ਲੁਧਿਆਣਾ (ਸੇਠੀ) : ਰਾਜ ਜੀਐੱਸਟੀ ਵਿਭਾਗ ਦੇ ਮੋਬਾਈਲ ਵਿੰਗ ਨੇ ਲੁਧਿਆਣਾ ਦੇ ਕਾਕੋਵਾਲ ਰੋਡ ’ਤੇ ਵਰਧਮਾਨ ਹੌਜ਼ਰੀ ਮਿੱਲਾਂ ’ਤੇ ਦਬਿਸ਼ ਦਿੱਤੀ। ਇਹ ਕਾਰਵਾਈ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਜਸਕਰਨ ਸਿੰਘ ਬਰਾੜ ਦੇ ਨਿਰਦੇਸ਼ਾਂ ਹੇਠ ਕੀਤੀ ਗਈ, ਅਤੇ ਇਸਦੀ ਅਗਵਾਈ ਸਹਾਇਕ ਕਮਿਸ਼ਨਰ ਕੁਲਬੀਰ ਸਿੰਘ ਨੇ ਕੀਤੀ। ਰਾਜ ਟੈਕਸ ਅਧਿਕਾਰੀ ਅਵਨੀਤ ਸਿੰਘ ਭੋਗਲ, ਇੰਸਪੈਕਟਰ ਕਸ਼ਮੀਰਾ ਸਿੰਘ ਅਤੇ ਪੁਲਸ ਮੁਲਾਜ਼ਮ ਮੌਕੇ ’ਤੇ ਮੌਜੂਦ ਸਨ।
ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਨੇ PM ਮੋਦੀ ਨੂੰ ਲਿਖੀ ਚਿੱਠੀ, ਨਨਕਾਣਾ ਸਾਹਿਬ ਦੀ ਯਾਤਰਾ ਬਹਾਲ ਕਰਨ ਦੀ ਮੰਗ
ਰਿਪੋਰਟਾਂ ਮੁਤਾਬਕ, ਅਧਿਕਾਰੀਆਂ ਨੇ ਘਟਨਾ ਸਥਾਨ ਤੋਂ ਵੱਡੀ ਗਿਣਤੀ ਵਿਚ ਦਸਤਾਵੇਜ਼ ਜ਼ਬਤ ਕੀਤੇ, ਜਿਸ ਵਿੱਚ ਸਟਾਕ-ਲੈਕਿੰਗ ਅਤੇ ਸੇਲ ਪਰਚੇਜ਼ ਆਦਿ ਨੋਟ ਕੀਤਾ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਵਿਭਾਗ ਨੇ ਟੈਕਸ ਚੋਰੀ ਦੇ ਸ਼ੱਕ ’ਤੇ ਕਾਰਵਾਈ ਕੀਤੀ ਹੈ, ਜਿਸਦੀ ਪੂਰੀ ਜਾਂਚ ਕੀਤੀ ਜਾਵੇਗੀ। ਕੁਲਬੀਰ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਨੇ ਘਟਨਾ ਸਥਾਨ ਤੋਂ ਜ਼ਰੂਰੀ ਦਸਤਾਵੇਜ਼ ਜ਼ਬਤ ਕਰ ਲਏ ਹਨ ਅਤੇ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਨੁਕਸ ਪਾਇਆ ਗਿਆ ਤਾਂ ਟੈਕਸ ਦੇ ਨਾਲ-ਨਾਲ ਜੁਰਮਾਨਾ ਵੀ ਵਸੂਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'...ਕਿਸਾਨਾਂ ਨੂੰ ਗ੍ਰਿਫ਼ਤਾਰ ਕਰੋ', ਪਰਾਲੀ ਸਾੜਨ ’ਤੇ ਸੁਪਰੀਮ ਕੋਰਟ ਦੀ ਤਿੱਖੀ ਟਿੱਪਣੀ
NEXT STORY