ਡੇਰਾਬੱਸੀ (ਸ਼ਰਮਾ)- ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸਥਿਤ ਚੋਪੜਾ ਟਾਵਰ ਦੀ ਬੇਸਮੈਂਟ ਵਿਚ ਪਟਵਾਰੀ ਦੇ ਦਫ਼ਤਰ 'ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅਚਾਨਕ ਛਾਪਾ ਮਾਰਿਆ, ਜਿਸ ਦੌਰਾਨ ਪਟਵਾਰੀ ਗੈਰ-ਹਾਜ਼ਰ ਪਾਏ ਗਏ। ਛਾਪੇਮਾਰੀ ਸਮੇਂ ਦਫ਼ਤਰ ਵਿਚ ਪਟਵਾਰੀ ਦੀ ਥਾਂ ਚਾਰ ਹੋਰ ਵਿਅਕਤੀ ਕੰਮ ਕਰ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ
ਜਦੋਂ ਹਲਕਾ ਵਿਧਾਇਕ ਰੰਧਾਵਾ ਦਫ਼ਤਰ ਪਹੁੰਚੇ, ਉਨ੍ਹਾਂ ਨੇ ਦੇਖਿਆ ਕਿ ਪਟਵਾਰੀ ਆਪਣੀ ਸੀਟ 'ਤੇ ਨਹੀਂ ਸੀ। ਉਨ੍ਹਾਂ ਨੇ ਤੁਰੰਤ ਤਹਿਸੀਲਦਾਰ ਸੁਮਿਤ ਸਿੰਘ ਢਿੱਲੋਂ ਨੂੰ ਮੌਕੇ 'ਤੇ ਬੁਲਾਇਆ। ਤਹਿਸੀਲਦਾਰ ਦੀ ਮੌਜੂਦਗੀ ਵਿਚ ਜਦੋਂ ਦਫ਼ਤਰ ਦੀ ਜਾਂਚ ਕੀਤੀ ਗਈ ਤਾਂ ਉੱਥੋਂ 5000 ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਹੋਈ। ਇਹ ਨਕਦੀ ਕਿਸ ਕੰਮ ਲਈ ਰੱਖੀ ਗਈ ਸੀ, ਇਸ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਵਿਧਾਇਕ ਰੰਧਾਵਾ ਨੇ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਪਟਵਾਰੀ ਅਕਸਰ ਦਫ਼ਤਰ ਤੋਂ ਗੈਰ-ਹਾਜ਼ਰ ਰਹਿੰਦੇ ਹਨ ਅਤੇ ਉਨ੍ਹਾਂ ਦੇ ਕੰਮ ਸਮੇਂ ਸਿਰ ਨਹੀਂ ਹੁੰਦੇ। ਇਸ ਘਟਨਾ ਤੋਂ ਬਾਅਦ ਤਹਿਸੀਲਦਾਰ ਨੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਧਾਇਕ ਨੇ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ, 4.05 ਲੱਖ ਰੁਪਏ ਠੱਗੇ
NEXT STORY