ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਸ਼ਹਿਰ 'ਚ ਬੀਤੀ ਰਾਤ ਮੋਟਰਸਾਈਕਲ ਸਵਾਰ ਲੁਟੇਰੇ ਅਤੇ ਵਾਹਨ ਚੋਰੀ ਕਰਨ ਵਾਲੇ ਚੋਰ ਸਰਗਰਮ ਹਨ। ਇਹ ਲੁਟੇਰੇ ਆਉਂਦੇ-ਜਾਂਦੇ ਲੋਕਾਂ ਦੇ ਮੋਬਾਇਲ ਫੋਨ ਅਤੇ ਬੀਬੀਆਂ ਦੇ ਗਲੇ 'ਚ ਪਾਈਆਂ ਹੋਈਆਂ ਸੋਨੇ ਦੀਆਂ ਚੇਨੀਆਂ ਅਤੇ ਪਰਸ ਖੋਹਣ 'ਚ ਮਾਹਰ ਹਨ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਸ਼ਹਿਰ ਦੀ ਕੇਂਦਰੀ ਜੇਲ ਦੇ ਨਾਲ ਲੱਗਦੀ ਸ਼ਹੀਦ ਅਨਿਲ ਬਾਗੀ ਰੋਡ 'ਤੇ ਇਸ ਗਿਰੋਹ ਦਾ ਇਕ ਮੋਟਰਸਾਈਕਲ ਸਵਾਰ ਲੁਟੇਰੇ ਇਕ ਵਿਅਕਤੀ ਦੇ ਨਾਲ ਮੋਬਾਇਲ ਫੋਨ ਖੋਹ ਕੇ ਲੈ ਗਿਆ ਅਤੇ ਉਹ ਸਾਹਮਣੇ ਵੱਲ ਜਾਂਦੀ ਆਰ.ਟੀ.ਓ. ਆਫਿਸ ਨੂੰ ਜਾਂਦੀ ਸੜਕ ਵੱਲ ਨੂੰ ਨਿਕਲ ਗਿਆ।
ਇਹ ਵੀ ਪੜ੍ਹੋ: ਬਰਨਾਲਾ: ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਗਾਹਕਾਂ ਸਣੇ ਫੜ੍ਹੀਆਂ ਧੰਦਾ ਚਲਾ ਰਹੀਆਂ ਜਨਾਨੀਆਂ
ਇਸ ਘਟਨਾ ਦੀ ਸੂਚਨਾ ਤੁਰੰਤ ਐੱਸ.ਐੱਸ.ਪੀ. ਫਿਰੋਜ਼ਪੁਰ ਨੂੰ ਦਿੱਤੀ ਗਈ ਅਤੇ ਉਨ੍ਹਾਂ ਨੇ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ.ਐੱਚ.ਓ. ਮਨੋਜ ਕੁਮਾਰ ਅਤੇ ਉਨ੍ਹਾਂ ਦੀ ਟੀਮ ਨੂੰ ਲੁਟੇਰੇ ਨੂੰ ਫੜ੍ਹਨ ਅਤੇ ਉਸ ਦੀ ਪਛਾਣ ਕਰਨ 'ਚ ਲੱਗ ਗਏ। ਇਹ ਲੁਟੇਰੇ ਸੜਕ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਿਆ। ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ.ਐੱਚ.ਓ. ਮਨੋਜ ਕੁਮਾਰ ਨੇ ਦੱਸਿਆ ਕਿ ਪੁਲਸ ਇਸ ਲੁਟੇਰੇ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ ਅਤੇ ਉਸ ਦੀ ਲੋਕੇਸ਼ਨ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਲੁਟੇਰੇ ਗਿਰੋਹ ਜਲਦ ਹੀ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਹੋਵੇਗਾ।ਦੂਜੇ ਪਾਸੇ ਫਿਰੋਜ਼ਪੁਰ ਸ਼ਹਿਰ ਦੇ ਨਗਰ ਕੌਂਸਲ ਪਾਰਕ 'ਚ ਗਏ ਇਕ ਨਿਊਜ਼ ਪੇਪਰ ਏਜੰਟ ਦੇ ਪੁੱਤਰ ਦਾ ਚੋਰ ਮੋਟਰਸਾਈਕਲ ਵੀ ਚੋਰੀ ਕਰਕੇ ਲੈ ਗਏ, ਜਿਸ ਦੀ ਫਿਰੋਜ਼ਪੁਰ ਸ਼ਹਿਰ ਦੀ ਪੁਲਸ ਵਲੋਂ ਤਲਾਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸਿਵਲ ਹਸਪਤਾਲ ਫਿਰੋਜ਼ਪੁਰ ਦੇ ਆਈਸੋਲੇਸ਼ਨ ਵਾਰਡ 'ਚੋਂ ਭੱਜਿਆ ਕੋਰੋਨਾ ਪੀੜਤ
ਨਾਭਾ 'ਚ ਮੋਟਰ ਸਾਈਕਲ ਰੇਹੜੀਆਂ ਵਾਲਿਆਂ ਨੇ ਕੀਤਾ ਰੋਸ ਪ੍ਰਦਰਸ਼ਨ
NEXT STORY