ਹਲਵਾਰਾ (ਲਾਡੀ) : ਪਿੰਡ ਬਰ੍ਹਮੀ ਵਿੱਚ ਕੰਮ ਕਰਦੇ ਮਨਰੇਗਾ ਮਜ਼ਦੂਰ ਅਵਤਾਰ ਸਿੰਘ (56 ਸਾਲ) ਪੁੱਤਰ ਰਾਮ ਧਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪੁਲਸ ਨੇ ਮ੍ਰਿਤਕ ਦੇ ਪੁੱਤਰ ਰਣਜੀਤ ਸਿੰਘ ਦੇ ਬਿਆਨਾਂ ਉਪਰ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਉਂ ਭੇਜ ਦਿੱਤੀ ਹੈ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਪ੍ਰਕਾਸ਼ ਸਿੰਘ ਬਰ੍ਹਮੀ ਨੇ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਲਈ ਫ਼ੌਰੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮਜ਼ਦੂਰ ਆਗੂਆਂ ਨੇ ਮੁਆਵਜ਼ਾ ਰਾਸ਼ੀ ਦੀ ਅਦਾਇਗੀ ਤੱਕ ਮ੍ਰਿਤਕ ਮਜ਼ਦੂਰ ਦੀ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਉੱਧਰ ਬਲਾਕ ਰਾਏਕੋਟ ਤੋਂ ਪੰਚਾਇਤ ਅਫ਼ਸਰ ਨਰਿੰਦਰ ਸਿੰਘ ਘਟਨਾ ਬਾਰੇ ਜਾਣਕਾਰੀ ਲੈਣ ਲਈ ਪਿੰਡ ਬਰ੍ਹਮੀ ਪਹੁੰਚ ਗਏ ਹਨ ਅਤੇ ਸਰਪੰਚ ਹਰਨੇਕ ਸਿੰਘ ਨਾਲ ਮੁਲਾਕਾਤ ਕੀਤੀ। ਪੰਚਾਇਤ ਅਫ਼ਸਰ ਨਰਿੰਦਰ ਸਿੰਘ ਨੇ ਸੰਪਰਕ ਕਰਨ 'ਤੇ ਕਿਹਾ ਕਿ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਲਈ ਮੁਆਵਜ਼ੇ ਦਾ ਕੇਸ ਬਣਾ ਕੇ ਭੇਜਿਆ ਜਾਵੇਗਾ ਅਤੇ ਜਲਦ ਅਦਾਇਗੀ ਕਰ ਦਿੱਤੀ ਜਾਵੇਗੀ। ਮਜ਼ਦੂਰ ਆਗੂਆਂ ਨੇ ਕਿਹਾ ਕਿ ਬਲਾਕ ਵਿਕਾਸ ਅਧਿਕਾਰੀਆਂ ਨੇ ਕਦੇ ਵੀ ਵਾਅਦੇ ਅਨੁਸਾਰ ਮਜ਼ਦੂਰਾਂ ਨੂੰ ਇਨਸਾਫ਼ ਨਹੀਂ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
72 ਘੰਟਿਆਂ 'ਚ ਪਾਸ ਹੋਣਗੇ ਰਿਹਾਇਸ਼ੀ ਨਕਸ਼ੇ! ਬਠਿੰਡਾ ਨਗਰ ਨਿਗਮ ਵੱਲੋਂ 'ਨਕਸ਼ਾ ਮੇਲਾ' ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ
NEXT STORY