ਮੋਗਾ (ਸੰਦੀਪ ਸ਼ਰਮਾ): ਕੋਰੋਨਾ ਮਹਾਮਾਰੀ ਨਾਲ ਅੱਜ ਜ਼ਿਲੇ ਦੇ ਕਸਬਾ ਬਾਘਾ ਪੁਰਾਣਾ ਦੀ ਇਕ 55 ਸਾਲਾ ਮਹਿਲਾ ਦੀ ਮੌਤ ਹੋ ਜਾਣ ਉਪਰੰਤ ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 75 ਹੋ ਗਈ ਹੈ ਅਤੇ ਮੰਗਲਵਾਰ ਜ਼ਿਲ੍ਹੇ 'ਚ 19 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵਾਂ ਦੀ ਗਿਣਤੀ 2330 ਹੋ ਗਈ ਹੈ।
ਇਹ ਵੀ ਪੜ੍ਹੋ: ਨਸ਼ੇ ਕਾਰਨ ਘਰ 'ਚ ਪਏ ਕੀਰਨੇ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਨੌਜਵਾਨ
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਹੁਣ ਜ਼ਿਲ੍ਹੇ 'ਚ ਕੁੱਲ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 314 ਹੋ ਗਈ ਹੈ ਜਿਨ੍ਹਾਂ 'ਚੋਂ 269 ਕੇਸਾਂ ਨੂੰ ਹੋਮ ਆਈਸੋਲੇਸਟ, 3 ਕੇਸਾਂ ਨੂੰ ਲੈਵਲ 1 ਅਤੇ 29 ਕੇਸਾਂ ਨੂੰ ਲੈਵਲ 2 ਆਈਸੋਲੇਸ਼ਨ ਸੈਂਟਰਾਂ 'ਚ ਦਾਖ਼ਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 41437 ਕੋਰੋਨਾ ਸੈਂਪਲ ਇਕੱਤਰ ਕੀਤੇ ਹਨ, ਜਿਨ੍ਹਾਂ 'ਚੋ 38775 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 305 ਦੀ ਰਿਪੋਰਟ ਦਾ ਇੰਤਜਾਰ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਮੰਗਲਵਾਰ ਨੂੰ ਕੁੱਲ 374 ਸੈਂਪਲ ਇਕੱਤਰ ਕਰ ਕੇ ਜਾਂਚ ਲਈ ਭੇਜੇ ਗਏ ਹਨ।
ਇਹ ਵੀ ਪੜ੍ਹੋ: ਵੱਡੀ ਵਾਰਦਾਤ: ਅਕਾਲੀ ਨੇਤਾ ਤੇ ਸਾਬਕਾ ਸਰਪੰਚ ਦਾ ਕਤਲ, ਨਹਿਰ 'ਚੋਂ ਮਿਲੀ ਲਾਸ਼
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵਿਰੁੱਧ ਫੈਲਾਈਆਂ ਜਾ ਰਹੀਆਂ ਬੇਬੁਨਿਆਦ ਅਫ਼ਵਾਹਾਂ 'ਚ ਆਉਣ ਦੀ ਬਿਲੁਕਲ ਵੀ ਜ਼ਰੂਰਤ ਨਹੀਂ ਹੈ। ਸਿਹਤ ਵਿਭਾਗ ਕੋਰੋਨਾ ਮਰੀਜ਼ਾਂ ਦਾ ਸ਼ੁਰੂ ਤੋ ਹੀ ਪੂਰੀ ਜ਼ਿੰਮੇਵਾਰੀ ਨਾਲ ਧਿਆਨ ਰੱਖ ਰਿਹਾ ਹੈ ਤਾਂ ਕਿ ਸਾਰੇ ਮਰੀਜ਼ ਇਸ ਉੱਪਰ ਫਤਹਿ ਹਾਸਲ ਕਰ ਕੇ ਰਿਸ਼ਟ ਪੁਸ਼ਟ ਹਾਲਤ 'ਚ ਆਪਣੇ ਘਰ ਪਰਤਣ। ਉਨ੍ਹਾਂ ਕਿਹਾ ਕਿ ਸਾਨੂੰ ਮਿਸ਼ਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜ਼ਿੰਦਗੀ 'ਚ ਅਪਣਾਉਣਾ ਚਾਹੀਦਾ ਹੈ, ਕਿਉਂਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਇਰਸ ਤੋਂ ਬਚਾਅ ਦਾ ਸਾਧਨ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋਂ ਵੱਧ ਕੋਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸ਼ਨਾਖਤ ਕਰ ਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸ ਤੋਂ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।
ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ 'ਤੇ ਕੈਪਟਨ ਦਾ ਵੱਡਾ ਬਿਆਨ
NEXT STORY