ਲਹਿਰਾਗਾਗਾ (ਗਰਗ, ਜਿੰਦਲ, ਗੋਇਲ) -‘‘ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਮੋਦੀ ਨਾਲ ਅੰਦਰਖਾਤੇ ਗੰਢਤੁਪ ਕਰ ਕੇ ਕਾਂਗਰਸ ਦੇ ਨਾਲ ਪੰਜਾਬ, ਕਿਸਾਨ ਤੇ ਪੰਥ ਦਾ ਬਹੁਤ ਨੁਕਸਾਨ ਕੀਤਾ ਹੈ , ਜਿਸ ਕਾਰਨ ਪੰਜਾਬ ਦੇ ਲੋਕ ਮੋਦੀ , ਕੈਪਟਨ ਤੇ ਢੀਂਡਸਾ ਦੀ ਤਿੱਕੜੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ।’’ ਇਸ ਗੱਲ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਆਪਣੇ ਨਿਵਾਸ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਕੀਤਾ।
ਪੜ੍ਹੋ ਇਹ ਵੀ ਖ਼ਬਰ - ਪੱਟੀ ’ਚ ਲੁੱਟ ਦੀ ਵੱਡੀ ਵਾਰਦਾਤ : ਬੈਂਕ ਆਫ਼ ਬੜੌਦਾ ’ਚ 4 ਹਥਿਆਰਬੰਦ ਲੁਟੇਰਿਆਂ ਨੇ ਮਾਰਿਆ ਡਾਕਾ (ਤਸਵੀਰਾਂ)
ਉਨ੍ਹਾਂ ਅਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਪੂਰਨ ਬਹੁਮਤ ਮਿਲਣ ਦਾ ਦਾਅਵਾ ਕਰਦਿਆਂ ਕਿਹਾ ਕਿ ਉਹ ਖੁਦ ਮੁੱਖ ਮੰਤਰੀ ਦੇ ਦਾਅਵੇਦਾਰ ਨਹੀਂ, ਬਲਕਿ ਪਾਰਟੀ ਦੇ ਯੂਥ ਆਗੂਆਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ ਤੇ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਬੀਬੀ ਭੱਠਲ ਨੇ ਮੋਦੀ ਦੀ ਫਿਰੋਜ਼ਪੁਰ ਰੈਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੋਦੀ ਸਭ ਤੋਂ ਵੱਡਾ ਡਰਾਮੇਬਾਜ਼ ਹੈ। ਪ੍ਰਧਾਨ ਮੰਤਰੀ ਮੋਦੀ ਦੇ ਹੱਥ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਨੇ ਅਤੇ ਹੁਣ ਮਗਰਮੱਛ ਦੇ ਹੰਝੂ ਵਹਾਉਣ ਲਈ ਡਰਾਮੇਬਾਜ਼ੀ ਕਰ ਰਹੇ ਹਨ। ਮੋਦੀ ਤੋਂ ਪੰਜਾਬ, ਕਿਸਾਨ ਤੇ ਪੰਜਾਬੀਆਂ ਦੇ ਭਲੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਜੋ ਲੋਕ ਭਲਾਈ ਸਕੀਮਾਂ ਲਈ ਐਲਾਨ ਕੀਤੇ ਜਾ ਰਹੇ ਨੇ ,ਉਨ੍ਹਾਂ ਦੀਆਂ ਫ਼ਾਈਲਾਂ ਪੰਜਾਬ ਦੇ ਰਾਜਪਾਲ ਵੱਲੋਂ ਜਾਣਬੁੱਝ ਕੇ ਨਹੀਂ ਕੱਢੀਆਂ ਜਾ ਰਹੀਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੇ ਰਾਜਪਾਲ ਭਾਜਪਾ ਦੇ ਨਾਲ-ਨਾਲ ਢੀਂਡਸਾ ਤੇ ਕੈਪਟਨ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਇਸ ਮੌਕੇ ਓ.ਐੱਸ.ਡੀ. ਰਵਿੰਦਰ ਸਿੰਘ ਟੁਰਨਾ, ਜ਼ਿਲ੍ਹਾ ਸ਼ਿਕਾਇਤ ਕਮੇਟੀ ਮੈਂਬਰ ਐਡਵੋਕੇਟ ਰਜਨੀਸ਼ ਗੁਪਤਾ, ਸਾਬਕਾ ਡਾਇਰੈਕਟਰ ਸੰਜੀਵ ਕੁਮਾਰ ਹਨੀ ,ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਭੋਲਾ ਆਦਿ ਆਗੂ ਤੇ ਵਰਕਰ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਭਗਵੰਤ ਮਾਨ ਦਾ ਵਿਰੋਧੀਆਂ ’ਤੇ ਨਿਸ਼ਾਨਾ, ਕਿਹਾ ‘ਸਾਡੇ ਘਰੇ ਕਿਉਂ ਨਹੀਂ ਆਉਂਦੀਆਂ ED ਦੀਆਂ ਟੀਮਾਂ’
ਭਾਰਤ-ਪਾਕਿ ਸਰਹੱਦ ’ਤੇ ਸ਼ੱਕੀ ਹਾਲਤ ’ਚ ਘੁੰਮ ਰਿਹਾ ਸੀ ਵਿਅਕਤੀ, BSF ਨੇ ਕੀਤਾ ਗ੍ਰਿਫ਼ਤਾਰ
NEXT STORY