ਫਿਰੋਜ਼ਪੁਰ (ਕੁਮਾਰ)-31 ਮਈ ਨੂੰ ਸ਼ਾਮ 6 ਤੋਂ 7 ਵਜੇ ਤੱਕ ਆਪ੍ਰੇਸ਼ਨ ਸ਼ੀਲਡ ਤਹਿਤ ਫਿਰੋਜ਼ਪੁਰ ਵਿੱਚ ਇੱਕ ਮੌਕ ਡਰਿੱਲ ਕੀਤੀ ਜਾਵੇਗੀ ਤੇ ਲੋਕ ਘਬਰਾਉਣ ਨਾ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀਮਤੀ ਦੀਪ ਸ਼ਿਖਾ ਸ਼ਰਮਾ ਨੇ ਕਿਹਾ ਕਿ ਇਹ ਇੱਕ ਅਹਤਿਆਤੀ ਅਭਿਆਸ ਹੈ, ਇਸ ਲਈ ਲੋਕਾਂ ਨੂੰ ਘਬਰਾਉਣ ਨਾ ਅਤੇ ਸ਼ਾਂਤੀ ਬਣਾਈ ਰੱਖਣ।
ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਛਾਉਣੀ ਖੇਤਰ ਵਿੱਚ ਸ਼ਾਮ 6.00 ਵਜੇ ਤੋਂ 6.30 ਵਜੇ ਤੱਕ ਸਾਇਰਨ ਵੱਜੇਗਾ ਅਤੇ ਸ਼ਹਿਰ ਛਾਉਣੀ ਵਿੱਚ ਰਾਤ 9.00 ਵਜੇ ਤੋਂ 9.30 ਵਜੇ ਤੱਕ ਬਲੈਕਆਊਟ ਕੀਤਾ ਜਾਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਲੈਕਆਊਟ ਦੌਰਾਨ ਲੋਕ ਸਵੈ-ਇੱਛਾ ਨਾਲ ਆਪਣੀਆਂ ਸਾਰੀਆਂ ਲਾਈਟਾਂ ਬੰਦ ਰੱਖਣ ਅਤੇ ਆਪਣੇ ਘਰਾਂ ਦੇ ਅੰਦਰ ਰਹਿਣ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ ਅਤੇ ਇਹ ਸਿਰਫ਼ ਇੱਕ ਸਾਵਧਾਨੀ ਵਾਲਾ ਕਦਮ ਹੈ, ਜਿਸ ਵਿੱਚ ਸਾਰਿਆਂ ਨੂੰ ਪ੍ਰਸ਼ਾਸਨ ਨੂੰ ਬਹੁਤ ਗੰਭੀਰਤਾ ਨਾਲ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।
ਖੰਨਾ 'ਚ ਲਾਪਤਾ ਹੋਈਆਂ ਨਾਬਾਲਗ ਕੁੜੀਆਂ ਚੰਡੀਗੜ੍ਹ ਤੋਂ ਮਿਲੀਆਂ, ਕੀਤੀਆਂ ਪਰਿਵਾਰ ਹਵਾਲੇ
NEXT STORY