ਜਲੰਧਰ (ਮਹੇਸ਼) : ਥਾਣਾ ਨਵੀਂ ਬਾਰਾਂਦਰੀ ਅਧੀਨ ਪੈਂਦੇ ਇਲਾਕੇ ਸੰਤ ਨਗਰ 'ਚ ਮੋਬਾਈਲ ਲੈਣ ਦੀ ਜ਼ਿੱਦ 'ਤੇ ਅੜੀ ਸਾਢੇ 17 ਸਾਲ ਦੀ ਕੁੜੀ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਨਾਲ ਉਸ ਦੀ ਹਾਲਤ ਵਿਗੜ ਗਈ। ਪਰਿਵਾਰ ਵਾਲੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ। ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕੀਤਾ ਤਾਂ ਕੁਝ ਸਮੇਂ ਬਾਅਦ ਹੀ ਲੜਕੀ ਹੋਸ਼ ਵਿੱਚ ਆ ਗਈ। ਡਾਕਟਰਾਂ ਨੇ ਕਿਹਾ ਕਿ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪਰਿਵਾਰ ਵਾਲੇ ਉਸ ਨੂੰ ਘਰ ਲੈ ਆਏ।
ਇਹ ਵੀ ਪੜ੍ਹੋ : ਨਸ਼ੇ ਨੇ ਪਾਣੀਓਂ ਪਤਲੇ ਕੀਤੇ ਰਿਸ਼ਤੇ, ਪਿਓ ਨੇ ਚੰਦ ਰੁਪਇਆਂ ’ਚ ਵੇਚੀ ਨਾਬਾਲਗ ਧੀ
ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਲੜਕੀ ਸਬੰਧੀ ਮਿਲੀ ਜਾਣਕਾਰੀ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਲੜਕੀ ਤੇ ਉਸ ਦੇ ਪਿਤਾ ਦੇ ਬਿਆਨ ਲਏ। ਲੜਕੀ ਨੇ ਕਿਹਾ ਕਿ ਉਹ 12ਵੀਂ ਕਲਾਸ 'ਚ ਪੜ੍ਹਦੀ ਹੈ। ਉਸ ਨੇ ਨਵਾਂ ਮੋਬਾਈਲ ਲੈਣ ਦੀ ਜ਼ਿੱਦ ਕੀਤੀ ਸੀ। ਪਰਿਵਾਰ ਵੱਲੋਂ ਮਨ੍ਹਾ ਕਰਨ ’ਤੇ ਉਸ ਨੇ ਘਰੋਂ ਹੀ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਬਾਅਦ ਵਿੱਚ ਉਸ ਨੂੰ ਅਹਿਸਾਸ ਹੋਇਆ ਕਿ ਉਸ ਦਾ ਇਹ ਕਦਮ ਗਲਤ ਸੀ। ਉਸ ਨੇ ਕਿਹਾ ਕਿ ਉਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ ਕੋਈ ਕਸੂਰ ਨਹੀਂ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਲੜਕੀ ਤੇ ਉਸ ਦੇ ਪਰਿਵਾਰ ਨੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕਰਵਾਈ।
ਇਹ ਵੀ ਪੜ੍ਹੋ : ਲੁਟੇਰਿਆਂ ਨੇ ਪੁੱਤ ਨਾਲ ਮੋਟਰਸਾਈਕਲ 'ਤੇ ਜਾ ਰਹੀ ਮਾਂ ਦੀਆਂ ਝਪਟੀਆਂ ਵਾਲੀਆਂ, ਡਿੱਗਣ ਨਾਲ ਹੋਈ ਮੌਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਨਸ਼ੇ ਨੇ ਪਾਣੀਓਂ ਪਤਲੇ ਕੀਤੇ ਰਿਸ਼ਤੇ, ਪਿਓ ਨੇ ਚੰਦ ਰੁਪਇਆਂ ’ਚ ਵੇਚੀ ਨਾਬਾਲਗ ਧੀ
NEXT STORY