ਫ਼ਤਿਹਗੜ੍ਹ ਸਾਹਿਬ (ਬਿਪਨ): ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਪੁਲਸ ਨੇ ਤਕਨੀਕੀ ਵਿੰਗ ਦੀ ਵਰਤੋਂ ਕਰਦਿਆਂ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਇਕ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹਾ ਪੁਲਸ ਮੁਖੀ ਸ਼ੁਭਮ ਅਗਰਵਾਲ ਵੱਲੋਂ ਗੁਆਚੇ ਅਤੇ ਚੋਰੀ ਹੋਏ ਮੋਬਾਈਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਪੁਲਸ ਨੇ CEIR ਪੋਰਟਲ ਅਤੇ ਆਧੁਨਿਕ ਟ੍ਰੈਕਿੰਗ ਤਕਨੀਕਾਂ ਦੀ ਮਦਦ ਨਾਲ ਲਗਭਗ 1 ਕਰੋੜ ਰੁਪਏ ਦੀ ਕੀਮਤ ਦੇ 500 ਮੋਬਾਈਲ ਫੋਨ ਟ੍ਰੇਸ ਕਰਕੇ ਬਰਾਮਦ ਕੀਤੇ ਹਨ।
ਫ਼ੋਨ ਚੋਰੀ ਹੁੰਦਿਆਂ ਹੀ CEIR ਪੋਰਟਲ 'ਤੇ ਕਰੋ ਸ਼ਿਕਾਇਤ
ਐੱਸ.ਐੱਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲਸ ਦੀ ਸਾਇਬਰ ਤੇ ਤਕਨੀਕੀ ਟੀਮ ਵੱਲੋਂ ਨਿਰੰਤਰ ਕੀਤੀ ਗਈ ਮਿਹਨਤ ਨਾਲ ਇਹ ਸਫਲਤਾ ਮਿਲੀ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੁੰਦਾ ਹੈ, ਤਾਂ ਉਸ ਦੀ ਸੂਚਨਾ ਤੁਰੰਤ ਨੇੜਲੇ ਸਾਂਝ ਕੇਂਦਰ ਜਾਂ CEIR ਪੋਰਟਲ 'ਤੇ ਦਰਜ ਕਰਵਾਉਣ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਣਪਛਾਤੇ ਜਾਂ ਬਿਨਾਂ ਬਿਲ ਵਾਲੇ ਪੁਰਾਣੇ ਮੋਬਾਈਲ ਖਰੀਦਣ ਤੋਂ ਬਚਣ ਦੀ ਚੇਤਾਵਨੀ ਵੀ ਦਿੱਤੀ। ਆਪਣੇ ਗੁਆਚੇ ਹੋਏ ਮੋਬਾਈਲ ਫੋਨ ਵਾਪਸ ਮਿਲਣ 'ਤੇ ਵੱਖ-ਵੱਖ ਥਾਵਾਂ ਤੋਂ ਪਹੁੰਚੇ ਲੋਕਾਂ ਨੇ ਫ਼ਤਿਹਗੜ੍ਹ ਸਾਹਿਬ ਪੁਲਸ ਦਾ ਧੰਨਵਾਦ ਕੀਤਾ।
ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ
NEXT STORY