੂ ਵੀ ਜੇਕਰ ਕੋਈ ਗੱਲ ਠੀਕ ਨਹੀਂ ਕਰਦੇ ਤਾਂ ਮੈਂ ਉਨ੍ਹਾਂ ਨੂੰ ਸਮਝਾਉਂਦਾ ਹਾਂ। ਹੌਲੀ-ਹੌਲੀ ਕਾਂਗਰਸ ਦੀ ਲੋਕਾਂ ’ਚ ਧਾਰਨਾ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਕੈਪਟਨ ਅਮਰਿੰਦ ਸਿੰਘ ਨੂੰ ਸਿੱਧੇ ਤੌਰ ’ਤੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਮੈਂ ਡੇਢ ਸਾਲ ਪਹਿਲਾਂ ਚੁੱਕੀਆਂ ਸਨ, ਉਨ੍ਹਾਂ ’ਤੇ ਅਸੀਂ ਕੰਮ ਕਰ ਲਈਏ।
ਉਨ੍ਹਾਂ ਕਿਹਾ ਕਿ ਮੈਂ 2019 ਦਸੰਬਰ ’ਚ ਪਹਿਲੀ ਵਾਰ ਕਈ ਮਸਲਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਸੀ। ਜਦੋਂ ਅੰਦਰ ਵੜ ਕੇ ਮੇਰੀ ਨਾ ਸੁਣੀ ਗਈ ਤਾਂ ਫਿਰ ਸੋਨੀਆ ਨੂੰ ਇਸ ਦੀ ਇਕ ਕਾਪੀ ਭੇਜੀ ਸੀ ਪਰ ਫਿਰ ਵੀ ਪਰਨਾਲਾ ਉਥੇ ਦਾ ਉਥੇ ਹੀ ਖੜ੍ਹਾ ਰਿਹਾ ਅਤੇ ਮਸਲੇ ਹੱਲ ਨਾ ਹੋ ਸਕੇ। ਕੈਂਟ ਹਲਕੇ ਵਿਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਬੋਲਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਜਿੰਨਾ ਪੈਸਾ ਮੇਰੇ ਕੋਲ ਆਉਂਦਾ ਹੈ, ਮੈਂ ਉਸ ਹਿਸਾਬ ਨਾਲ ਆਪਣੇ ਹਲਕੇ ਦਾ ਵਿਕਾਸ ਕਰਵਾਇਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਪੰਜਾਬ ਮੰਤਰੀ ਮੰਡਲ ਨੇ ਵਨ ਟਾਈਮ ਰਿਲੈਕਸੈਸ਼ਨ ਨਾਲ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਵਿਚ ਐਡਜਸਟ ਕੀਤਾ ਹੈ। ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜਨ ਪ੍ਰਤਾਪ ਸਿੰਘ ਬਾਜਵਾ ਹੁਣ ਪੰਜਾਬ ਪੁਲਸ ਵਿਚ ਇੰਸਪੈਕਟਰ (ਗਰੁੱਪ ਬੀ) ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਜਦੋਂ ਕਿ ਵਿਧਾਇਕ ਰਾਕੇਸ਼ ਪੰਡਤ ਦੇ ਪੁੱਤਰ ਭੀਸ਼ਮ ਪੰਡਤ ਨਾਇਬ ਤਹਿਸੀਲਦਾਰ ਦੇ ਅਹੁਦੇ ’ਤੇ ਪੰਜਾਬ ਸਰਕਾਰ ਵਿਚ ਸੇਵਾਵਾਂ ਦੇਣਗੇ। ਸਰਕਾਰੀ ਬੁਲਾਰੇ ਮੁਤਾਬਕ ਬਿਨੈਕਾਰ ਅਰਜਨ ਪ੍ਰਤਾਪ ਸਿੰਘ ਬਾਜਵਾ ਪੰਜਾਬ ਦੇ ਸਾਬਕਾ ਮੰਤਰੀ ਸਤਨਾਮ ਸਿੰਘ ਬਾਜਵਾ ਦੇ ਪੋਤਾ ਹਨ, ਜਿਨ੍ਹਾਂ ਨੇ ਰਾਜ ਵਿਚ ਅਮਨ ਅਤੇ ਸਦਭਾਵਨਾ ਦੀ ਖ਼ਾਤਰ 1987 ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਇਹ ਵੀ ਪੜ੍ਹੋ- ਜਲੰਧਰ ਦੀ ਪੀ. ਪੀ. ਆਰ. ਮਾਰਕਿਟ ’ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ
NEXT STORY