ਚੰਡੀਗੜ੍ਹ : ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਾਂ ਵਿੱਚ ਕੱਲ੍ਹ ਯਾਨੀ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਨ੍ਹਾਂ ਵਿੱਚ ਜੰਮੂ-ਕਸ਼ਮੀਰ, ਗੁਜਰਾਤ, ਹਰਿਆਣਾ ਅਤੇ ਰਾਜਸਥਾਨ ਸ਼ਾਮਲ ਹਨ। ਦੂਜੇ ਪਾਸੇ ਪੰਜਾਬ ਵਿਚ ਮੋਕ ਡਰਿੱਲ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਵਿਚ 3 ਜੂਨ ਨੂੰ ਡ੍ਰਿਲ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
ਇਸ ਤੋਂ ਪਹਿਲਾਂ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ ਕੀਤੀ ਗਈ ਸੀ। ਇਸ ਵਿੱਚ, ਨਾਗਰਿਕਾਂ ਨੂੰ ਹਮਲੇ ਦੌਰਾਨ ਆਪਣੀ ਰੱਖਿਆ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਇਹ ਇਸ ਲਈ ਕੀਤਾ ਗਿਆ ਸੀ ਤਾਂ ਜੋ ਜੰਗ ਦੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਦੇਸ਼ ਵਿੱਚ ਆਖਰੀ ਵਾਰ ਅਜਿਹਾ ਮੌਕ ਡ੍ਰਿਲ 1971 ਵਿੱਚ ਕੀਤਾ ਗਿਆ ਸੀ। ਉਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਹੋਈ ਸੀ। ਇਹ ਮੌਕ ਡ੍ਰਿਲ ਜੰਗ ਦੌਰਾਨ ਕੀਤੀ ਗਈ ਸੀ।
ਦਰਅਸਲ, 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, 7 ਮਈ ਨੂੰ, ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਅਤੇ ਪਾਕਿਸਤਾਨ ਵਿੱਚ 9 ਅੱਤਵਾਦੀ ਠਿਕਾਣਿਆਂ 'ਤੇ ਹਵਾਈ ਹਮਲੇ ਕੀਤੇ। ਫੌਜ ਨੇ 100 ਅੱਤਵਾਦੀਆਂ ਨੂੰ ਮਾਰ ਦਿੱਤਾ। ਇਸਨੂੰ ਆਪ੍ਰੇਸ਼ਨ ਸਿੰਦੂਰ ਦਾ ਨਾਮ ਦਿੱਤਾ ਗਿਆ। ਉਦੋਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਬਣਿਆ ਹੋਇਆ ਹੈ।
7 ਮਈ ਨੂੰ ਦੇਸ਼ ਦੇ 244 ਸ਼ਹਿਰਾਂ ਨੂੰ 12 ਮਿੰਟ ਲਈ ਬਲੈਕਆਊਟ ਕੀਤਾ ਗਿਆ ਸੀ। 7 ਮਈ ਨੂੰ 25 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 244 ਸ਼ਹਿਰਾਂ ਨੂੰ 12 ਮਿੰਟ ਲਈ ਬਲੈਕ ਆਊਟ ਕੀਤਾ ਗਿਆ ਸੀ। ਗ੍ਰਹਿ ਮੰਤਰਾਲੇ ਨੇ ਇਨ੍ਹਾਂ ਸ਼ਹਿਰਾਂ ਨੂੰ ਸਿਵਲ ਡਿਫੈਂਸ ਜ਼ਿਲ੍ਹਿਆਂ ਵਜੋਂ ਸੂਚੀਬੱਧ ਕੀਤਾ ਸੀ। ਇਹ ਆਮ ਪ੍ਰਸ਼ਾਸਕੀ ਜ਼ਿਲ੍ਹਿਆਂ ਤੋਂ ਵੱਖਰੇ ਸਨ। ਇਸ ਵਿੱਚ ਲੋਕਾਂ, ਕਰਮਚਾਰੀਆਂ, ਵਿਦਿਆਰਥੀਆਂ ਨੂੰ ਐਮਰਜੈਂਸੀ ਸਥਿਤੀਆਂ ਵਿੱਚ ਬਚਾਅ ਅਤੇ ਨਿਕਾਸੀ ਦੇ ਤਰੀਕਿਆਂ ਬਾਰੇ ਸਮਝਾਇਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! 3 ਮਹੀਨਿਆਂ ਲਈ ਬੰਦ ਹੋਇਆ ਇਸ ਹਾਈਵੇਅ ਵਾਲਾ ਰਸਤਾ
NEXT STORY