ਪਟਿਆਲਾ (ਵੈੱਬ ਡੈਸਕ, ਸੁਖਦੀਵ ਸਿੰਘ ਮਾਨ) : ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪਟਿਆਲਾ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪੁਲਸ ਹਿਰਾਸਤ ਵਿਚੋਂ ਫਰਾਰ ਹੋ ਗਏ ਹਨ। ਪਠਾਣਮਾਜਰਾ ਨੂੰ ਅੱਜ ਸਵੇਰੇ ਹੀ ਪੰਜਾਬ ਪੁਲਸ ਨੇ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਸੀ। ਸੂਤਰਾਂ ਮੁਤਾਬਕ ਮੁਤਾਬਕ ਪਠਾਣਮਾਜਰਾ ਪੁਲਸ 'ਤੇ ਫਾਇਰਿੰਗ ਕਰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਧੁੱਸੀ ਬੰਨ੍ਹ ਨੂੰ ਲੈ ਕੇ ਵੱਡੀ ਖ਼ਬਰ, ਸਤਲੁਜ ਦਰਿਆ ਨੂੰ ਲੈ ਜਾਰੀ ਹੋਇਆ ਅਲਰਟ
ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਸ ਉਨ੍ਹਾਂ ਗ੍ਰਿਫ਼ਤਾਰ ਕਰਕੇ ਲੋਕਲ ਥਾਣੇ ਵਿਚ ਲੈ ਕੇ ਜਾ ਰਹੀ ਸੀ, ਇਸ ਦੌਰਾਨ ਪਠਾਣਮਾਜਰਾ ਅਤੇ ਉਸ ਦੇ ਸਾਥੀਆਂ ਨੇ ਪੁਲਸ "ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿਚ ਇਕ ਪੁਲਸ ਮੁਲਾਜ਼ਮ ਜ਼ਖਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਪੁਲਸ ਮੁਲਾਜ਼ਮਾਂ ਉਪਰਾਂ ਗੱਡੀ ਚੜ੍ਹਾਉਂਦੇ ਹੋਏ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਵਿਧਾਇਕ ਅਤੇ ਉਸ ਦੇ ਸਾਥੀ ਇਕ ਸਕਾਰਪੀਓ ਅਤੇ ਇਕ ਫਾਰਚੂਨਰ ਲੈ ਕੇ ਭੱਜੇ ਪਰ ਪੁਲਸ ਨੇ ਫਾਰਚੂਨਰ ਨੂੰ ਦਬੋਚ ਲਿਆ ਜਦਕਿ ਸਕਾਰਪੀਓ ਵਿਚ ਵਿਧਾਇਕ ਪਠਾਣਮਾਜਰਾ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਅਸਾਮ ਦੀ ਡਿੱਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
ਅੱਜ ਸਵੇਰੇ ਹੋਈ ਸੀ ਗ੍ਰਿਫ਼ਤਾਰੀ
ਦੱਸਣਯੋਗ ਹੈ ਕਿ ਅੱਜ ਸਵੇਰੇ ਪੰਜਾਬ ਪੁਲਸ ਨੇ ਪਟਿਆਲਾ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ ਇਕ ਪੁਰਾਣੇ ਜਬਰ-ਜ਼ਿਨਾਹ ਦੇ ਮਾਮਲੇ ਵਿਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪਠਾਣਮਾਜਰਾ ਨੇ ਆਪਣੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਪਾ ਕੇ ਦਾਅਵਾ ਕੀਤਾ ਸੀ ਕਿ ਪੁਲਸ ਨੇ ਉਨ੍ਹਾਂ ਵਿਰੁੱਧ ਇੱਕ ਪੁਰਾਣੇ ਮਾਮਲੇ ਵਿਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਉਨ੍ਹਾਂ ਦੇ ਸਮਰਥਨ ਵਿਚ ਐੱਸਐੱਸਪੀ ਅਤੇ ਡੀਸੀ ਦਫ਼ਤਰ ਦਾ ਘਿਰਾਓ ਕਰਨ।
ਇਹ ਵੀ ਪੜ੍ਹੋ : ਪੰਜਾਬ ਪੁਲਸ "ਚ ਵੱਡਾ ਫੇਰਬਦਲ, ਕਈ ਥਾਣਿਆਂ ਦੇ ਮੁਖੀ ਤੇ ਇੰਚਾਰਜ ਬਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ IT ਵਿਭਾਗ ਦੀ ਰੇਡ! ਵਰ੍ਹਦੇ ਮੀਂਹ 'ਚ ਹੋ ਰਹੀ ਕਾਰਵਾਈ
NEXT STORY