ਮੋਗਾ (ਵਿਪਨ) : ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂ ਲੋਕਾਂ ਲਈ ਜਾਨ ਦਾ ਖੋਅ ਬਣੇ ਹੋਏ ਹਨ ਅਤੇ ਸਰਕਾਰ ਵਲੋਂ ਲੋਕਾਂ ਤੋਂ ਗਊ ਸੈੱਸ ਲੈਣ ਦੇ ਬਾਵਜੂਦ ਵੀ ਇਨ੍ਹਾਂ ਪਸ਼ੂਆਂ ਦੀ ਸੰਭਾਲ ਨਹੀਂ ਹੋ ਰਹੀ, ਜਿਸ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਤਾਜ਼ਾ ਮਾਮਲਾ ਅੱਜ ਤੜਕੇ ਸਥਾਨਕ ਪੁਰਾਣੀ ਸਬਜ਼ੀ ਮੰਡੀ ਨੇੜੇ ਮਾਛੀਵਾੜਾ 'ਚ ਸਾਹਮਣੇ ਆਇਆ ਹੈ, ਜਿਥ ਅਵਾਰਾ ਪਸ਼ੂ ਨੇ ਇਕ ਫੋਟੋਗ੍ਰਾਫਰ ਗੁਰਮੇਲ ਰਾਮ ਦੀ ਲਈ ਜਾਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਭਰਾ ਪਰਮਜੀਤ ਸਿੰਘ ਨੇ ਪੁਲਸ ਦਿੱਤੇ ਬਿਆਨਾਂ 'ਚ ਦੱਸਿਆ ਕਿ ਗੁਰਮੇਲ ਰਾਮ ਫੋਟੋਗ੍ਰਾਫਰੀ ਦਾ ਕੰਮ ਘਰ 'ਚ ਹੀ ਕਰਦਾ ਸੀ ਅਤੇ ਅੱਜ ਸਵੇਰੇ ਉਹ ਆਪਣੇ ਮਕਾਨ 'ਚੋਂ ਗਲੀ 'ਚ ਪਿਸ਼ਾਬ ਕਰਨ ਨਿਕਲਿਆ ਤਾਂ ਉਥੇ ਘੁੰਮਦੇ ਅਵਾਰਾ ਸਾਨ੍ਹ (ਬਦਲ) ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੇ ਗਲੇ ਤੇ ਠੋਢੀ 'ਤੇ ਸੱਟਾਂ ਲੱਗੀਆਂ। ਜ਼ਖਮੀ ਹਾਲਤ 'ਚ ਉਸਨੂੰ ਮਾਛੀਵਾੜਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮੋਹਣ ਲਾਲ ਵਲੋਂ ਲਾਸ਼ ਨੂੰ ਕਬਜ਼ੇ 'ਚ ਕਰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਹੁਣ ਈ-ਪੰਜਾਬ ਪੋਰਟਲ ਰਾਹੀਂ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਜਾਰੀ ਹੋਣਗੇ ਨੋਟਿਸ
NEXT STORY