ਜਲੰਧਰ (ਧਵਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੀਨੀਅਰ ਅਧਿਕਾਰੀਆਂ ਤੇ ਪੁਲਸ ਅਫਸਰਾਂ ਨੂੰ ਇੰਗਲੈਂਡ ਸਥਿਤ ਕੱਟੜਪੰਥੀ ਅਨਸਰਾਂ ਵਲੋਂ ਧਮਕੀਆਂ ਦੇਣ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਇਹ ਮਾਮਲਾ ਬ੍ਰਿਟੇਨ ਸਰਕਾਰ ਸਾਹਮਣੇ ਉਠਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਨਾਲ ਜੁੜਿਆ ਇਹ ਇਕ ਗੰਭੀਰ ਮਸਲਾ ਹੀ ਨਹੀਂ, ਸਗੋਂ ਸੂਬੇ ਦੀ ਅਮਨ ਤੇ ਸ਼ਾਂਤੀ ਨਾਲ ਜੁੜਿਆ ਅਹਿਮ ਮਾਮਲਾ ਹੈ। ਇਸ ਲਈ ਪਹਿਲ ਦੇ ਆਧਾਰ 'ਤੇ ਕੇਂਦਰ ਨੂੰ ਇਸ ਮਾਮਲੇ ਨੂੰ ਬ੍ਰਿਟੇਨ ਸਰਕਾਰ ਸਾਹਮਣੇ ਉਠਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਇੰਗਲੈਂਡ ਵਿਚ ਬੈਠੇ ਕੱਟੜਪੰਥੀ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਸਰਗਰਮ ਹਨ। ਇੰਗਲੈਂਡ ਦੀ ਧਰਤੀ ਦੀ ਇਨ੍ਹਾਂ ਅਨਸਰਾਂ ਵਲੋਂ ਦੁਰਵਰਤੋਂ ਕੀਤੀ ਜਾ ਰਹੀ ਹੈ। ਇੰਗਲੈਂਡ ਦੇ ਅਧਿਕਾਰੀਆਂ ਵਲੋਂ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਨਾ ਲੈਣਾ ਪੰਜਾਬ ਵਿਚ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਮੁਹਿੰਮ ਨੂੰ ਹੱਲਾਸ਼ੇਰੀ ਦੇਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਤੇ ਹੋਰ ਗਰਮ ਖਿਆਲੀ ਅਨਸਰਾਂ ਵਲੋਂ ਚਲਾਈਆਂ ਜਾ ਰਹੀਆਂ ਅੱਤਵਾਦੀ ਸਰਗਰਮੀਆਂ ਲਈ ਇੰਗਲੈਂਡ ਸਰਕਾਰ ਨੂੰ ਸੁਚੇਤ ਰਹਿਣ ਦੀ ਲੋੜ ਹੈ। ਪ੍ਰਧਾਨ ਮੰਤਰੀ ਨੂੰ ਇੰਗਲੈਂਡ ਦੇ ਅਧਿਕਾਰੀਆਂ ਨਾਲ ਸਵਾਲ-ਜਵਾਬ ਕਰਨੇ ਚਾਹੀਦੇ ਹਨ। ਇਸ ਸਬੰਧੀ ਕੋਈ ਵੀ ਢਿੱਲ ਬਰਦਾਸ਼ਤ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅਨਸਰਾਂ ਨਾਲ ਨਜਿੱਠਣ ਲਈ ਸਰਗਰਮ ਤੇ ਹਮਲਾਵਰ ਹੋਣ ਦੀ ਲੋੜ ਹੈ। ਇਹ ਅਨਸਰ ਭਾਰਤ ਦੀ ਸਰਹੱਦ ਤੋਂ ਬਾਹਰ ਆਪਣਾ ਨੈੱਟਵਰਕ ਕੈਨੇਡਾ, ਜਰਮਨੀ, ਅਮਰੀਕਾ, ਬ੍ਰਿਟੇਨ ਤੇ ਇਟਲੀ ਵਰਗੇ ਦੇਸ਼ਾਂ ਵਿਚ ਫੈਲਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਸਮੇਂ ਵਿਚ ਟਾਰਗੇਟ ਕਿਲਿੰਗ ਦੇ ਮਾਮਲੇ ਅਸਲ ਵਿਚ ਵਿਦੇਸ਼ਾਂ ਵਿਚ ਬੈਠੇ ਗਰਮ ਖਿਆਲੀ ਅਨਸਰਾਂ ਨੇ ਮਿਲ ਕੇ ਤੈਅ ਕੀਤੇ ਸਨ। ਇਨ੍ਹਾਂ ਸੰਗਠਨਾਂ ਨੂੰ ਨੱਥ ਪਾਉਣ ਦੀ ਲੋੜ ਹੈ।
ਐੱਸ. ਸੀ./ਬੀ. ਸੀ. ਵਿਦਿਆਰਥੀਆਂ ਲਈ ਸਕਾਲਰਸ਼ਿਪ ਵਾਸਤੇ ਅਪਲਾਈ ਕਰਨ ਦਾ ਵਿਸ਼ੇਸ਼ ਮੌਕਾ
NEXT STORY