ਚੰਡੀਗੜ੍ਹ (ਅੰਕੁਰ) : ਗੁਆਂਢੀ ਮੁਲਕ ਪਾਕਿਸਤਾਨ ਨਾਲ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੰਜਾਬ ’ਚ 20 ਥਾਵਾਂ ’ਤੇ ਮੌਕ ਡ੍ਰਿੱਲ ਤੇ ਬਲੈਕਆਊਟ ਸਫਲਤਾਪੂਰਵਕ ਮੁਕੰਮਲ ਹੋਇਆ। ਸ਼ਾਮ ਨੂੰ 7.30 ਤੋਂ ਲੈ ਕੇ ਰਾਤ 11 ਵਜੇ ਤੱਕ ਵੱਖ-ਵੱਖ ਸ਼ਹਿਰਾਂ ’ਚ ਤੈਅ ਸਮੇਂ ਅਨੁਸਾਰ ਇਸ ਨੂੰ ਅੰਜਾਮ ਦਿੱਤਾ ਗਿਆ। 10 ਤੋਂ 15 ਮਿੰਟਾਂ ਤਕ ਬਲੈਕਆਊਟ ਰਾਹੀਂ ਲੋਕਾਂ ਨੂੰ ਸੰਕਟ ਦੀ ਘੜੀ ਲਈ ਤਿਆਰ ਕੀਤਾ ਗਿਆ। ਸਰਕਾਰ ਦੀ ਅਪੀਲ ਨੂੰ ਮੰਨਦਿਆਂ ਲੋਕਾਂ ਨੇ ਇਸ ਦੌਰਾਨ ਪੂਰਾ ਸਹਿਯੋਗ ਤੇ ਸਮਰਥਨ ਦਿੱਤਾ। ਕੇਂਦਰ ਸਰਕਾਰ ਨੇ ਪੂਰੇ ਦੇਸ਼ ’ਚ ਬੁੱਧਵਾਰ ਨੂੰ ਮੌਕ ਡ੍ਰਿਲ ਤੇ ਬਲੈਕਆਊਟ ਲਈ ਨਿਰਦੇਸ਼ ਜਾਰੀ ਕੀਤੇ ਸਨ।
ਜਲੰਧਰ ਜ਼ਿਲ੍ਹੇ ਵਿਚ ਨਾਗਰਿਕ ਸੁਰੱਖਿਆ ਵਿਵਸਥਾ ਨੂੰ ਪਰਖਣ ਅਤੇ ਹੰਗਾਮੀ ਹਾਲਾਤ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਜਾਂਚਣ ਦੇ ਉਦੇਸ਼ ਨਾਲ 7 ਮਈ ਨੂੰ ਰਾਤ 8 ਵਜੇ ਤੋਂ 9 ਵਜੇ ਤਕ ਇਕ ਘੰਟੇ ਦੀ ਬਲੈਕਆਊਟ ਮੌਕ ਡ੍ਰਿਲ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਚੱਪੇ-ਚੱਪੇ ਉੱਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਮੌਕ ਡਰਿੱਲ ਤੇ ਬਲੈਕਆਉਟ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਜੰਗ ਦੇ ਹਾਲਾਤਾਂ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਉਣਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅੰਮ੍ਰਿਤਸਰ ਵਿੱਚ ਬਲੈਕਆਊਟ ਕੀਤਾ ਗਿਆ ਤਾਂ ਪੂਰੇ ਸ਼ਹਿਰ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ ਅਤੇ ਨਿਊ ਅੰਮ੍ਰਿਤਸਰ ਸਥਿਤ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਤੋਂ ਇਲਾਵਾ ਸ਼ਿਵਾਲਾ ਬਾਗ ਭਾਈਆ ਅਤੇ ਜੱਲਿਆਂਵਾਲਾ ਬਾਗ ਵਿਖੇ ਵੀ ਲਾਈਟਾਂ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤੀਆਂ ਗਈਆਂ। ਜਾਣਕਾਰੀ ਦੇ ਅਨੁਸਾਰ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ 10 ਮਿੰਟ ਲਈ ਲਾਈਟਾਂ ਬੰਦ ਕੀਤੀਆਂ ਗਈਆਂ, ਇਹ ਵੀ ਪਤਾ ਲੱਗਾ ਹੈ ਕਿ ਇਸ ਤੋਂ ਪਹਿਲਾਂ ਕਦੇ ਵੀ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਜ਼ਰੂਰਤ ਨਹੀਂ ਪਈ, ਇੱਥੇ ਇਹ ਵੀ ਦੱਸਣ ਯੋਗ ਹੈ ਕਿ ਆਵਾਜਾਈ ਘੱਟ ਹੋਣ ਕਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਗਿਣਤੀ ਵੀ ਕਾਫੀ ਘੱਟ ਨਜ਼ਰ ਆਈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਚੰਡੀਗੜ੍ਹ ਜ਼ਿਲ੍ਹੇ ਵਿਚ ਨਾਗਰਿਕ ਸੁਰੱਖਿਆ ਵਿਵਸਥਾ ਨੂੰ ਪਰਖਣ ਅਤੇ ਹੰਗਾਮੀ ਹਾਲਾਤ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਜਾਂਚਣ ਦੇ ਉਦੇਸ਼ ਨਾਲ ਬਲੈਕਆਊਟ ਮੌਕ ਡ੍ਰਿਲ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਚੱਪੇ-ਚੱਪੇ ਉੱਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਮੌਕ ਡਰਿੱਲ ਤੇ ਬਲੈਕਆਉਟ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਜੰਗ ਦੇ ਹਾਲਾਤਾਂ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਉਣਾ ਹੈ। ਇਸ ਦੌਰਾਨ ਇਲਾਕੇ 'ਚ ਹੂਟਰ ਚਲਾਏ ਜਾ ਰਹੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਗੜ੍ਹਸ਼ੰਕਰ ਸ਼ਹਿਰ ਵਿਚ ਵੀ 8 ਵਜੇ ਤੋਂ ਬਲੈਕਆਊਟ ਲਈ ਸਾਇਰਨ ਵਜਾਇਆ ਗਿਆ ਅਤੇ ਨਾਲ ਹੀ ਬਿਜਲੀ ਵਿਭਾਗ ਨੇ ਬਿਜਲੀ ਸਪਲਾਈ ਬੰਦ ਦਿੱਤੀ, ਭਾਵੇਂ ਕਿ ਆਮ ਜਨਤਾ ਨੇ ਇੱਕਾ-ਦੁੱਕਾ ਨੂੰ ਛੱਡ ਕੇ ਸਰਕਾਰੀ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਪਰ ਸਥਾਨਕ ਸਰਕਾਰਾਂ ਦੇ ਨਗਰ ਕੌਂਸਲ ਵਿਭਾਗ ਦੀਆਂ ਸਟ੍ਰੀਟ ਲਾਈਟਾਂ ਆਮ ਚੱਲਦੀਆਂ ਰਹੀਆਂ, ਓਵੇਂ ਭਾਵੇਂ ਰੋਜ਼ਾਨਾ ਕਦੇ ਨਾ ਚੱਲਣ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਹੁਸ਼ਿਆਰਪੁਰ ਜ਼ਿਲ੍ਹੇ ਨੇ ਬੁੱਧਵਾਰ ਰਾਤ ਨੂੰ ਸਿਵਲ ਡਿਫੈਂਸ ਉਪਾਅ ਦੇ ਹਿੱਸੇ ਵਜੋਂ ਰਾਤ 8 ਵਜੇ ਤੋਂ 8:10 ਵਜੇ ਤੱਕ ਕਰੈਸ਼ ਬਲੈਕਆਊਟ ਅਭਿਆਸ ਕੀਤਾ, ਜਿਸ ਦੌਰਾਨ ਸਾਰੀਆਂ ਲਾਈਟਾਂ ਬੰਦ ਰੱਖੀਆਂ ਗਈਆਂ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬਲੈਕਆਊਟ ਡ੍ਰਿਲ ਪਹਿਲਾਂ ਆਈ.