ਚੰਡੀਗੜ੍ਹ (ਸੁਸ਼ੀਲ ਗੰਭੀਰ): ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਿਆ ਹੈ। ਬੁੱਧਵਾਰ ਨੂੰ ਹਾਈ ਕੋਰਟ ਨੇ ਪਠਾਣਮਾਜਰਾ ਵੱਲੋਂ ਆਪਣੇ ਖ਼ਿਲਾਫ਼ ਦਰਜ ਧੋਖਾਧੜੀ ਤੇ ਜਬਰ-ਜ਼ਿਨਾਹ ਦੇ ਮਾਮਲੇ ਵਿਚ ਜਾਰੀ ਗ੍ਰਿਫ਼ਤਾਰੀ ਵਾਰੰਟ ਤੇ ਭਗੌੜਾ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਪਠਾਣਮਾਜਰਾ ਨੇ ਆਪਣੀ ਪਟੀਸ਼ਨ ਵਿਚ ਨਾ ਸਿਰਫ਼ ਇਨ੍ਹਾਂ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਸਗੋਂ ਮਾਮਲੇ ਦੇ ਚੱਲਣ ਤਕ ਕਿਸੇ ਵੀ ਤਰ੍ਹਾਂ ਦੀ ਕਾਰਵਾਈ 'ਤੇ ਰੋਕ ਲਾਉਣ ਦੀ ਅਪੀਲ ਕੀਤੀ ਸੀ। ਪਟੀਸ਼ਨ ਵਿਚ ਪਠਾਣਮਾਜਰਾ ਨੇ ਕਿਹਾ ਸੀ ਕਿ ਉਹ ਇਸ ਵੇਲੇ ਆਸਟ੍ਰੇਲੀਆ ਵਿਚ ਰਹਿ ਰਿਹਾ ਹੈ ਤੇ ਉਸ ਨੂੰ ਪੁਲਸ ਵੱਲੋਂ ਕੋਈ ਨੋਟਿਸ ਨਹੀਂ ਮਿਲਿਆ। ਪਠਾਣਮਾਜਰਾ ਨੇ ਮੁਲਜ਼ਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਇਸ ਨੂੰ ਹਨੀ ਟ੍ਰੈਪ ਦਾ ਮਾਮਲਾ ਕਰਾਰ ਦਿੱਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਪਹਿਲੀ ਪਤਨੀ ਤੇ ਸ਼ਿਕਾਇਤਕਰਤਾ ਦੋਹਾਂ ਦੀ ਸਹਿਮਤੀ ਦੇ ਨਾਲ ਹੀ ਦੂਜਾ ਵਿਆਹ ਹੋਇਆ ਸੀ। ਨਾਲ ਹੀ ਵਿਧਾਇਕ ਬਣਨ ਤੋਂ ਬਾਅਦ ਸ਼ਿਕਾਇਤਕਰਤਾ ਵੱਲੋਂ ਕਥਿਤ ਤੌਰ 'ਤੇ ਬਲੈਕਮੇਲ ਕੀਤੇ ਜਾਣ ਤੇ ਇਕ ਕਰੋੜ ਰੁਪਏ ਤੇ ਇਕ ਫ਼ਲੈਟ ਦੀ ਮੰਗ ਕੀਤੇ ਜਾਣ ਦਾ ਵੀ ਦੋਸ਼ ਲਗਾਇਆ ਗਿਆ ਸੀ।
ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
NEXT STORY