ਮੋਗਾ (ਆਜ਼ਾਦ) : ਮੋਟਰਸਾਈਕਲ ’ਤੇ ਸਵਾਰ ਹੋ ਕੇ ਗਲੀ-ਮੁਹੱਲਿਆਂ ਵਿਚ ਫੋਨ ਕਰਦੇ ਲੋਕਾਂ ਤੋਂ ਝਪਟ ਕੇ ਮੋਬਾਇਲ ਫੋਨ ਖੋਹਣ ਵਾਲਿਆਂ ਵਿਰੁੱਧ ਪੁਲਸ ਨੇ ਹੁਣ ਸਖ਼ਤੀ ਕੀਤੀ ਹੈ, ਥਾਣਾ ਸਿਟੀ ਸਾਊਥ ਮੋਗਾ ਦੀ ਪੁਲਸ ਨੇ ਮੁਖਬਰ ਦੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਦੋ ਝਪਟਮਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 10 ਮੋਬਾਇਲ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਦਿਲਦਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਲੈਟੀਨਾ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ ਜੋ ਸ਼ਹਿਰਾਂ ਵਿਚ ਜਾਂਦੇ ਲੋਕਾਂ ਤੋਂ ਝਪਟਮਾਰ ਕੇ ਮੋਬਾਇਲ ਖੋਂਹਦੇ ਹਨ। ਉਹ ਮੱਲਣਸ਼ਾਹ ਰੋਡ ਮੋਗਾ ਵਿਖੇ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੁਲਸ ਨੇ ਰੇਡ ਕੀਤੀ ਤਾਂ ਮੋਟਰਸਾਈਕਲ ਪੀ. ਬੀ. 29 ਜ਼ੈੱਡ 5732 ’ਤੇ ਸਵਾਰ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਲੰਢੇਕੇ ਅਤੇ ਗੁਰਮੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਲੰਢੇਕੇ ਨੂੰ ਕਾਬੂ ਕਰਕੇ 10 ਫੋਨ ਬਰਾਮਦ ਕੀਤੇ ਹਨ।
ਉਨ੍ਹਾਂ ਕਿਹਾ ਕਿ ਪੁਲਸ ਨੂੰ ਸ਼ਿਕਾਇਤਾਂ ਮਿਲਦੀਆਂ ਸਨ ਕਿ ਇਹ ਰੋਜ਼ਾਨਾਂ ਮੋਬਾਇਲਾਂ ਦੀ ਝਪਟਮਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤੇ ਇਸ ਮਗਰੋਂ ਪੁੱਛ-ਗਿੱਛ ਕਰਕੇ ਇਹ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਇਸ ਤੋਂ ਬਿਨਾਂ ਇਨ੍ਹਾਂ ਨੇ ਹੋਰ ਕਿਹੜੀਆਂ ਗੈਰ ਸਮਾਜਿਕ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਹੈ।
ਫਗਵਾੜਾ ਨੈਸ਼ਨਲ ਹਾਈਵੇਅ 'ਤੇ ਜਾਣ ਵਾਲਿਆਂ ਲਈ ਅਹਿਮ ਖ਼ਬਰ, ਲੱਗਾ ਲੰਬਾ ਜਾਮ
NEXT STORY