ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ ਜੇਲ੍ਹ ਸਟਾਫ਼ ਨੇ ਕੈਦੀ ਹਰਮੀਤ ਸਿੰਘ ਕੋਲੋਂ ਇੱਕ ਮੋਬਾਇਲ ਫ਼ੋਨ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਸ ਨੂੰ ਲਿਖ਼ਤੀ ਸੂਚਨਾ ਭੇਜੀ ਗਈ ਸੀ।
ਇਸ ਵਿੱਚ ਕਿਹਾ ਗਿਆ ਹੈ ਕਿ ਜਦੋਂ ਸਹਾਇਕ ਸੁਪਰੀਡੈਂਟ ਜੇਲ੍ਹ ਸਰਬਜੀਤ ਸਿੰਘ ਦੀ ਅਗਵਾਈ ਹੇਠ ਬੈਰਕ ਦੀ ਤਲਾਸ਼ੀ ਲਈ ਗਈ ਤਾਂ ਕੈਦੀ ਹਰਮੀਤ ਸਿੰਘ ਤਲਾਸ਼ੀ ਦੌਰਾਨ ਕੋਲੋਂ ਇੱਕ ਸੈਮਸੰਗ ਕੀਪੈਡ ਮੋਬਾਈਲ ਫ਼ੋਨ ਬਰਾਮਦ ਹੋਇਆ। ਕੈਦੀ ਖ਼ਿਲਾਫ਼ ਪੁਲਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ।
CM ਮਾਨ ਦਾ ਭਾਜਪਾ 'ਤੇ ਤਿੱਖਾ ਹਮਲਾ, ਕਿਹਾ- '400 ਪਾਰ ਦੀ ਬਜਾਏ ਤੜੀਪਾਰ ਕਰ ਦੇਣਗੇ ਲੋਕ' (ਵੀਡੀਓ)
NEXT STORY