ਫਿਰੋਜ਼ਪੁਰ : ਪੰਜਾਬ ਸਰਕਾਰ ਵਲੋਂ ਨਵੇਂ ਲਗਾਏ ਕਾਰਜਕਾਰੀ ਡੀ. ਜੀ. ਪੀ. ਸਿਧਾਰਥ ਚੱਟੋਪਾਧਿਆਏ ’ਤੇ ਕਾਂਗਰਸ ਦੇ ਹੀ ਵਿਧਾਇਕ ਪਰਮਿੰਦਰ ਪਿੰਕੀ ਨੇ ਵੱਡੇ ਦੋਸ਼ ਲਗਾਏ ਹਨ। ਵਿਧਾਇਕ ਪਿੰਕੀ ਨੇ ਆਖਿਆ ਹੈ ਕਿ ਡੀ. ਜੀ. ਪੀ. ਸਿਧਾਰਥ ਚੱਟੋਪਾਧਿਆਏ ਇਕ ਅਜਿਹੇ ਵਿਅਕਤੀ ਨੂੰ ਨਾਲ ਲੈ ਕੇ ਘੁੰਮਦੇ ਹਨ ਜਿਹੜਾ ਗੈਂਗਰੇਪ ਮਾਮਲੇ ਵਿਚ ਭਗੌੜਾ ਹੈ, ਭਗੌੜਾ ਹੋਣ ਦੇ ਬਾਵਜੂਦ ਪੁਲਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਹੈ। ਪਿੰਕੀ ਨੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪੁਲਸ ਹੀ ਚੋਰੀਆਂ ਕਰਨ ਲੱਗ ਜਾਵੇਗੀ ਤਾਂ ਆਮ ਜਨਤਾ ਦਾ ਕੀ ਬਣੇਗਾ।
ਇਹ ਵੀ ਪੜ੍ਹੋ : ਬਿਕਰਮ ਸਿੰਘ ਮਜੀਠੀਆ ’ਤੇ ਪਰਚਾ ਦਰਜ ਹੋਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ
ਇਥੇ ਹੀ ਬਸ ਨਹੀਂ ਵਿਧਾਇਕ ਪਰਮਿੰਦਰ ਪਿੰਕੀ ਨੇ ਇਥੋਂ ਤੱਕ ਆਖ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਡੀ. ਜੀ. ਪੀ. ਚੱਟੋਪਾਧਿਆਏ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਇਹ ਮਾਮਲਾ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਦੇ ਧਿਆਨ ਵਿਚ ਵੀ ਲਿਆਂਦਾ ਹੈ, ਇਸ ਤੋਂ ਇਲਾਵਾ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਕੋਲ ਵੀ ਇਹ ਮਾਮਲਾ ਉਠਾਉਣਗੇ।
ਇਹ ਵੀ ਪੜ੍ਹੋ : ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋਏ ਸ਼ਾਮਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਲੰਧਰ ’ਚ ਇਨਸਾਨੀਅਤ ਸ਼ਰਮਸਾਰ : ਕੂੜੇ ਦੇ ਡੰਪ ਨੇੜਿਓਂ ਮਿਲੀ ਨਵਜੰਮੀ ਬੱਚੀ ਦੀ ਲਾਸ਼
NEXT STORY