ਅੰਮ੍ਰਿਤਸਰ (ਸੰਜੀਵ)-ਕਿਉਂ ਨਹੀਂ ਬੰਦ ਹੋ ਰਿਹਾ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਹਵਾਲਾਤੀਆਂ ਤੋਂ ਮੋਬਾਈਲ ਮਿਲਣ ਦਾ ਸਿਲਸਿਲਾ।ਇਹ ਇਕ ਵੱਡਾ ਸਵਾਲ ਬਣ ਚੁੱਕਾ ਹੈ ਜੋ ਕੇਂਦਰੀ ਜੇਲ੍ਹ ਵਿਚ ਤਾਇਨਾਤ ਅਧਿਕਾਰੀਆਂ ਦੀਆਂ ਹਵਾਲਾਤੀਆਂ ਨਾਲ ਮਿਲੀਭੁਗਤ ਅਤੇ ਭ੍ਰਿਸ਼ਟਾਚਾਰ ਵੱਲ ਇਸ਼ਾਰਾ ਕਰ ਰਿਹਾ ਹੈ। ਲੱਖ ਕੋਸ਼ਿਸਾਂ ਦੇ ਬਾਵਜੂਦ ਪਿਛਲੇ ਕਈ ਸਾਲਾਂ ਤੋਂ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਵਿਚੋਂ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਦਾ ਮਿਲਣਾ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਮਾਮਲੇ 'ਚ CM ਮਾਨ ਦਾ ਵੱਡਾ ਬਿਆਨ
ਪਿਛਲੇ 24 ਘੰਟਿਆਂ ਦੌਰਾਨ ਜੇਲ੍ਹ ਵਿਚ ਅਚਾਨਕ ਨਿਰੀਖਣ ਵਿਚ 12 ਹਵਾਲਾਤੀਆਂ ਦੇ ਕਬਜ਼ੇ ਵਿਚੋਂ 11 ਮੋਬਾਈਨ ਫੋਨ ਅਤੇ 11 ਸਿੰਮ ਕਾਰਡ ਬਰਾਮਦ ਕੀਤੇ ਗਏ, ਜਿਨ੍ਹਾਂ ਵਿਚ ਹਵਾਲਾਤੀ ਰਾਜਨਦੀਪ ਸਿੰਘ, ਕੁਲਵਿੰਦਰ ਸਿੰਘ, ਵਿਕਾਸ, ਪ੍ਰਦੀਪ ਕੁਮਾਰ, ਮੋਹਿੰਦਰ ਵਰਮਾ, ਵਰਾਸਤ, ਦੀਪਕ ਕਟਾਰੀਆਂ, ਸਜਲਪ੍ਰੀਤ ਸਿੰਘ, ਵਰਿੰਦਰ ਸਿੰਘ, ਦਾਨਿਸ਼ ਗਿੱਲ, ਲਵਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਸ਼ਾਮਲ ਸਨ। ਫਿਲਹਾਲ ਵਧੀਕ ਜੇਲ੍ਹ ਸੁਪਰਡੈਂਟ ਅਜਮੇਰ ਸਿੰਘ, ਸਾਹਿਬ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਕੇਸ ਦਰਜ ਕਰ ਕੇ ਸਮੂਹ ਹਵਾਲਾਤੀਆਂ ਨੂੰ ਜਾਂਚ ਲਈ ਪ੍ਰੋਡੈਕਸ਼ਨ ਵਾਰੰਟ ’ਤੇ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਗ੍ਰਨੇਡ ਹਮਲੇ ਦਾ UP ਕੁਨੈਕਸ਼ਨ, ਨਵੀਂ CCTV ਨੇ ਖੋਲ੍ਹੇ ਵੱਡੇ ਰਾਜ਼, 2 ਦਿਨ ਗ੍ਰਨੇਡ ਲੈ ਕੇ...
NEXT STORY