ਚੰਡੀਗੜ੍ਹ (ਸੁਸ਼ੀਲ) : ਸ਼ਹਿਰ ਦੇ ਵੱਖ-ਵੱਖ ਸੈਕਟਰਾਂ ’ਚ ਬਾਈਕ ਸਵਾਰ ਨੌਜਵਾਨਾਂ ਨੇ ਇਕ ਵਿਅਕਤੀ ਅਤੇ ਔਰਤ ਤੋਂ ਫ਼ੋਨ ਖੋਹ ਲਏ ਅਤੇ ਫ਼ਰਾਰ ਹੋ ਗਏ। ਸਨੈਚਿੰਗ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੁਲਜ਼ਮਾਂ ਨੂੰ ਫੜ੍ਹਨ ਲਈ ਨਾਕਾਬੰਦੀ ਕੀਤੀ ਪਰ ਉਨ੍ਹਾਂ ਨੂੰ ਫੜ੍ਹਨ ਵਿਚ ਸਫ਼ਲਤਾ ਨਹੀਂ ਮਿਲੀ। ਸੈਕਟਰ-39 ਥਾਣਾ ਪੁਲਸ ਨੇ ਬੁਟਰੇਲਾ ਨਿਵਾਸੀ ਯੋਗਿੰਦਰ ਕੁਮਾਰ ਅਤੇ ਸੁਮਨ ਦੀ ਸ਼ਿਕਾਇਤ ’ਤੇ ਸਨੈਚਿੰਗ ਦਾ ਮਾਮਲਾ ਦਰਜ ਕਰ ਲਿਆ ਹੈ।
ਸੈਕਟਰ-41 ਸਥਿਤ ਪਿੰਡ ਬੁਟੇਰਲਾ ਵਾਸੀ ਯੋਗਿੰਦਰ ਕੁਮਾਰ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਕੰਮ ਲਈ ਸੈਕਟਰ-39 ਗਿਆ ਹੋਇਆ ਸੀ। ਜਦੋਂ ਉਹ ਸੈਕਟਰ-39 ਦੀ ਮਾਰਕਿਟ ਚੌਂਕ ਕੋਲ ਪਹੁੰਚਿਆ ਤਾਂ ਪਿੱਛੇ ਤੋਂ ਬਾਈਕ ਸਵਾਰ ਤਿੰਨ ਨੌਜਵਾਨ ਆਏ। ਨੌਜਵਾਨਾਂ ਨੇ ਉਸ ਨੂੰ ਫੜ੍ਹ ਲਿਆ ਅਤੇ ਉਸ ਦੇ ਹੱਥੋਂ ਫੋਨ ਖੋਹ ਕੇ ਫ਼ਰਾਰ ਹੋ ਗਏ। ਇਸ ਤੋਂ ਇਲਾਵਾ ਦੂਜੀ ਘਟਨਾ ਸੈਕਟਰ-40 ਵਿਚ ਵਾਪਰੀ। ਸੈਕਟਰ-40 ਦੀ ਵਸਨੀਕ ਸੁਮਨ ਗੋਇਲ ਬਾਜ਼ਾਰ ਤੋਂ ਘਰ ਪਰਤ ਰਹੀ ਸੀ ਜਦੋਂ ਉਹ ਇਕ ਪ੍ਰਾਈਵੇਟ ਸਕੂਲ ਨੇੜੇ ਪਹੁੰਚੀ ਤਾਂ ਦੋ ਮੋਟਰਸਾਈਕਲ ਸਵਾਰ ਸਨੈਚਰਾਂ ਨੇ ਉਸ ਦਾ ਮੋਬਾਇਲ ਖੋਹ ਲਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸੁਮਨ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਵੇਂ ਵਾਰਦਾਤਾਂ ਇੱਕੋ ਗਿਰੋਹ ਵੱਲੋਂ ਕੀਤੀਆਂ ਗਈਆਂ ਹਨ। ਪੁਲਸ ਵਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਖੋਹ ਕਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਤੇਜ਼ ਰਫ਼ਤਾਰ ਨਾਲ ਚੱਲ ਰਹੀ ਸ਼ੀਤ ਲਹਿਰ ਨੇ ਛੇੜਿਆ ਕਾਂਬਾ, ਇਸ ਹਫ਼ਤੇ ਹੋਰ ਡਿੱਗੇਗਾ ਤਾਪਮਾਨ
NEXT STORY