ਜਲੰਧਰ (ਵੈੱਬ ਡੈਸਕ): ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਵੀ 'ਪੰਜਾਬ ਕੇਸਰੀ' ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਪੰਜਾਬ ਕੇਸਰੀ ਗਰੁੱਪ ਦੇ ਲੁਧਿਆਣਾ ਤੇ ਜਲੰਧਰ ਸਥਿਤ ਦਫ਼ਤਰਾਂ 'ਤੇ ਛਾਪੇਮਾਰੀ ਨੂੰ ਸ਼ਰਮਨਾਕ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਆਖ਼ਿਆ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੀਡੀਆ ਦੀ ਆਵਾਜ਼ ਦਬਾਉਣ ਦੀ ਲਗਾਤਾਰ ਕੋਸ਼ਿਸ਼ ਦਾ ਇੱਕ ਹੋਰ ਉਦਾਹਰਨ ਹੈ।
ਕਾਂਗਰਸੀ ਵਿਧਾਇਕ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਪੱਤਰਕਾਰਤਾ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹਾ ਵਿਵਹਾਰ ਨਿੰਦਣਯੋਗ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਸੁਖਵਿੰਦਰ ਕੋਟਲੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਹੈ ਕਿ GST ਟੀਮਾਂ ਵੱਲੋਂ ਲੁਧਿਆਣਾ ਅਤੇ ਜਲੰਧਰ ਵਿਚ ਪੰਜਾਬ ਕੇਸਰੀ ਗਰੁੱਪ ਦੇ ਦਫ਼ਤਰਾਂ ‘ਤੇ ਛਾਪੇ ਮਾਰੇ ਗਏ। ਇਹ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੀਡੀਆ ਦੀ ਆਵਾਜ਼ ਦਬਾਉਣ ਦੀ ਲਗਾਤਾਰ ਕੋਸ਼ਿਸ਼ ਦਾ ਇਕ ਹੋਰ ਉਦਾਹਰਨ ਹੈ। ਸੁਪਰੀਮ ਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਕਿ ਪ੍ਰੈੱਸ ਨੂੰ ਦਬਾਇਆ ਨਹੀਂ ਜਾ ਸਕਦਾ, ਆਮ ਆਦਮੀ ਪਾਰਟੀ ਪੱਤਰਕਾਰਤਾ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹਾ ਵਿਵਹਾਰ ਨਿੰਦਣਯੋਗ ਹੈ ਅਤੇ ਪੰਜਾਬ ਦੇ ਲੋਕ ਇਸਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।"
ਲਓ ਜੀ ਲੱਗ ਗਈਆਂ ਮੌਜਾਂ! ਸ਼ੁੱਕਰਵਾਰ ਨੂੰ ਗੜ੍ਹਸ਼ੰਕਰ 'ਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿੱਦਿਅਕ ਅਦਾਰੇ
NEXT STORY