ਫ਼ਤਿਹਗੜ੍ਹ ਸਾਹਿਬ (ਜਗਦੇਵ): ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੀ ਨਾਕਾਮੀ ਕਾਰਣ ਹੀ ਖੇਤੀ ਆਰਡੀਨੈਂਸ ਪਾਸ ਹੋਏ ਹਨ, ਜੇਕਰ ਦੋਨੋਂ ਪਾਰਟੀਆਂ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀਆਂ ਤਾਂ ਕਿਸਾਨਾਂ ਨੂੰ ਸੜਕਾਂ 'ਤੇ ਰੁਲਣ ਦੀ ਲੋੜ ਨਾ ਪੈਂਦੀ। ਅੱਜ ਢੀਂਡਸਾ ਤੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ ਗੁ. ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ।
ਇਹ ਵੀ ਪੜ੍ਹੋ: ਕਿਸਾਨ ਸੰਘਰਸ਼ 'ਚ ਸ਼ੁਰੂ ਤੋਂ ਡਟੇ ਬਾਪੂ ਲਾਹੌਰ ਸਿੰਘ ਦਾ ਸੁਨੇਹਾ, ਪੁੱਤ ਹੁਣ ਏ.ਸੀ. ਛੱਡੋ ਤੇ ਸੰਘਰਸ਼ ਕਰੋ
ਇਸ ਮੌਕੇ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ (ਡੈਮੋਕ੍ਰਟਿਕ) ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਤੇ ਕਿਸਾਨਾਂ ਦੇ ਹਰ ਸੰਘਰਸ਼ 'ਚ ਉਨ੍ਹਾਂ ਦਾ ਸਾਥ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਆਉਣ ਬਾਰੇ ਕੈਪਟਨ ਅਮਰਿੰਦਰ ਸਿੰਘ ਨੂੰ ਪਤਾ ਸੀ, ਜਦੋਂ ਵੱਖ-ਵੱਖ ਸੂਬਿਆਂ ਦੇ ਸੁਝਾਅ ਲੈਣ ਲਈ ਆਰਡੀਨੈਂਸ ਕਮੇਟੀ ਦੀ ਮੀਟਿੰਗ ਹੋਈ ਸੀ ਉਸ 'ਚ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਖੇਤੀਬਾੜੀ ਸਕੱਤਰ ਸ਼ਾਮਲ ਹੋਏ ਸਨ ਪਰ ਉਨ੍ਹਾਂ ਆਪਣਾ ਪੱਖ ਸਹੀ ਤਰੀਕੇ ਨਾਲ ਨਹੀਂ ਰੱਖਿਆ ਤੇ ਨਾ ਹੀ ਲੋਕਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਖੇਤੀ ਵਿਰੋਧੀ ਬਿੱਲ ਲਿਆ ਰਹੀ ਹੈ।
ਇਹ ਵੀ ਪੜ੍ਹੋ: ਦੁਖਦ ਖ਼ਬਰ: ਰਜਬਾਹੇ 'ਚ ਨਹਾਉਣ ਗਏ 14 ਸਾਲਾ ਬੱਚੇ ਨਾਲ ਵਾਪਰਿਆ ਭਾਣਾ,ਸਦਮੇ 'ਚ ਪਰਿਵਾਰ
ਇਸ ਮੌਕੇ ਟਕਸਾਲੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ 328 ਪਾਵਨ ਸਰੂਪ ਗੁੰਮ ਹੋਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜ਼ਿੰਮੇਵਾਰ ਹਨ, ਕਿਉਂਕਿ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਅਜੇ ਤੱਕ ਇਹ ਪਤਾ ਲਾਉਣ 'ਚ ਨਾਕਾਮ ਰਹੀ ਹੈ ਕਿ ਪਾਵਨ ਸਰੂਪ ਕਿੱਥੇ ਹਨ ਤੇ ਕਿਸ ਨੂੰ ਦਿੱਤੇ ਗਏ ਹਨ? ਉਨ੍ਹਾਂ ਕਿਹਾ 27 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਪਾਸ ਹੋਇਆ ਸੀ ਕਿ ਪਾਵਨ ਸਰੂਪਾਂ ਦੇ ਗੁੰਮ ਹੋਣ ਸਬੰਧੀ ਪੁਲਸ ਕੇਸ ਦਰਜ ਕਰਵਾਇਆ ਜਾਵੇ ਪਰ ਬਾਅਦ 'ਚ ਅੰਤ੍ਰਿੰਗ ਕਮੇਟੀ ਨੇ ਪੁਲਸ ਕੇਸ ਦਰਜ ਕਰਵਾਉਣ ਤੋਂ ਯੂ-ਟਰਨ ਲੈ ਲਿਆ। ਇਸ ਮੌਕੇ ਨਸੀਬ ਸਿੰਘ ਮੰਡੀ ਗੋਬਿੰਦਗੜ੍ਹ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਖੇਤੀ ਬਿੱਲਾਂ 'ਤੇ ਕੇਂਦਰ ਨੂੰ ਅੱਖਾਂ ਵਿਖਾਉਣ ਵਾਲੇ ਅਕਾਲੀ ਦਲ ਦਾ ਇਕ ਹੋਰ ਵੱਡਾ ਬਿਆਨ
NEXT STORY