ਕਪੂਰਥਲਾ (ਵਿਪਨ ਮਹਾਜਨ)- ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਕਪੂਰਥਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੌਕ ਡਰਿੱਲ ਕੀਤੀ ਗਈ। ਇਸ ਤਹਿਤ ਪ੍ਰਬੰਧਕੀ ਕੰਪਲੈਕਸ ਵਿਖੇ ਸੰਭਾਵੀ ਡਰੋਨ ਹਮਲੇ ਤੋਂ ਬਾਅਦ ਸਥਿਤੀ ਨੂੰ ਸੰਭਾਲਣ ਅਤੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਗਿਆ।

ਇਹ ਵੀ ਪੜ੍ਹੋ: 'ਆਪ' ਪੰਜਾਬ ਦੇ ਸੰਗਠਨ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ, ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ
ਮੌਕ ਡਰਿੱਲ ਤਹਿਤ ਪ੍ਰਬੰਧਕੀ ਕੰਪਲੈਕਸ ਵਿਖੇ ਕੰਮਕਾਜ ਵਾਲੇ ਦਿਨ ਡਰੋਨ ਹਮਲੇ ਕਾਰਨ ਅੱਗ ਲੱਗਣ ਤੋਂ ਬਾਅਦ ਵਾਲੀ ਸਥਿਤੀ ਅਤੇ ਬਚਾਅ ਕਾਰਜਾਂ ਬਾਰੇ ਅਭਿਆਸ ਕੀਤਾ ਗਿਆ। ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਕੀਤੀ ਗਈ ਇਸ ਮੌਕ ਡਰਿੱਲ ਵਿੱਚ ਸਿਵਲ ਪ੍ਰ਼ਸ਼ਾਸ਼ਨ , ਮਾਲ ਵਿਭਾਗ , ਫਾਇਰ ਬਿਗ੍ਰੇਡ , ਐੱਨ. ਡੀ. ਆਰ. ਐੱਫ਼ ਅਤੇ ਐੱਸ. ਡੀ. ਆਰ. ਐੱਫ਼. ਨੇ ਭਾਗ ਲਿਆ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੀ ਹੋਵੇਗਾ ਬਲੈਕਆਊਟ, Mock Drill ਨੂੰ ਲੈ ਕੇ DC ਵੱਲੋਂ ਸਖ਼ਤ ਹਦਾਇਤਾਂ ਜਾਰੀ
ਮੌਕ ਡਰਿੱਲ ਦੌਰਾਨ ਡਰੋਨ ਹਮਲੇ ਤੋਂ ਤੁਰੰਤ ਬਾਅਦ ਹੂਟਰ ਵਜਾਕੇ ਸਭ ਨੂੰ ਖ਼ਤਰੇ ਬਾਰੇ ਸੂਚਿਤ ਕੀਤਾ ਗਿਆ। ਸੰਭਾਵੀ ਅੱਗ ਲੱਗਣ ਪਿੱਛੋਂ ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਐੱਨ. ਡੀ. ਆਰ. ਐੱਫ਼ ਅਤੇ ਐੱਸ. ਡੀ. ਆਰ. ਐੱਫ਼. ਦੀਆਂ ਟੀਮਾਂ ਵੱਲੋਂ ਸੰਭਾਵੀ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਤੁਰੰਤ ਹਸਪਤਾਲ ਲਿਜਾਇਆ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤੁਰੰਤ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ ਜ਼ਿਮਨੀ ਚੋਣ 'ਚ ਪੱਛੜੀ ਭਾਜਪਾ, ਜਾਖੜ, ਬਿੱਟੂ ਤੇ ਕੈਪਟਨ ਗਾਇਬ
NEXT STORY