ਬਠਿੰਡਾ (ਨਾਗਪਾਲ) : ਵੱਖਵਾਦੀਆਂ ਦੇ ਝਾਂਸੇ 'ਚ ਆਏ ਕੁਝ ਨੌਜਵਾਨਾਂ ਨੇ ਭੁੱਚੋ ਮੰਡੀ 'ਚ ਖਾਲਿਸਤਾਨੀ ਝੰਡਾ ਲਹਿਰਾਇਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਝੰਡਾ ਉਤਾਰ ਕੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲਾ ਸੋਮਵਾਰ ਸਵੇਰ ਦਾ ਹੈ, ਜਦੋਂ ਲੋਕਾਂ ਨੇ ਭੁੱਚੋ ਮੰਡੀ ਕੈਚੀਆਂ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਉਂਦਾ ਵੇਖਿਆ। ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਕੀਤੀ ਹੈ, ਜਿਸ 'ਚ ਭੁੱਚੋ ਮੰਡੀ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੀ ਝੰਡਾ ਲਹਿਰਾਇਆ ਗਿਆ ਸੀ, ਜਦੋਂਕਿ ਇਸ ਵੀਡੀਓ 'ਚ ਝੰਡਾ ਦਿਖਾਈ ਨਹੀਂ ਦਿੱਤਾ। ਇਸ ਤੋਂ ਪਹਿਲਾਂ ਮੋਗਾ 'ਚ ਵੀ 2 ਵਾਰ ਝੰਡਾ ਲਹਿਰਾਇਆ ਗਿਆ ਸੀ। ਡੀ. ਐੱਸ. ਪੀ. ਅਸ਼ੋਕ ਸ਼ਰਮਾ ਅਤੇ ਚੌਕੀ ਇੰਚਾਰਜ ਗੁਰਪ੍ਰੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ।
ਇਹ ਵੀ ਪੜ੍ਹੋ : ਹੈਵਾਨੀਅਤ ਦੀਆਂ ਹੱਦਾਂ ਪਾਰ, 7 ਬੱਚਿਆਂ ਦੇ ਪਿਓ ਵਲੋਂ 3 ਸਾਲਾ ਬੱਚੀ ਨਾਲ ਜਬਰ-ਜ਼ਿਨਾਹ
ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਸਟਾਫ ਅਤੇ ਚੌਕੀਦਾਰ ਤੋਂ ਵੀ ਪੁੱਛਗਿੱਛ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਥਾਣਾ ਸਦਰ ਪੁਲਸ ਦੇ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਖਾਲਿਸਤਾਨੀ ਲਹਿਰ ਚਲਾ ਰਹੇ ਵਿਦੇਸ਼ਾਂ 'ਚ ਬੈਠੇ ਗੁਰਪਤਵੰਤ ਸਿੰਘ ਪੰਨੂੰ, ਰੈਫਰੰਡਮ 2020 ਦੇ ਨਾਮ 'ਤੇ ਪੰਜਾਬ ਦੀ ਜਵਾਨੀ ਨੂੰ ਗੁੰਮਰਾਹ ਕਰ ਰਿਹਾ ਹੈ ਅਤੇ ਸੋਸ਼ਲ ਮੀਡੀਆ 'ਤੇ ਝੰਡਾ ਲਹਿਰਾਉਣ ਵਾਲੇ ਨੂੰ ਇਨਾਮ ਦੇਣ ਦੀ ਗੱਲ ਵੀ ਕਰ ਰਿਹਾ ਹੈ। ਭਟਕਦੇ ਨੌਜਵਾਨ ਉਨ੍ਹਾਂ ਦੇ ਜਾਲ 'ਚ ਫਸ ਜਾਂਦੇ ਹਨ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ: ਸਹੁਰਾ ਪਰਿਵਾਰ ਦੀ ਦਰਿੰਦਗੀ ਕਾਰਨ ਨੂੰਹ ਦਾ ਗਰਭਪਾਤ, ਰਵਾ ਦੇਵੇਗੀ ਦੁੱਖ ਭਰੀ ਦਾਸਤਾਨ
ਕੀ ਕਹਿੰਦੇ ਹਨ ਐੱਸ. ਐੱਸ. ਪੀ.
ਐੱਸ. ਐੱਸ. ਪੀ. ਭੁਪਿੰਦਰਜੀਤ ਸਿੰਘ ਵਿਰਕ, ਜੋ ਕਿ ਅਜੇ ਵੀ ਕੋਰੋਨਾ ਕਾਰਣ ਇਕਾਂਤਵਾਸ 'ਚ ਹਨ, ਨੇ ਦੱਸਿਆ ਕਿ ਇਹ ਘਟਨਾ ਰਾਤ ਦੇ ਹਨੇਰੇ 'ਚ ਕੀਤੀ ਗਈ ਸੀ ਅਤੇ ਮੁਲਜ਼ਮ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਭੁੱਚੋ ਮੰਡੀ 'ਚ ਮਾਰਕੀਟ ਕਮੇਟੀ ਦੇ ਦਫਤਰ ਦੀ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਇਕ ਖਾਲਿਸਤਾਨੀ ਝੰਡਾ ਨਜ਼ਰ ਆ ਰਿਹਾ ਹੈ ਹਾਲਾਂਕਿ ਵੀਡੀਓ ਸਿਰਫ ਉਲਝਣ ਪੈਦਾ ਕਰਨ ਲਈ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਭੁੱਚੋ ਮੰਡੀ 'ਚ ਝੰਡਾ ਲਹਿਰਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਸ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਵੇਗੀ।
ਪੁੱਛਾਂ ਦੇਣ ਵਾਲੇ ਬਾਬੇ ਨੇ ਕੁੜੀ ਨੂੰ ਕੋਲ ਬਿਠਾ ਦਰਵਾਜ਼ੇ ਦੀ ਲਾਈ ਕੁੰਡੀ, ਜ਼ਬਰਨ ਉਤਾਰੇ ਕੱਪੜੇ ਤੇ ਫਿਰ...
NEXT STORY