ਮੋਗਾ,(ਸੰਦੀਪ ਸ਼ਰਮਾ)-ਜ਼ਿਲੇ 'ਚ ਅੱਜ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਜ਼ਿਲਾ ਮੋਗਾ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 465 ਹੋ ਗਈ ਹੈ, ਉਥੇ ਜ਼ਿਲੇ ਵਿਚ ਇਸ ਸਮੇਂ ਕੋਰੋਨਾ ਦੇ 217 ਕੇਸ ਸਰਗਰਮ ਹਨ ਅਤੇ 243 ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਵਾਪਸ ਜਾ ਚੁੱਕੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਅੱਜ 7 ਸਾਹਮਣੇ ਆਏ ਕੋਰੋਨਾ ਪੀੜਤ ਮਾਮਲਿਆਂ 'ਚ 2 ਵੱਖ-ਵੱਖ ਸਰਕਾਰੀ ਹਸਪਤਾਲਾਂ ਦੀ ਓ. ਪੀ. ਡੀ . ਵਿਚ ਪੁੱਜੇ ਸ਼ੱਕੀ ਮਰੀਜ਼, 3 ਪਹਿਲਾਂ ਹੀ ਪਾਜ਼ੇਟਿਵ ਆ ਚੁੱਕੇ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਉਥੇ ਬਾਕੀ ਟਰਯੂਨੈਟ ਮਸ਼ੀਨ ਨਾਲ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਏ ਮਰੀਜ਼ ਸ਼ਾਮਲ ਹਨ।
ਡਾ. ਬਾਜਵਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਜ ਤੱਕ ਕੋਰੋਨਾ ਜਾਂਚ ਦੇ ਲਈ 26 ਹਜ਼ਾਰ 154 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚ 25123 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਉਥੇ ਅੱਜ ਵੀ ਵਿਭਾਗੀ ਟੀਮਾਂ ਵੱਲੋਂ 284 ਸ਼ੱਕੀ ਲੋਕਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਸਮੇਤ ਹੁਣ ਵਿਭਾਗ ਨੂੰ 354 ਦੀ ਰਿਪੋਰਟ ਦੀ ਉਡੀਕ ਹੈ। ਉਨ੍ਹਾਂ ਦੱਸਿਆ ਕਿ ਅੱਜ 20 ਦੇ ਕਰੀਬ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਠੀਕ ਹੋਣ ਦੇ ਬਾਅਦ ਉਨ੍ਹਾਂ ਨੂੰ ਡਿਸਚਾਰਜ ਕਰ ਕੇ ਉਨ੍ਹਾਂ ਨੂੰ ਘਰਾਂ ਵਿਚ ਭੇਜ ਦਿੱਤਾ ਗਿਆ।
ਤਰਨਤਾਰਨ ਜ਼ਿਲ੍ਹੇ 'ਚ ਸਿਵਲ ਹਸਪਤਾਲ ਦੇ 3 ਡਾਕਟਰਾਂ ਸਮੇਤ 23 ਦੀ ਰਿਪੋਰਟ ਪਾਜ਼ੇਟਿਵ
NEXT STORY