ਨਵਾਂਸ਼ਹਿਰ, (ਤ੍ਰਿਪਾਠੀ)- ਪਿਛਲੇ 5 ਮਹੀਨਿਆਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹਡ਼ਤਾਲ ’ਤੇ ਬੈਠੇ ਮਨਰੇਗਾ ਦੇ ਦਫਤਰੀ ਮੁਲਾਜ਼ਮਾਂ ਨੇ ਅੱਜ 31ਵੇਂ ਦਿਨ ਵੀ ਦਫਤਰੀ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰੱਖਿਆ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਬੀ.ਡੀ.ਪੀ.ਓ. ਦਫਤਰ ਦੇ ਬਾਹਰ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਪ੍ਰਧਾਨ ਸਰਬਜੀਤ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਗਈ ਹੈ, ਜਿਸ ਕਰ ਕੇ ਸਮੂਹ ਕਰਮਚਾਰੀ ਭਾਰੀ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਹੇ ਹਨ। ਜਦੋਂ ਤੱਕ ਸਰਕਾਰ ਉਨ੍ਹਾਂ ਦੀ ਤਨਖਾਹ ਰਿਲੀਜ਼ ਨਹੀਂ ਕਰਦੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਹਰਜਿੰਦਰ ਕੁਮਾਰ, ਅਸ਼ਵਨੀ ਕੁਮਾਰ, ਸਰਬਜੀਤ ਸਿੰਘ, ਨੀਰਜ ਕੁਮਾਰ, ਬਹਾਦਰ ਰਾਮ, ਬਲਵਿੰਦਰ ਕੁਮਾਰ, ਨਰੇਸ਼ ਕੁਮਾਰ, ਹਰਦੀਪ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਦੇਸਰਾਜ, ਹਰਨੇਕ ਪਾਲ, ਜਤਿੰਦਰ, ਅਭਿਸ਼ੇਕ ਬਾਲੀ ਆਦਿ ਮੌਜੂਦ ਸਨ।
ਬਿਨਾਂ ਕਾਰਨ ਹਵਾਈ ਫਾਇਰ ਕਰਨ ਵਾਲੇ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ
NEXT STORY