ਮੋਗਾ (ਗੋਪੀ, ਵਿਪਨ) - ਮੋਗਾ ਦੇ ਪਿੰਡ ਸਲੀਨਾ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਨਸ਼ੇੜੀ ਪੁੱਤਰ ਨੇ ਨਸ਼ੇ ਦੀ ਪੂਰਤੀ ਨਾ ਹੋਣ ਦੇ ਚੱਲਦਿਆਂ ਆਪਣੇ ਹੀ ਘਰ ਨੂੰ ਅੱਗ ਲੱਗਾ ਦਿੱਤੀ। ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪਤਾ ਲੱਗਾ ਹੈ ਕਿ 24 ਸਾਲਾਂ ਨੌਜਵਾਨ ਨੂੰ ਨਸ਼ੇ ਦੀ ਬਹੁਤ ਜ਼ਿਆਦਾ ਬੁਰੀ ਆਦਤ ਸੀ। ਉਹ ਹਰ ਰੋਜ਼ 1500 ਤੋਂ 2000 ਹਜ਼ਾਰ ਰੁਪਏ ਦਾ ਨਸ਼ਾ ਕਰ ਲੈਂਦਾ ਸੀ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ
ਮਿਲੀ ਜਾਣਕਾਰੀ ਅਨੁਸਾਰ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਉਸ ਨੇ ਆਪਣੀ ਮਾਂ ਤੋਂ ਨਸ਼ਾ ਕਰਨ ਲਈ ਪੈਸੇ ਦੀ ਮੰਗ ਕੀਤੀ ਪਰ ਉਸ ਦੀ ਮਾਂ ਨੇ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਪੈਸੇ ਨਾ ਮਿਲਣ ’ਤੇ ਉਸ ਦੇ ਨਸ਼ੇ ਦੀ ਪੂਰਤੀ ਨਹੀਂ ਹੋਈ। ਨੌਜਵਾਨ ਨੇ ਗੁੱਸੇ ’ਚ ਆ ਗਏ ਆਪਣੇ ਹੀ ਘਰ ਨੂੰ ਅੱਗ ਲੱਗਾ ਦਿੱਤੀ ਅਤੇ ਬਾਹਰ ਚਲਾ ਗਿਆ। ਪਰਿਵਾਰ ਵਾਲੇ ਜਦੋਂ ਆਪਣੇ ਘਰ ਆਏ ਤਾਂ ਉਨ੍ਹਾਂ ਨੇ ਵੇਖਿਆ ਕਿ ਘਰ ਨੂੰ ਅੱਗ ਲੱਗੀ ਹੋਈ ਹੈ, ਜਿਸ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)
ਮੁੱਖ ਮੰਤਰੀ ਚੰਨੀ ਨੂੰ ‘ਆਪ’ ਵਿਧਾਇਕ ਜੱਗਾ ਨੇ ਵਿਧਾਨਸਭਾ ਦੇ ਅੰਦਰ ਜੱਫ਼ੀ ਪਾ ਕੇ ਦਿੱਤੀ ਵਧਾਈ
NEXT STORY