ਜਲੰਧਰ— ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ’ਚ ਵਿਧਾਇਕਾਂ ਨੂੰ ਖ਼ਰੀਦੋ-ਫ਼ਰੋਖਤ ਕਰਨ ਤੋਂ ਬਾਅਦ ਧਮਕੀ ਮਿਲੀ ਹੈ। ਸ਼ੀਤਲ ਅੰਗੁਰਾਲ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਭਾਜਪਾ ਪਾਰਟੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਿਹਾ ਗਿਆ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ, ਨਹੀਂ ਤਾਂ ਚੰਗਾ ਨਹੀਂ ਹੋਵੇਗਾ। ਉਨ੍ਹਾਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਭਾਜਪਾ ਕਦੇ ਵੀ ਉਨ੍ਹਾਂ ’ਤੇ ਹਮਲਾ ਕਰ ਸਕਦੀ ਹੈ।
ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਹੀ ਸ਼ੀਤਲ ਅੰਗੁਰਾਲ ਨੇ ਜਲੰਧਰ ਵੈਸਟ ਹਲਕੇ ’ਚ ਭਾਜਪਾ ਦੀ ਸਫ਼ਾਈ ਕਰਕੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਸੀ। ਵਿਧਾਇਕ ਦੇ ਕਹਿਣ ’ਤੇ ਹੀ ਭਾਜਪਾ ਦੇ 4 ਕੌਂਸਲਰਾਂ ਸਮੇਤ ਮੰਡਲਾਂ ਕਈ ਪ੍ਰਧਾਨ ਅਤੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਹਾਲਾਂਕਿ ਭਾਜਪਾ ਨੇਤਾਵਾਂ ਨੇ ਸਾਰਿਆਂ ਨੂੰ ਮਨਾਉਣ ਦੀ ਕੋਸ਼ਿਸ ਕੀਤੀ ਪਰ ਸਾਰਿਆਂ ਨੇ ਪਾਰਟੀ ਦੀ ਮੁਢੱਲੀ ਮੈਂਬਰਸ਼ਿਪ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਕਪੂਰਥਲਾ ਸਿਟੀ ਥਾਣੇ ’ਚ ਵਿਜੀਲੈਂਸ ਦੀ ਰੇਡ, 2 ਹਜ਼ਾਰ ਦੀ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ
ਉਥੇ ਹੀ ਚੰਡੀਗੜ੍ਹ ’ਚ ਕੀਤੀ ਗਈ ਹਰਪਾਲ ਚੀਮਾ ਵੱਲੋਂ ਪ੍ਰੈੱਸ ਕਾਨਫ਼ਰੰਸ ’ਚ ਵੀ ਭਾਜਪਾ ’ਤੇ ਦੋਸ਼ ਲਗਾਏ ਗਏ ਹਨ ਕਿ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਜਲੰਧਰ ਵੈਸਟ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਵੀ ਆਪਣੀ ਪਾਰਟੀ ਵੱਲ ਕਰਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਨਹੀਂ ਮੰਨੇ ਤਾਂ ਉਨ੍ਹਾਂ ਦੇ ਕਹਿਣ ’ਤੇ ਭਾਜਪਾ ਨੇਤਾ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਤਾਂ ਹੁਣ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਹਰ ਤਰ੍ਹਾਂ ਦੇ ਹੱਥਕੰਢੇ ਆਪਣਾ ਕੇ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਸਭ ਆਪਰੇਸ਼ਨ ਲੋਟਸ ਦਾ ਹਿੱਸਾ ਹਨ ਪਰ ਸੂਬੇ ’ਚ ਪਾਰਟੀ ਪੂਰੀ ਤਰ੍ਹਾਂ ਨਾਲ ਇਕਜੁਟ ਅਤੇ ਚੱਟਾਨ ਵਾਂਗ ਮਜ਼ਬੂਤ ਹੈ। ਪੰਜਾਬ ’ਚ ਭਾਜਪਾ ਆਪਣੇ ਮਨਸੂਬਿਆਂ ’ਚ ਕਾਮਯਾਬ ਨਹੀਂ ਹੋਵੇਗੀ।
ਇਹ ਵੀ ਪੜ੍ਹੋ: ਅਗਨੀਪਥ ਸਕੀਮ ਸਬੰਧੀ CM ਮਾਨ ਦਾ ਵੱਡਾ ਬਿਆਨ, ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਹਿਲਾਂ ਧੋਖੇ ਨਾਲ ਬੁਲਾਇਆ ਘਰ, ਫਿਰ ਟਰੈਕਟਰ ਹੇਠਾਂ ਦੇ ਨੌਜਵਾਨ ਨੂੰ ਦਿੱਤੀ ਦਰਦਨਾਕ ਮੌਤ
NEXT STORY