ਟੀ.ਆਈ ਵਿਖੇ ਕੀਤੀ ਗਈ ਇਕ ਮੌਕ ਡ੍ਰਿਲ ਤੋਂ ਬਾਅਦ ਦੂਸਰੇ ਪੜਾਅ ਤਹਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਭਿਆਸ ਦਾ ਉਦੇਸ਼ ਸੰਭਾਵੀ ਹਵਾਈ ਹਮਲਿਆਂ ਜਾਂ ਯੁੱਧ ਵਰਗੀਆਂ ਸਥਿਤੀਆਂ ਦੌਰਾਨ ਐਮਰਜੈਂਸੀ ਪ੍ਰਤੀਕਿਰਿਆ ਲਈ ਵਸਨੀਕਾਂ ਨੂੰ ਤਿਆਰ ਕਰਨਾ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਗੁਰਦਾਸਪੁਰ ਵਿਚ ਰਾਤ 9 ਵਜੇ ਤੋਂ ਬਲੈਕਆਊਟ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸ਼ਤੈਦ ਨਜ਼ਰ ਆਇਆ। ਪ੍ਰਸ਼ਾਸਨ ਵੱਲੋਂ ਪੂਰੇ ਇਲਾਕੇ ਦੀ ਲਾਈਟ ਬੰਦ ਕਰਵਾ ਦਿੱਤੀ ਗਈ। ਹਾਲਾਂਕਿ ਜਿਨ੍ਹਾਂ ਥਾਵਾਂ ਉੱਤੇ ਸੋਲਰ ਲਾਈਟਾਂ ਲੱਗੀਆਂ ਹੋਈਆਂ ਸਨ ਉਹ ਜਗਦੀਆਂ ਨਜ਼ਰ ਆਈਆਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰਾਤ 8 ਵਜੇ ਟਾਂਡਾ 'ਚ ਮੁਕੰਮਲ ਤੌਰ 'ਤੇ ਬਲੈਕ ਆਊਟ ਰਿਹਾ। ਸਰਕਾਰ ਵੱਲੋਂ ਜਾਰੀ ਸਮੇਂ ਅਨੁਸਾਰ ਸਭ ਤੋਂ ਪਹਿਲਾਂ ਬਿਜਲੀ ਵਿਭਾਗ ਵੱਲੋਂ ਲਾਈਟ ਬੰਦ ਕਰ ਦਿੱਤੀ ਗਈ। ਉਸ ਤੋਂ ਬਾਅਦ ਸਾਰੇ ਹੀ ਲੋਕਾਂ ਨੇ ਬਲੈਕ ਆਊਟ 'ਚ ਹਿੱਸਾ ਲੈਂਦੇ ਹੋਏ ਘਰਾਂ ਦੀਆਂ ਲਾਈਟਾਂ, ਇਨਵੈਟਰ ਦੀਆਂ ਲਾਈਟਾਂ ਅਤੇ ਸੋਲਰ ਲਾਈਟਾਂ ਨੂੰ ਮੁਕੰਮਲ ਤੌਰ 'ਤੇ ਬੰਦ ਰੱਖਿਆ ਇਸ ਤੋਂ ਇਲਾਵਾ ਨੈਸ਼ਨਲ ਹਾਈਵੇਅ 'ਤੇ ਵਾਹਨਾਂ ਦੀ ਆਵਾਜਾਈ ਵੀ ਬੰਦ ਰਹੀ, ਜਿਸ ਕਾਰਨ ਸਾਰੇ ਪਾਸੇ ਹੀ ਹਨੇਰਾ-ਹਨੇਰਾ ਹੋ ਗਿਆ ਤੇ ਸਰਕਾਰ ਵੱਲੋਂ ਦਿੱਤੇ ਗਏ ਸੰਦੇਸ਼ ਲੋਕਾਂ ਨੇ ਹਾਂ ਪੱਖੀ ਹੁੰਗਾਰਾ ਦਿੱਤਾ। ਇਸ ਤੋਂ ਇਲਾਵਾ ਸੂਬੇ ਭਰ ਦੇ ਹੋਰ ਜ਼ਿਲ੍ਹਿਆਂ ਵਿਚ ਵੀ ਬਲੈਕਆਊਟ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ਰੀਦਕੋਟ 'ਚ ਗੂੰਜੇ ਭਾਰਤ ਮਾਤਾ ਦੀ ਜੈ ਦੇ ਨਾਅਰੇ, ਸ਼ਹਿਰ ਵਾਸੀਆਂ ਨੇ ਤਿਰੰਗੇ ਲੈ ਕੇ ਕੱਢੀ ਵਿਜੈ ਯਾਤਰਾ
NEXT STORY