ਫਰੀਦਕੋਟ (ਜਗਤਾਰ) — ਮਾਡਰਨ ਜੇਲ 'ਚ ਇਕ ਵਾਰ ਫੇਰ ਵਿਚਾਰ ਅਧੀਨ ਕੈਦੀ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਲ ਹੀ ਜੇਲ 'ਚ ਆਇਆ ਸੀ। ਮ੍ਰਿਤਕ ਮਿਠੂ ਸਿੰਘ ਮੋਗਾ ਦੇ ਲੇਂਗੇਆਨਾ ਪਿੰਡ ਦਾ ਰਹਿਣ ਵਾਲਾ ਸੀ। ਇਸ 'ਤੇ ਐੱਨ. ਡੀ. ਪੀ. ਐੱਸ. ਦਾ ਮੁਕਦਮਾ ਦਰਜ ਕੀਤਾ ਹੋਇਆ ਸੀ।
ਇਸ ਤੋਂ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਦੇ ਮਾਮਲੇ 'ਚ ਮਿਠੂ ਸਿੰਘ ਢਾਈ ਸਾਲ ਦੀ ਸਜਾ ਕੱਟ ਚੁੱਕਾ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਭੇਜ ਦਿੱਤਾ ਹੈ। ਉਥੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ।
ਹਰਿਆਣਾ ਪੁਲਸ ਨੇ ਹਨੀਪ੍ਰੀਤ ਨੂੰ ਲਿਆ ਹਿਰਾਸਤ 'ਚ
NEXT STORY