Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    2:47:43 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਜੀਲੈਂਸ ਦੇ ਸ਼ਿਕੰਜੇ ’ਚ ਰਮਨ ਅਰੋੜਾ, ਹੁਣ ਰਿਸ਼ਤੇਦਾਰ ਰਾਜੂ ਮਦਾਨ ਤੇ ਹੋਰ ਨਜ਼ਦੀਕੀਆਂ ਦੀ ਆਈ ਵਾਰੀ

PUNJAB News Punjabi(ਪੰਜਾਬ)

ਵਿਜੀਲੈਂਸ ਦੇ ਸ਼ਿਕੰਜੇ ’ਚ ਰਮਨ ਅਰੋੜਾ, ਹੁਣ ਰਿਸ਼ਤੇਦਾਰ ਰਾਜੂ ਮਦਾਨ ਤੇ ਹੋਰ ਨਜ਼ਦੀਕੀਆਂ ਦੀ ਆਈ ਵਾਰੀ

  • Edited By Shivani Attri,
  • Updated: 29 May, 2025 12:10 PM
Jalandhar
mla raman arora in the clutches of vigilance
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਵਿਜੀਲੈਂਸ ਵਿਭਾਗ ਦੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜਾਂਚ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਇਹ ਜਾਂਚ ਸਿਰਫ਼ ਰਮਨ ਅਰੋੜਾ ਤਕ ਸੀਮਤ ਨਹੀਂ ਰਹੀ, ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਸਹਿਯੋਗੀਆਂ ਤਕ ਵੀ ਪਹੁੰਚ ਰਹੀ ਹੈ। ਵਿਜੀਲੈਂਸ ਵਿਭਾਗ ਹੁਣ ਪੂਰੀ ਤਾਕਤ ਨਾਲ ਰਮਨ ਅਰੋੜਾ, ਉਨ੍ਹਾਂ ਦੇ ਰਿਸ਼ਤੇਦਾਰ ਰਾਜੂ ਮਦਾਨ ਅਤੇ ਹੋਰ ਕਰੀਬੀ ਲੋਕਾਂ ਵੱਲੋਂ ਕਥਿਤ ਤੌਰ ’ਤੇ ਨਾਜਾਇਜ਼ ਤੌਰ ’ਤੇ ਕਬਜ਼ਾ ਕੀਤੀਆਂ ਜਾਇਦਾਦਾਂ, ਜਾਅਲੀ ਦਸਤਾਵੇਜ਼ਾਂ ਰਾਹੀਂ ਕੀਤੀ ਗਈ ਖ਼ਰੀਦੋ-ਫਰੋਖ਼ਤ ਅਤੇ ਸਰਕਾਰੀ ਤੰਤਰ ਦੀ ਦੁਰਵਰਤੋਂ ਦੇ ਮਾਮਲਿਆਂ ਦੀਆਂ ਪਰਤਾਂ ਖੋਲ੍ਹਣ ਵਿਚ ਜੁਟਿਆ ਹੋਇਆ ਹੈ।

