ਜਲੰਧਰ (ਮਹੇਸ਼) : ਚੰਡੀਗੜ੍ਹ ਤੋਂ ਆਪਣੀ ਸਰਕਾਰੀ ਗੱਡੀ 'ਚ ਜਲੰਧਰ ਮੁੜ ਰਹੇ ਆਦਮਪੁਰ ਹਲਕੇ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਬਹਿਰਾਮ-ਫਗਵਾੜਾ ਰੋਡ ’ਤੇ ਸਥਿਤ ਪਿੰਡ ਢਾਹਾਂ ਕਲੇਰਾਂ ਨੇੜੇ ਇਕ ਸੜਕ ਹਾਦਸੇ ਵਿਚ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਵਿਧਾਇਕ ਕੋਟਲੀ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਅਧੀਨ ਪਿੰਡ ਕੋਟਲੀ ਥਾਨ ਸਿੰਘ ਦੇ ਰਹਿਣ ਵਾਲੇ ਹਨ। ਹਾਦਸੇ ਤੋਂ ਤੁਰੰਤ ਬਾਅਦ ਵਿਧਾਇਕ ਕੋਟਲੀ ਨੂੰ ਪਹਿਲਾਂ ਬਹਿਰਾਮ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੋਂ ਉਨ੍ਹਾਂ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਹਾਦਸੇ ਵਿਚ ਵਿਧਾਇਕ ਕੋਟਲੀ ਦੇ ਪੀ. ਏ. ਮਨਦੀਪ ਸਿੰਘ ਨੂੰ ਵੀ ਕਾਫੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : Pfizer VP Rady Johnson ਨੂੰ ਧੋਖਾਧੜੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ?
ਮਿਲੀ ਜਾਣਕਾਰੀ ਮੁਤਾਬਕ ਪਿੰਡ ਢਾਹਾਂ ਕਲੇਰਾਂ ਨੇੜੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਬਚਾਉਂਦਿਆਂ ਉਨ੍ਹਾਂ ਦੀ ਸਰਕਾਰੀ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ, ਜਿਸ ਕਾਰਨ ਹਾਦਸਾ ਵਾਪਰ ਗਿਆ। ਜੌਹਲ ਹਸਪਤਾਲ ਦੇ ਮੁਖੀ ਡਾ. ਬੀ. ਐੱਸ. ਜੌਹਲ ਨੇ ਦੱਸਿਆ ਕਿ ਵਿਧਾਇਕ ਕੋਟਲੀ ਨੂੰ ਕਾਫੀ ਸੱਟਾਂ ਲੱਗੀਆਂ ਹਨ ਪਰ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਵਿਧਾਇਕ ਕੋਟਲੀ ਦੇ ਹਾਦਸੇ ਵਿਚ ਜ਼ਖ਼ਮੀ ਹੋਣ ਦੀ ਸੂਚਨਾ ਮਿਲਦੇ ਹੀ ਆਦਮਪੁਰ ਹਲਕੇ ਦੇ ਕਈ ਸੀਨੀਅਰ ਆਗੂ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਜੌਹਲ ਹਸਪਤਾਲ ਪਹੁੰਚ ਗਏ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY