ਲੁਧਿਆਣਾ (ਅਨਿਲ): ਸਪੈਸ਼ਲ ਸੈੱਲ ਦੀ ਪੁਲਸ ਟੀਮ ਨੇ ਜੋਧੇਵਾਲ ਪੁਲਸ ਸਟੇਸ਼ਨ ਦੇ ਖੇਤਰ ਵਿਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਮੁਲਜ਼ਮ ਤੋਂ ਪੰਜ ਚੋਰੀ ਕੀਤੇ ਮੋਬਾਈਲ ਫੋਨ ਬਰਾਮਦ ਕੀਤੇ। ਉਪਰੋਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਰਾਜ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਦੀ ਪਛਾਣ ਸੰਨੀ ਪੁੱਤਰ ਰਾਕੇਸ਼ ਕੁਮਾਰ ਵਾਸੀ ਸੁਖਦੇਵ ਨਗਰ ਨਿਊ ਸੁਭਾਸ਼ ਨਗਰ ਵਜੋਂ ਕੀਤੀ ਹੈ। ਪੁਲਸ ਨੇ ਦੋਸ਼ੀ ਵਿਰੁੱਧ ਜੋਧੇਵਾਲ ਥਾਣੇ ਵਿਚ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
NEXT STORY