ਏਜੰਸੀ ਕੋਲ ਇਨ੍ਹਾਂ ਪ੍ਰਾਪਰਟੀਆਂ ਬਾਰੇ ਪੁਖ਼ਤਾ ਸ਼ਿਕਾਇਤਾਂ ਅਤੇ ਦਸਤਾਵੇਜ਼ ਪਹੁੰਚ ਚੁੱਕੇ ਹਨ, ਜਿਸ ਕਾਰਨ ਕਈ ਲੋਕਾਂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕਦੀ ਨਜ਼ਰ ਆ ਰਹੀ ਹੈ। ਵਿਧਾਇਕ ਰਮਨ ਅਰੋੜਾ ਦੇ ਨਜ਼ਦੀਕੀ ਰਿਸ਼ਤੇਦਾਰ ਰਾਜੂ ਮਦਾਨ ਹੁਣ ਵਿਜੀਲੈਂਸ ਦੇ ਸਿੱਧੇ ਨਿਸ਼ਾਨੇ ’ਤੇ ਆ ਗਏ ਹਨ। ਉਨ੍ਹਾਂ ਖ਼ਿਲਾਫ਼ ਇਕ ਤੋਂ ਬਾਅਦ ਇਕ ਕਈ ਗੰਭੀਰ ਦੋਸ਼ਾਂ ਅਤੇ ਦਸਤਾਵੇਜ਼ੀ ਸਬੂਤਾਂ ਕਾਰਨ ਜਾਂਚ ਏਜੰਸੀ ਉਨ੍ਹਾਂ ਨੂੰ ਵੀ ਮੁੱਖ ਮੁਲਜ਼ਮਾਂ ਦੀ ਸੂਚੀ ਵਿਚ ਸ਼ਾਮਲ ਮੰਨ ਰਹੀ ਹੈ। ਵਿਜੀਲੈਂਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਰਾਜੂ ਮਦਾਨ ਅਤੇ ਹੋਰ ਲੋਕਾਂ ਨੇ ਭੂ-ਮਾਫ਼ੀਆ ਨਾਲ ਮਿਲ ਕੇ ਵਿਵਾਦਿਤ ਜਾਇਦਾਦਾਂ ’ਤੇ ਕਬਜ਼ਾ ਕਰਕੇ ਉਨ੍ਹਾਂ ਨੂੰ ਕਰੋੜਾਂ ਰੁਪਏ ਵਿਚ ਵੇਚਿਆ ਜਾਂ ਉਨ੍ਹਾਂ ’ਤੇ ਨਾਜਾਇਜ਼ ਮਾਰਕੀਟ ਅਤੇ ਸ਼ੋਅਰੂਮ ਤਿਆਰ ਕਰਵਾਏ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਗਵਾਹ, ਮਹਿਲਾ ਇੰਸਪੈਕਟਰ ਵੀ ਘਿਰੀ

ਵਿਜੀਲੈਂਸ ਦੇ ਹੱਥ ਸਭ ਤੋਂ ਅਹਿਮ ਅਤੇ ਗੰਭੀਰ ਮਾਮਲਾ ਉਹ ਪਲਾਟ ਹੈ, ਜੋ ਅਗਰਵਾਲ ਢਾਬਾ ਰੋਡ ’ਤੇ ਨਾਰਾਇਣ ਦਾਸ ਪਕੌੜਿਆਂ ਵਾਲਾ ਦੇ ਸਾਹਮਣੇ ਸਥਿਤ ਹੈ। ਇਸ ਪਲਾਟ ਦੀ ਇਕ ਫਰਜ਼ੀ ਪਾਵਰ ਆਫ਼ ਅਟਾਰਨੀ ਤਿਆਰ ਕਰਵਾਈ ਗਈ ਸੀ। ਦਸਤਾਵੇਜ਼ਾਂ ਅਨੁਸਾਰ ਇਹ ਪਾਵਰ ਆਫ਼ ਅਟਾਰਨੀ ਵਿਧਾਇਕ ਰਮਨ ਅਰੋੜਾ ਦੇ ਕਰੀਬੀ ਦੀਪਕ ਭੱਲਾ ਦੇ ਨਾਂ ’ਤੇ ਸੀ, ਜਿਸ ਨੇ ਕੁਝ ਸਮਾਂ ਪਹਿਲਾਂ ਖ਼ੁਦਕੁਸ਼ੀ ਕਰ ਲਈ ਸੀ। ਇਸ ਪਾਵਰ ਆਫ਼ ਅਟਾਰਨੀ ਵਿਚ ਰਾਜੂ ਮਦਾਨ ਨੇ ਖ਼ੁਦ ਨੂੰ ਬਤੌਰ ਗਵਾਹ ਪੇਸ਼ ਕੀਤਾ ਸੀ। ਹੁਣ ਵਿਜੀਲੈਂਸ ਕੋਲ ਉਹ ਤਸਵੀਰਾਂ ਅਤੇ ਦਸਤਾਵੇਜ਼ ਵੀ ਹਨ, ਜਿਨ੍ਹਾਂ ਵਿਚ ਰਾਜੂ ਮਦਾਨ ਸਬ-ਰਜਿਸਟਰਾਰ-1 ਵਿਚ ਫੋਟੋ ਖਿਚਵਾ ਰਹੇ ਹਨ। ਸੂਤਰਾਂ ਅਨੁਸਾਰ ਇਸ ਪ੍ਰਕਿਰਿਆ ਵਿਚ ਆਧਾਰ ਕਾਰਡ ਸਮੇਤ ਕਈ ਹੋਰ ਦਸਤਾਵੇਜ਼ ਵੀ ਫਰਜ਼ੀ ਲਗਾਏ ਗਏ ਸਨ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ’ਤੇ ਜੁਟੀਆਂ ਹਨ ਕਿ ਜਦੋਂ ਰੈਵੇਨਿਊ ਰਿਕਾਰਡ ਅਤੇ ਹੋਰ ਦਸਤਾਵੇਜ਼ਾਂ ਦੀ ਤਹਿ ਤਕ ਜਾਂਚ ਹੋਵੇਗੀ ਤਾਂ ਕੀ ਸੱਚ ਸਾਹਮਣੇ ਆਵੇਗਾ। ਜੇਕਰ ਵਿਜੀਲੈਂਸ ਨੂੰ ਇਹ ਸਾਬਿਤ ਕਰਨ ਵਿਚ ਸਫ਼ਲਤਾ ਮਿਲਦੀ ਹੈ ਕਿ ਪ੍ਰਾਪਰਟੀਆਂ ’ਤੇ ਕਬਜ਼ਾ ਜਬਰਨ ਕੀਤਾ ਗਿਆ, ਦਸਤਾਵੇਜ਼ ਫਰਜ਼ੀ ਸਨ ਜਾਂ ਫਿਰ ਖ਼ਰੀਦ ਵਿਚ ਬਲੈਕ ਮਨੀ ਦੀ ਵਰਤੋਂ ਹੋਈ ਤਾਂ ਨਾ ਸਿਰਫ਼ ਵਿਧਾਇਕ ਰਮਨ ਅਰੋੜਾ, ਸਗੋਂ ਰਾਜੂ ਮਦਾਨ, ਮਹੇਸ਼ ਰਾਜਨ ਅਤੇ ਹੋਰ ਨਜ਼ਦੀਕੀ ਲੋਕ ਵੀ ਗੰਭੀਰ ਕਾਨੂੰਨੀ ਸ਼ਿਕੰਜੇ ਵਿਚ ਫਸ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! 3 ਮਹੀਨਿਆਂ ਲਈ ਬੰਦ ਹੋਇਆ ਇਸ ਹਾਈਵੇਅ ਵਾਲਾ ਰਸਤਾ

