ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਜੇਲ੍ਹ 'ਚ ਤਲਾਸ਼ੀ ਦੌਰਾਨ ਇਕ ਓਪੋ ਟੱਚ ਸਕਰੀਨ ਮੋਬਾਇਲ ਫੋਨ ਬਰਾਮਦ ਹੋਇਆ ਹੈ, ਜਿਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਹਵਾਲਾਤੀ ਸਲੀਮ ਅਤੇ ਹਵਾਲਾਤੀ ਸੰਜੂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਰਿਸ਼ਵਪਾਲ ਗੋਇਲ ਨੇ ਪੁਲਸ ਨੂੰ ਭੇਜੇ ਪੱਤਰ ’ਚ ਦੱਸਿਆ ਕਿ ਜਦੋਂ ਉਨ੍ਹਾਂ ਨੇ ਜੇਲ੍ਹ ਕਰਮਚਾਰੀਆਂ ਨੂੰ ਨਾਲ ਲੈ ਕੇ ਪੁਰਾਣੀ ਬੈਰਕ ਨੰਬਰ 12 ਦੀ ਤਲਾਸ਼ੀ ਲਈ ਤਾਂ ਸਲੀਮ ਕੋਲੋਂ ਇਕ ਮੋਬਾਇਲ ਓਪੋ ਟੱਚ ਸਕ੍ਰੀਨ ਬਰਾਮਦ ਹੋਇਆ, ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਮੋਬਾਇਲ ਫੋਨ ਹਵਾਲਾਤੀ ਸੰਜੂ ਦਾ ਹੈ।
ਹਰਦੀਪ ਸਿੰਘ ਗਿੱਲ ਨੇ JP ਨੱਢਾ ਤੇ ਗਜੇਂਦਰ ਸ਼ੇਖਾਵਤ ਨੂੰ ਕੈਬਨਿਟ ਮੰਤਰੀ ਬਣਨ 'ਤੇ ਦਿੱਤੀ ਵਧਾਈ
NEXT STORY