ਫਿਰੋਜ਼ਪੁਰ (ਖੁੱਲਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ 2 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਕੈਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਇਕ ਪੱਤਰ ਰਾਹੀਂ ਸੁਖਜਿੰਦਰ ਸਿੰਘ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਪੰਜਾਬ ਪੁਲਸ ਗਾਰਦ ਸਮੇਤ ਜੇਲ੍ਹ ਗਾਰਦ ਨਾਲ ਮਿਲ ਕੇ ਸਾਂਝਾ ਸਰਚ ਆਪਰੇਸ਼ਨ ਕੀਤਾ ਗਿਆ।
ਜਿਸ ਦੌਰਾਨ ਹਾਈ ਸਕਿਓਰਿਟੀ ਜੋਨ ਦੇ ਅਹਾਤਾ ਨੰਬਰ-1 ਦੀ ਚੱਕੀ ਨੰਬਰ-2 ਵਿਚ ਬੰਦ ਹਾਈ ਰਿਸਕ ਕੈਦੀ ਹਰਭੇਜ ਸਿੰਘ ਉਰਫ਼ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਸਵਿੰਦਰ ਸਿੰਘ ਵਾਸੀ ਅੰਮ੍ਰਿਤਸਰ ਦੀ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ ਰੌਸ਼ਨਦਾਨ ’ਚੋਂ ਲੁਕੋ ਕੇ ਰੱਖੇ 2 ਟੱਚ ਸਕਰੀਨ ਮੋਬਾਇਲ ਫੋਨ ਬਰਾਮਦ ਕੀਤੇ ਗਏ। ਪੁਲਸ ਨੇ ਦੱਸਿਆ ਕਿ ਉਕਤ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ਦੀ ਧੀ ਦੇ ਵਿਆਹ 'ਚ ਅਫਸਾਨਾ ਖ਼ਾਨ ਨੇ ਲਗਾਈਆਂ ਰੌਣਕਾਂ
NEXT STORY