ਹਰਬੰਸ ਨਗਰ, ਜੇ. ਪੀ. ਨਗਰ ਰੋਡ ’ਤੇ ਵਿਵਾਦਿਤ ਜਾਇਦਾਦ
ਵਿਜੀਲੈਂਸ ਨੂੰ ਜੋ ਇਨਪੁੱਟ ਪ੍ਰਾਪਤ ਹੋਏ ਹਨ, ਉਨ੍ਹਾਂ ਅਨੁਸਾਰ ਹਰਬੰਸ ਨਗਰ, ਜੇ. ਪੀ. ਨਗਰ ਰੋਡ ’ਤੇ ਸਥਿਤ ਐੱਸ. ਬੀ. ਆਈ. ਬੈਂਕ ਕੋਲ 60 ਮਰਲੇ ਦੀ ਵਿਵਾਦਿਤ ਜਾਇਦਾਦ ਦਾ ਬਿਆਨਾ ਵਿਧਾਇਕ ਦੇ ਕਰੀਬੀ ਮਹੇਸ਼ ਦੇ ਨਾਂ ’ਤੇ ਹੋਇਆ ਹੈ। ਇਸ ਪ੍ਰਾਪਰਟੀ ’ਤੇ ਕਥਿਤ ਤੌਰ ’ਤੇ ਨਗਰ ਨਿਗਮ ਦੀ ਮਸ਼ੀਨਰੀ ਦੀ ਵਰਤੋਂ ਕਰ ਕੇ ਜਬਰਨ ਕਬਜ਼ਾ ਕਰਵਾਇਆ ਗਿਆ। ਇਹ ਮਾਮਲਾ ਹੁਣ ਗੰਭੀਰ ਜਾਂਚ ਦੇ ਘੇਰੇ ਵਿਚ ਹੈ ਅਤੇ ਸਾਰੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਗਵਰਨਮੈਂਟ ਸਕੂਲ ਦੇ ਨੇੜੇ ਵਿਵਾਦਿਤ ਮਕਾਨ ’ਤੇ ਵੀ ਜਾਂਚ
ਆਦਰਸ਼ ਨਗਰ ਦੀ ਬੈਕਸਾਈਡ ਚੌਪਾਟੀ ਦੇ ਸਾਹਮਣੇ ਸਥਿਤ ਸਰਕਾਰੀ ਸਕੂਲ ਦੇ ਨੇੜੇ ਇਕ ਵਿਵਾਦਿਤ ਮਕਾਨ ਵੀ ਸਾਹਮਣੇ ਆਇਆ ਹੈ। ਵਿਜੀਲੈਂਸ ਮੁਤਾਬਕ ਵਿਧਾਇਕ ਰਮਨ ਅਰੋੜਾ ਨੇ ਇਸ ਮਕਾਨ ’ਤੇ ਜਬਰਨ ਕਬਜ਼ਾ ਕੀਤਾ ਅਤੇ ਉਨ੍ਹਾਂ ਦੇ ਗੰਨਮੈਨ ਨਿਯਮਿਤ ਤੌਰ ’ਤੇ ਉਥੇ ਡੇਰਾ ਜਮਾਈ ਰੱਖਦੇ ਸਨ। ਵਿਜੀਲੈਂਸ ਨੇ ਇਸ ਮਕਾਨ ਦਾ ਵੀ ਰਿਕਾਰਡ ਤਲਬ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ Alert

