ਜਲੰਧਰ: ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਬੀਤੇ ਦਿਨੀਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਾਲ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਇਸ ਮਗਰੋਂ ਅੱਜ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ MLA ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦੇਣਗੇ।
ਇਹ ਖ਼ਬਰ ਵੀ ਪੜ੍ਹੋ - ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ FIR ਦਰਜ
ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਹੈ ਕਿ ਉਹ ਅੱਜ ਜਾਂ ਕੱਲ੍ਹ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦੇਣਗੇ। ਜ਼ਿਕਰਯੋਗ ਹੈ ਕਿ ਸ਼ੀਤਲ ਅੰਗੁਰਾਲ ਪਹਿਲਾਂ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਸਨ। ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿਚ ਆਏ ਅਤੇ ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾ ਕੇ ਵਿਧਾਇਕ ਬਣੇ। ਉਸ ਮਗਰੋਂ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵੱਲੋਂ ਸੰਸਦ ਮੈਂਬਰ ਬਣ ਗਏ। ਬੀਤੇ ਦਿਨੀਂ ਦੋਹਾਂ ਆਗੂਆਂ ਵੱਲੋਂ ਭਾਜਪਾ ਦਾ ਪੱਲਾ ਫੜ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਖ਼ਰੀ ਸਮੇਂ ਵੀ ਕਾਂਗਰਸ ਦੇ ਝੰਡੇ 'ਚ ਹੀ ਲਿਪਟ ਕੇ ਜਾਵਾਂਗੇ : ਭਾਰਤ ਭੂਸ਼ਣ ਆਸ਼ੂ
NEXT STORY