ਪਟਿਆਲਾ (ਇੰਦਰਜੀਤ ਬਖਸ਼ੀ): ਪਟਿਆਲਾ ਦੇ 23 ਨੰਬਰ ਫਾਟਕ ਕੋਲ ਅੱਜ ਇਕ ਵਿਅਕਤੀ ਦੇ ਟਰੇਨ ਦੀ ਚਪੇਟ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਵਿਅਕਤੀ ਨੇੜੇ ਗੁਰਦੁਆਰਾ ਸਾਹਿਬ ਤੋਂ ਪੈਦਲ ਘਰ ਜਾ ਰਿਹਾ ਸੀ ਤਾਂ ਉਸ ਸਮੇਂ ਇਹ ਫੋਨ 'ਤੇ ਕਿਸੇ ਨਾਲ ਗੱਲ ਕਰ ਰਿਹਾ ਸੀ ਅਤੇ ਇਸ ਦਾ ਪੈਰ ਲਾਈਨ ਦੇ 'ਚ ਫਸਣ ਕਾਰਨ ਇਹ ਟਰੇਨ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਇਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਪਰਮਜੀਤ ਦੱਸਿਆ ਜਾ ਰਿਹਾ ਹੈ ਅਤੇ ਇਹ ਪੀ.ਐੱਨ.ਬੀ. ਬੈਂਕ 'ਚ ਕੰਮ ਕਰਦਾ ਸੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ ਮ੍ਰਿਤਕ ਦੇ ਗੁਆਂਢੀ ਦੇ ਮੁਤਾਬਕ ਇਹ ਵਿਅਕਤੀ ਰੋਜ਼ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਉਂਦਾ ਸੀ ਅਤੇ ਅੱਜ ਇਸ ਦੀ ਟਰੇਨ ਹਾਦਸੇ 'ਚ ਮੌਤ ਹੋ ਗਈ ਹੈ। ਉਨ੍ਹਾਂ ਮੁਤਾਬਕ ਇਹ ਪੀ.ਐੱਨ.ਬੀ. ਬੈਂਕ 'ਚ ਲੱਗੇ ਹੋਏ ਹਨ ਅਤੇ ਪਟਿਆਲਾ ਦੀ ਮਜੀਠੀਆ ਇਨਕਲੇਵ 'ਚ ਰਹਿੰਦੇ ਹਨ।
ਇਹ ਵੀ ਪੜ੍ਹੋ: ਦੁਬਈ 'ਚ ਫਸੀ ਪੰਜਾਬ ਦੀ ਇਕ ਹੋਰ ਧੀ
ਵਿਧਾਇਕ ਬੈਂਸ ਨੇ ਕਾਂਗਰਸ ਸਰਕਾਰ ਖਿਲਾਫ਼ ਇੱਕ ਹੋਰ ਮੋਰਚਾ ਫ਼ਤਿਹ ਕੀਤਾ
NEXT STORY