ਰਾਜੂ ਮਦਾਨ ਦੇ ਨਾਂ ’ਤੇ 100 ਮਰਲਾ ਜ਼ਮੀਨ, ਜਬਰਨ ਕਬਜ਼ੇ ਦਾ ਦੋਸ਼
ਵਿਜੀਲੈਂਸ ਨੂੰ ਇਨਪੁੱਟ ਮਿਲੇ ਹਨ ਨਾਹਲਾਂ ਗੰਦਾ ਨਾਲਾ ਇਲਾਕੇ ਦੀ 100 ਮਰਲੇ ਦੀ ਜ਼ਮੀਨ ਜੋ ਰਾਜੂ ਮਦਾਨ ਦੇ ਨਾਂ ’ਤੇ ਦਰਜ ਹੈ, ਉਸ ’ਤੇ ਵੀ ਵਿਜੀਲੈਂਸ ਦੀਆਂ ਨਜ਼ਰਾਂ ਗੱਡੀਆਂ ਹੋਈਆਂ ਹਨ। ਵਿਭਾਗ ਅਨੁਸਾਰ ਇਹ ਜ਼ਮੀਨ ਵਿਵਾਦਿਤ ਵੀ ਸੀ ਅਤੇ ਇਸ ’ਤੇ ਕਬਜ਼ਾ ਪੁਲਸ ਦੀ ਮਦਦ ਨਾਲ ਕਰਵਾਇਆ ਗਿਆ। ਹੁਣ ਇਸ ਜ਼ਮੀਨ ਦਾ ਪੂਰਾ ਰੈਵੇਨਿਊ ਰਿਕਾਰਡ ਮੰਗਵਾਇਆ ਗਿਆ ਹੈ ਤਾਂ ਜੋ ਜਾਂਚ ਵਿਚ ਕੋਈ ਕਸਰ ਨਾ ਰਹਿ ਜਾਵੇ।

ਪਠਾਨਕੋਟ ਬਾਈਪਾਸ ਅਤੇ ਹੋਰ ਇਲਾਕਿਆਂ ਦੀਆਂ ਜਾਇਦਾਦਾਂ ’ਤੇ ਵੀ ਜਾਂਚ ਤੇਜ਼
ਵਿਜੀਲੈਂਸ ਨੂੰ ਇਨਪੁੱਟ ਮਿਲੇ ਹਨ ਕਿ ਪਠਾਨਕੋਟ ਬਾਈਪਾਸ ਰਣਵੀਰ ਕਲਾਸਿਕ ਨੇੜੇ ਇਕ ਪਲਾਟ ਜਿਸ ਦੀ ਰਜਿਸਟਰੀ ਗੌਰਵ ਦੇ ਨਾਂ ’ਤੇ ਹੈ, ਵੀ ਵਿਵਾਦਾਂ ਵਿਚ ਹੈ। ਇਸ ਤੋਂ ਇਲਾਵਾ ਨਾਗਰਾ ਫਾਟਕ ਦੇ ਨੇੜੇ ਸਥਿਤ 80 ਮਰਲੇ ਦੀ ਨਵੀਂ ਫੈਕਟਰੀ, ਜੋ 2024 ਵਿਚ ਬਣਾਈ ਗਈ, ਦਾ ਵੀ ਪੂਰਾ ਰਿਕਾਰਡ ਰੈਵੇਨਿਊ ਅਧਿਕਾਰੀਆਂ ਤੋਂ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਜੂਨ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ

