ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ 'ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦੀ ਮੇਜ਼ਬਾਨੀ ਕਰਕੇ ਇਸ ਦੇ ਦਾਇਰੇ ਦਾ ਵਿਸਥਾਰ ਕਰਨ ਦਾ ਐਲਾਨ ਕੀਤਾ ਹੈ। ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਰ ਸਾਲ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ਵਿਚ ਫੌਜ ਵਿਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ’ਤੇ ਇਹ ਮੇਲਾ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਵਿਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਮਾਨ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫਾ, ਕੈਬਨਿਟ ਮੰਤਰੀ ਨੇ ਕੀਤੇ ਵੱਡੇ ਐਲਾਨ
ਭਾਰਤ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਅਤੇ ਸਫ਼ਲ ਲੋਕਤੰਤਰ ਬਣਾਉਣ ਵਿਚ ਹਥਿਆਰਬੰਦ ਸੈਨਾਵਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਲੋਕਤੰਤਰ ਸਫ਼ਲਤਾਪੂਰਵਕ ਪ੍ਰਫੁੱਲਤ ਹੋਇਆ ਹੈ ਕਿਉਂਕਿ ਹਥਿਆਰਬੰਦ ਬਲਾਂ ਨੇ ਇਸ ਦੀ ਰਾਖੀ ਵਿਚ ਅਹਿਮ ਭੂਮਿਕਾ ਨਿਭਾਈ ਹੈ। ਹਥਿਆਰਬੰਦ ਸੈਨਾਵਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਵੀ ਬਰਕਰਾਰ ਰੱਖਿਆ ਹੈ। ਇਸ ਕਾਰਨ ਹੀ ਭਾਰਤ ਅੱਜ ਦੁਨੀਆ ਭਰ ਵਿੱਚ ਸਭ ਤੋਂ ਸਫ਼ਲ ਲੋਕਤੰਤਰ ਵਜੋਂ ਉੱਭਰਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪਤਨੀ ਵੱਲੋਂ ਭੇਜੇ ਵੀਜ਼ੇ ’ਤੇ ਕੈਨੇਡਾ ਪੁੱਜੇ ਪਤੀ ਨੂੰ ਭੁੱਲੇ ਰਿਸ਼ਤੇ, ਸਹੁਰਾ ਪਰਿਵਾਰ ਵੀ ਟੱਪਿਆ ਬੇਸ਼ਰਮੀ ਦੀਆਂ ਹੱਦਾਂ
ਪਾਕਿਸਤਾਨ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਥੇ ਲੋਕਤੰਤਰ ਕਦੇ ਵੀ ਕਾਇਮ ਨਹੀਂ ਰਿਹਾ ਕਿਉਂਕਿ ਫੌਜ ਨੇ ਇਸ ਗੁਆਂਢੀ ਮੁਲਕ ਵਿਚ ਕਈ ਵਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਰਤ ਵਿਚ ਹਥਿਆਰਬੰਦ ਬਲਾਂ ਦੀ ਸਰਗਰਮ ਭੂਮਿਕਾ ਕਾਰਨ ਲੋਕਤੰਤਰ ਇਕ ਸਫ਼ਲ ਵਰਤਾਰਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਅੱਜ ਉਨ੍ਹਾਂ ਵਰਗਾ ਆਮ ਆਦਮੀ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਦੀ ਸੇਵਾ ਵਿੱਚ ਪਾਏ ਬੇਮਿਸਾਲ ਯੋਗਦਾਨ ਲਈ ਹਰ ਦੇਸ਼ ਵਾਸੀ ਭਾਰਤੀ ਹਥਿਆਰਬੰਦ ਬਲਾਂ ਦਾ ਰਿਣੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਵਿੱਚੋਂ ਹਰ ਕੋਈ ਆਪਣੇ ਪਰਿਵਾਰਾਂ ਨਾਲ ਆਰਾਮ ਦੀ ਨੀਂਦ ਸੌਂ ਰਿਹਾ ਹੁੰਦਾ ਹੈ, ਉਦੋਂ ਹਥਿਆਰਬੰਦ ਬਲ ਕੜਾਕੇ ਦੀ ਠੰਢ ਅਤੇ ਗਰਮੀ ਦੇ ਮੌਸਮ ਵਿਚ ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹੁੰਦੇ ਹਨ।
ਇਹ ਖ਼ਬਰ ਵੀ ਪੜ੍ਹੋ - 19 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਖੇਤਾਂ ’ਚੋਂ ਮਿਲੀ ਲਾਸ਼
ਇਸ ਮੌਕੇ ਮੁੱਖ ਮੰਤਰੀ ਨੇ ਕਈ ਪੁਸਤਕਾਂ ਵੀ ਰਿਲੀਜ਼ ਕੀਤੀਆਂ ਅਤੇ ਮੇਲੇ ਵਿੱਚ ਭਾਗ ਲੈਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸਨਮਾਨ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
19 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਖੇਤਾਂ ’ਚੋਂ ਮਿਲੀ ਲਾਸ਼
NEXT STORY