ਲੁਧਿਆਣਾ (ਰਿਸ਼ੀ)— ਲੁਧਿਆਣਾ 'ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਇਥੇ ਮੋਬਾਇਲ ਗੁੰਮ ਹੋਣ 'ਤੇ ਮਾਤਾ-ਪਿਤਾ ਦੀ ਝਿੜਕ ਪੈਣ ਦੇ ਡਰ ਕਾਰਨ ਇਕ 6ਵੀਂ ਕਲਾਸ ਦੇ ਵਿਦਿਆਰਥੀ ਨੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜੈਦੇਵ ਵਜੋਂ ਹੋਈ ਹੈ, ਜੋਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਘਟਨਾ ਦਾ ਪਤਾ ਲੱਗਦੇ ਹੀ ਘਟਨਾ ਸਥਾਨ 'ਤੇ ਪੁੱਜੀ ਥਾਣਾ ਡਿਵੀਜ਼ਨ ਨੰ. 6 ਦੀ ਪੁਲਸ ਨੇ ਸਿਵਲ ਹਸਪਤਾਲ ਤੋਂ ਪੋਸਟਮਾਟਰਮ ਕਰਵਾ ਕੇ ਲਾਸ਼ ਰਿਸ਼ਤੇਦਾਰਾਂ ਹਵਾਲੇ ਕਰ ਦਿੱਤੀ।
ਇਹ ਵੀ ਪੜ੍ਹੋ: ਕਰਫ਼ਿਊ ਦੌਰਾਨ ਨਵਾਂਸ਼ਹਿਰ 'ਚ ਵੱਡੀ ਵਾਰਦਾਤ, ਰਾਤੋ-ਰਾਤ ਲੁਟੇਰਿਆਂ ਨੇ ATM 'ਚੋਂ ਲੁੱਟੀ ਲੱਖਾਂ ਦੀ ਨਕਦੀ
ਐੱਸ. ਐੱਚ. ਓ. ਅਮਨਦੀਪ ਸਿੰਘ ਬਰਾੜ ਅਨੁਸਾਰ ਮ੍ਰਿਤਕ ਦੀ ਪਛਾਣ ਜੈਦੇਵ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਪਿਤਾ ਉਦੇਸ਼ ਨੇ ਦੱਸਿਆ ਕਿ ਮ੍ਰਿਤਕ ਉਨ੍ਹਾਂ ਦਾ ਇਕਲੌਤਾ ਬੇਟਾ ਸੀ। ਉਹ ਫੈਕਟਰੀ 'ਚ ਡਰਾਈਵਰ ਹੈ, ਜਦਕਿ ਪਤਨੀ ਵੀ ਨੌਕਰੀ ਕਰਦੀ ਹੈ। ਸ਼ੁੱਕਰਵਾਰ ਸਵੇਰੇ ਦੋਵੇਂ ਕੰਮ 'ਤੇ ਚਲੇ ਗਏ ਸਨ ਅਤੇ ਸ਼ਾਮ 6 ਵਜੇ ਜਦੋਂ ਵਾਪਸ ਆਏ ਤਾਂ ਬੇਟੇ ਨੇ ਫਾਹਾ ਲਿਆ ਹੋਇਆ ਸੀ।
ਇਹ ਵੀ ਪੜ੍ਹੋ: ਜਲੰਧਰ ਦੇ ਸਿਵਲ ਹਸਪਤਾਲ 'ਚੋਂ ਗਾਇਬ ਹੋਏ ਨਵਜੰਮੇ ਬੱਚੇ ਨੂੰ ਪੁਲਸ ਨੇ ਕੀਤਾ ਬਰਾਮਦ (ਵੀਡੀਓ)
ਉਸ ਨੂੰ ਤੁਰੰਤ ਇਕ ਹਸਪਤਾਲ 'ਚ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਨੁਸਾਰ ਸਵੇਰੇ ਖੇਡਦੇ ਹੋਏ ਬੱਚਿਆਂ ਤੋਂ ਮੋਬਾਇਲ ਫੋਨ ਗੁੰਮ ਹੋ ਗਿਆ ਸੀ। ਇਸੇ ਕਾਰਨ ਉਹ ਪ੍ਰੇਸ਼ਾਨ ਹੋ ਗਿਆ ਅਤੇ ਮਾਤਾ-ਪਿਤਾ ਦੀ ਝਿੜਕ ਦੇ ਡਰ ਤੋਂ ਫਾਹਾ ਲੈ ਲਿਆ।
ਇਹ ਵੀ ਪੜ੍ਹੋ: ਸਾਲੀ ਨੇ ਪਾਏ ਜੀਜੇ 'ਤੇ ਡੋਰੇ, ਸਮਝਾਉਣ 'ਤੇ ਵੀ ਨਾ ਸਮਝੇ ਤਾਂ ਵੱਡੀ ਭੈਣ ਨੇ ਚੁੱਕਿਆ ਖ਼ੌਫਨਾਕ ਕਦਮ
ਪੰਜਾਬ ਪੁਲਸ ਅਤੇ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਬਰਾਮਦ
NEXT STORY