ਮਹੇਸ਼ ਦੀ ਕਰੋੜਾਂ ਰੁਪਏ ਦੀ ਦੁਕਾਨ ਦੀ ਵੀ ਕਰਵਾਈ ਜਾ ਰਹੀ ਹੈ ਜਾਂਚ
ਮਕਸੂਦਾਂ ਦੀ ਸਬਜ਼ੀ ਮੰਡੀ ਵਿਚ ਦੁਕਾਨ ਜਿਸ ਦੀ ਡੀਲ 4.25 ਕਰੋੜ ਰੁਪਏ ਵਿਚ ਮਹੇਸ਼ ਦੇ ਨਾਂ ’ਤੇ ਹੋਈ ਸੀ, ਉਸ ਦੀ ਪੂਰੀ ਫਾਈਲ ਵਿਜੀਲੈਂਸ ਨੇ ਕਬਜ਼ੇ ਵਿਚ ਲੈ ਲਈ ਹੈ। ਇਸ ਦੇ ਨਾਲ ਹੀ ਲਾਜਪਤ ਨਗਰ ਸਥਿਤ ਨਹਿਰੀ ਵਿਭਾਗ ਦੀ 80 ਮਰਲੇ ਦੀ ਸਰਕਾਰੀ ਜ਼ਮੀਨ, ਜਿਸ ਨੂੰ ਕਥਿਤ ਤੌਰ ’ਤੇ ਨਿੱਜੀ ਲੋਕਾਂ ਨੂੰ ਵੰਡਣ ਦਾ ਯਤਨ ਕੀਤਾ ਗਿਆ, ਦਾ ਮਾਮਲਾ ਡੀ. ਸੀ. ਤਕ ਪਹੁੰਚ ਚੁੱਕਾ ਹੈ।

ਧੀਣਾ ਕੈਂਟ ਵਿਚ ਨਾਜਾਇਜ਼ ਮਾਰਕੀਟ ਦਾ ਨਿਰਮਾਣ
ਵਿਜੀਲੈਂਸ ਨੂੰ ਇਕ ਹੋਰ ਇਨਪੁੱਟ ਮਿਲਿਆ ਹੈ ਕਿ ਰਮਨ ਅਰੋੜਾ ਨੇ ਧੀਣਾ ਕੈਂਟ ਪਿੰਡ ਵਿਚ 36 ਵਪਾਰਕ ਦੁਕਾਨਾਂ ਦਾ ਨਿਰਮਾਣ ਕਰਵਾ ਕੇ ਉਥੇ ਨਾਜਾਇਜ਼ ਮਾਰਕੀਟ ਬਣਾ ਦਿੱਤੀ। ਹੁਣ ਇਨ੍ਹਾਂ ਦੁਕਾਨਾਂ ਦੇ ਨਿਰਮਾਣ ਨਾਲ ਜੁੜੇ ਨਕਸ਼ੇ, ਪਰਮਿਸ਼ਨ ਅਤੇ ਪ੍ਰਵਾਨਗੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਗ੍ਰਿਫ਼ਤਾਰ MLA ਰਮਨ ਅਰੋੜਾ ਬਾਰੇ ਸਨਸਨੀਖੇਜ਼ ਖ਼ੁਲਾਸਾ, ਫਰਜ਼ੀ ਜਬਰ-ਜ਼ਿਨਾਹ ਮਾਮਲੇ 'ਚ...

