ਫਾਜ਼ਿਲਕਾ- ਅੱਜ ਫਾਜ਼ਿਲਕਾ ਤੋਂ 'ਆਮ ਆਦਮੀ ਪਾਰਟੀ' ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਅਚਾਨਕ ਫਾਜ਼ਿਲਕਾ ਦੇ ਬੀ.ਡੀ.ਪੀ.ਓ. ਦਫ਼ਤਰ 'ਚ ਛਾਪਾ ਮਾਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਬੀ.ਡੀ.ਪੀ.ਓ. ਨਿਰਮਲ ਸਿੰਘ ਨੂੰ ਡਿਊਟੀ ਤੋਂ ਗ਼ੈਰ ਹਾਜ਼ਰ ਪਾਇਆ।
ਜਾਣਕਾਰੀ ਦਿੰਦੇ ਹੋਏ ਵਿਧਾਇਕ ਨਰਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਕੇ ਦੇ ਪਿੰਡਾਂ ਦੇ ਸਰਪੰਚਾਂ ਵੱਲੋਂ ਲਗਾਤਾਰ ਸ਼ਿਕਾਇਤ ਕੀਤੀ ਜਾ ਰਹੀ ਸੀ ਕਿ ਬੀ.ਡੀ.ਪੀ.ਓ. ਨਿਰਮਲ ਸਿੰਘ ਆਪਣੇ ਦਫ਼ਤਰ 'ਚ ਨਹੀਂ ਮਿਲਦੇ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਖੱਜਲ-ਖੁਆਰੀ ਹੋ ਰਹੀ ਹੈ। ਇਸੇ ਕਾਰਨ ਅੱਜ ਉਨ੍ਹਾਂ ਨੇ ਚੈੱਕਿੰਗ ਕਰਨ ਲਈ ਦਫ਼ਤਰ 'ਚ ਛਾਪਾ ਮਾਰਿਆ ਹੈ।

ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਖ਼ੁਦ ਆ ਕੇ ਦੇਖਿਆ ਤਾਂ ਸੱਚਮੁੱਚ ਹੀ ਉੱਥੇ ਬੀ.ਡੀ.ਪੀ.ਓ. ਨਿਰਮਲ ਸਿੰਘ ਗ਼ਾਇਬ ਮਿਲੇ। ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਨੇ ਜਦੋਂ ਨਿਰਮਲ ਸਿੰਘ ਨੂੰ ਫ਼ੋਨ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਉਹ ਘਰ ਚਲੇ ਗਏ ਹਨ। ਇਸ 'ਤੇ ਵਿਧਾਇਕ ਨੇ ਕਿਹਾ ਕਿ ਸਮੇਂ ਤੋਂ ਪਹਿਲਾਂ ਹੀ ਲੋਕਾਂ ਦੇ ਕੰਮ ਛੱਡ ਕੇ ਘਰ ਜਾਣਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਹੁਣ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸਾਬਕਾ ਫੌਜੀ ਨਾਲ ਹੋ ਗਿਆ ਵੱਡਾ ਕਾਂਡ, ਗੁਆ ਬੈਠਾ ਸਾਰੀ ਜ਼ਿੰਦਗੀ ਦੀ ਜਮ੍ਹਾ ਪੂੰਜੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਬਕਾ ਫੌਜੀ ਨਾਲ ਹੋ ਗਿਆ ਵੱਡਾ ਕਾਂਡ, ਗੁਆ ਬੈਠਾ ਸਾਰੀ ਜ਼ਿੰਦਗੀ ਦੀ ਜਮ੍ਹਾ ਪੂੰਜੀ
NEXT STORY