ਲੁਧਿਆਣਾ (ਹਿਤੇਸ਼) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤੀਜੇ ਕਾਰਜਕਾਲ ਲਈ ਬਣਾਈ ਕੈਬਨਿਟ 'ਚ ਜਿੱਥੇ ਕਈ ਮੌਜੂਦਾ ਅਤੇ ਸਾਬਕਾ ਮੰਤਰੀਆਂ ਨੂੰ ਜਗ੍ਹਾ ਦਿੱਤੀ ਗਈ ਹੈ, ਉੱਥੇ ਹੀ ਨਵੇਂ ਮੰਤਰੀ ਮੰਡਲ 'ਚ ਨਵੇਂ ਚਿਹਰਿਆਂ ਦੇ ਨਾਲ ਮੁੱਖ ਮੰਤਰੀਆਂ ਦੀ ਫ਼ੌਜ ਵੀ ਦੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ 3 ਸਰਕਾਰੀ ਛੁੱਟੀਆਂ, ਘੁੰਮਣ ਦਾ Plan ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਖ਼ੁਦ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਲਗਾਤਾਰ ਤੀਜੀ ਵਾਰ ਕੇਂਦਰੀ ਮੰਤਰੀ ਬਣੇ ਗਏ ਰਾਜਨਾਥ ਸਿੰਘ, ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟੜ, ਐੱਚ. ਡੀ. ਕੁਮਾਰਸਵਾਮੀ, ਸਰਵਨੰਦ ਧਨਵਾਲ, ਜੀਤਾਨ ਰਾਮ ਮਾਂਝੀ, ਮੁੱਖ ਮੰਤਰੀ ਰਹੇ ਹਨ। ਇਸੇ ਤਰ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਕੇ ਬੇਟੇ ਰਾਮ ਨਾਥ ਠਾਕੁਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਰਾਵ ਬੀਰੇਂਦਰ ਸਿੰਘ ਦੇ ਬੇਟੇ ਇੰਦਰਜੀਤ ਸਿੰਘ ਨੂੰ ਮੋਦੀ ਵਲੋਂ ਆਪਣੀ ਟੀਮ 'ਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਵਾਰਦਾਤ, ਧੀ ਦੇ ਮੰਗੇਤਰ ਨੇ ਮਾਂ-ਪੁੱਤ ਦਾ ਬੇਰਹਿਮੀ ਨਾਲ ਕੀਤਾ ਕਤਲ
ਇਨ੍ਹਾਂ ਦੀ ਹੋਈ ਛੁੱਟੀ
ਅਜਿਹਾ ਨਹੀਂ ਹੈ ਕਿ ਮੋਦੀ ਕੈਬਨਿਟ 'ਚ ਸਾਬਕਾ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਐਂਟਰੀ ਹੋਈ ਹੈ, ਸਗੋਂ ਇਸ ਸ਼੍ਰੇਣੀ 'ਚ ਕਈ ਆਗੂਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਇਨ੍ਹਾਂ 'ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਰਜੁਨ ਮੁੰਡਾ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਨਰਾਇਣ ਰਾਣੇ, ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਦੇ ਬੇਟੇ ਅਨੁਰਾਗ ਠਾਕੁਰ ਦਾ ਨਾਮ ਮੁੱਖ ਰੂਪ 'ਚ ਸ਼ਾਮਲ ਹੈ, ਜੋ ਪਹਿਲਾਂ ਮੋਦੀ ਦੀ ਸਰਕਾਰ 'ਚ ਸ਼ਾਮਲ ਸਨ ਪਰ ਇਸ ਵਾਰ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੜ ਸੁਰਖੀਆਂ 'ਚ ਨੰਗਲ 'ਚ ਹੋਏ ਹਿੰਦੂ ਆਗੂ ਵਿਕਾਸ ਬੱਗਾ ਦਾ ਕਤਲ ਕਾਂਡ, NIA ਨੇ ਵਧਾਈ ਜਾਂਚ, ਹੋਣਗੇ ਵੱਡੇ ਖ਼ੁਲਾਸੇ
NEXT STORY