ਦੀਪ ਨਗਰ ਕੈਂਟ ਵਿਚ ਬਣ ਰਿਹਾ ਨਵਾਂ ਸ਼ੋਅਰੂਮ
ਰਾਜੂ ਮਦਾਨ ਅਤੇ ਅਸ਼ੋਕ ਖ਼ਿਲਾਫ਼ ਇਕ ਹੋਰ ਮਾਮਲਾ ਸਾਹਮਣੇ ਆਇਆ। ਦੋਸ਼ ਹੈ ਕਿ ਦੋਵਾਂ ਨੇ ਪਰਾਗਪੁਰ ਰੋਡ ਸਥਿਤ ਸ਼ਰਾਬ ਦੀ ਦੁਕਾਨ ਕੋਲ ਇਕ ਸ਼ੋਅਰੂਮ ਦਾ ਨਿਰਮਾਣ ਸ਼ੁਰੂ ਕਰਵਾਇਆ ਹੈ, ਜਿਸ ਦਾ ਪੂਰਾ ਰੈਵੇਨਿਊ ਰਿਕਾਰਡ ਤਲਬ ਕੀਤਾ ਗਿਆ ਹੈ।

ਏ. ਜੀ. ਆਈ. ਜਲੰਧਰ ਹਾਈਟਸ-1 ਕੋਲ 22 ਮਰਲਾ ਪਲਾਟ ਦੀ ਕਰੋੜਾਂ ਦੀ ਹੋਈ ਡੀਲ
ਵਿਜੀਲੈਂਸ ਮੁਤਾਬਕ 66 ਫੁੱਟੀ ਰੋਡ ’ਤੇ ਏ. ਜੀ. ਆਈ. ਜਲੰਧਰ ਹਾਈਟਸ-1 ਦੇ ਨੇੜੇ 22 ਮਰਲੇ ਦੀ ਇਕ ਮਹਿੰਗੀ ਪ੍ਰਾਪਰਟੀ ਦੀ ਕਰੋੜਾਂ ਦੀ ਡੀਲ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ ਅਤੇ ਉਨ੍ਹਾਂ ਦੇ ਸਹਿਯੋਗੀ ਭੁਪਿੰਦਰ ਦੇ ਨਾਂ ’ਤੇ ਦਰਜ ਹੋਈ ਹੈ। ਹੁਣ ਵਿਜੀਲੈਂਸ ਇਸ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ, ਭੁਗਤਾਨ ਅਤੇ ਸਰਕਲ ਰੇਟ ਨਾਲ ਤੁਲਨਾ ਕਰ ਕੇ ਜਾਂਚ ਕਰ ਰਹੀ ਹੈ ਕਿ ਕੀ ਇਸ ਵਿਚ ਬਲੈਕ ਮਨੀ ਦੀ ਵਰਤੋਂ ਕੀਤੀ ਗਈ।

ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀ ਮਾਰ ਕੇ ਕਤਲ ਕੀਤੇ ਵਕੀਲ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਖਿਡਾਰੀ ਦੀ ਮਾਂ ਨੇ ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • MLA Raman Arora
  • clutches
  • Vigilance
  • ਵਿਜੀਲੈਂਸ
  • ਰਮਨ ਅਰੋੜਾ
  • ਰਾਜੂ ਮਦਾਨ
  • ਵਿਜੀਲੈਂਸ ਵਿਭਾਗ
  • ਭ੍ਰਿਸ਼ਟਾਚਾਰ

1 ਜੂਨ ਤੋਂ ਬਦਲਣ ਜਾ ਰਹੇ ਹਨ ਕਈ ਅਹਿਮ ਨਿਯਮ, ATM ਲੈਣ-ਦੇਣ 'ਤੇ ਲਾਗੂ ਹੋਵੇਗਾ ਨਵਾਂ ਫੀਸ ਸਟਰੱਕਚਰ

NEXT STORY

Stories You May Like

  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • suryavanshi will have to wait for his turn  gambhir
    ਸੂਰਿਆਵੰਸ਼ੀ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਨਾ ਪਵੇਗਾ : ਗੰਭੀਰ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • vigilance bureau  bribery  panchayat secretary
    ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫਤਾਰ
  • sanjeev arora ed
    ਸੰਜੀਵ ਅਰੋੜਾ ਦੀ ਪ੍ਰਾਪਰਟੀ ਮਾਮਲੇ 'ਚ ED ਨੇ ਗਲਾਡਾ ਦੇ ਮੁਖੀ ਨੂੰ ਕੀਤਾ ਤਲਬ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +