ਲਹਿਰਾਗਾਗਾ (ਜਿੰਦਲ, ਗਰਗ)—ਬੀ. ਜੇ. ਪੀ. ਵਾਲਿਆਂ ਨੇ ਹਮੇਸ਼ਾ ਦੂਜਿਆਂ ਦੇ ਖ਼ੂਨ ਨਾਲ ਹੀ ਹੋਲੀ ਖੇਡੀ ਹੈ । ਸਾਡੇ ਭਾਰਤੀਆਂ ਦੇ ਖੂਨ ਨਾਲ ਹੀ ਕਿਉਂ ਖਿਲਵਾੜ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ । ਉਨ੍ਹਾਂ ਕਿਹਾ ਕਿ ਪਾਕਿਸਤਾਨ ਲਗਾਤਾਰ ਭਾਰਤੀ ਫੌਜ 'ਤੇ ਗੋਲੀਬਾਰੀ ਕਰ ਰਿਹਾ ਹੈ। ਮੋਦੀ ਸਰਕਾਰ ਨੂੰ ਤੁਰੰਤ ਸਖਤ ਫੈਸਲਾ ਲੈ ਕੇ ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ ਦੇਣਾ ਚਾਹੀਦਾ ਹੈ ਤਾਂ ਜੋ ਸਾਡੇ ਦੇਸ਼ ਦੀ ਰਾਖੀ ਕਰਦੇ ਫੌਜੀ ਨੌਜਵਾਨ ਸ਼ਹੀਦ ਨਾ ਹੋਣ।
ਭੱਠਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ 56 ਇੰਚ ਦੀ ਛਾਤੀ ਕਿਤੇ ਨਜ਼ਰ ਨਹੀਂ ਆਉਂਦੀ ਜਦੋਂਕਿ ਕਾਂਗਰਸ ਨੇ ਹਮੇਸ਼ਾ ਪਾਕਿਸਤਾਨ ਖ਼ਿਲਾਫ਼ ਸਖਤ ਕਦਮ ਚੁੱਕੇ ਸਨ । ਇਸ ਮੌਕੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਸਨਮੀਕ ਹੈਨਰੀ, ਐਡਵੋਕੇਟ ਵਰਿੰਦਰ ਗੋਇਲ, ਪੰਜਾਬ ਕਾਂਗਰਸ ਪਾਰਟੀ ਦੇ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਰਿੰਪੀ, ਸ਼ਹਿਰੀ ਪ੍ਰਧਾਨ ਰਾਜੇਸ਼ ਭੋਲਾ ਤੋਂ ਇਲਾਵਾ ਹੋਰ ਵੀ ਕਾਂਗਰਸੀ ਵਰਕਰ ਹਾਜ਼ਰ ਸਨ।
ਸਰਵੇ ਦੌਰਾਨ ਟੈਕਸ ਚੋਰਾਂ ਦਾ ਹੋਇਆ ਖੁਲਾਸਾ, ਫੜੇ 35 ਹਜ਼ਾਰ ਚੋਰ
NEXT STORY